Home » ਬਰਨਾਲਾ » ਸਿੱਖਿਆ ਵਿਭਾਗ ਦੀਆਂ ਬੇਤਰਤੀਬੇ ਬਦਲੀਆਂ ਖ਼ਿਲਾਫ਼ ਅਧਿਆਪਕਾਂ ਵਿੱਚ ਭਾਰੀ ਰੋਸ, ਨੀਤੀਆਂ ਨੂੰ ਤੋੜਨ ਦੇ ਲੱਗੇ ਆਰੋਪ

ਸਿੱਖਿਆ ਵਿਭਾਗ ਦੀਆਂ ਬੇਤਰਤੀਬੇ ਬਦਲੀਆਂ ਖ਼ਿਲਾਫ਼ ਅਧਿਆਪਕਾਂ ਵਿੱਚ ਭਾਰੀ ਰੋਸ, ਨੀਤੀਆਂ ਨੂੰ ਤੋੜਨ ਦੇ ਲੱਗੇ ਆਰੋਪ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਕੀਤੀਆਂ ਗਈਆਂ ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਵਿੱਚ ਵੱਡੇ ਪੱਧਰ 'ਤੇ ਅਣਗਹਿਲੀ ਅਤੇ ਉਣਤਾਈਆਂ ਸਾਹਮਣੇ ਆਉਣ ਤੋਂ ਬਾਅਦ ਅਧਿਆਪਕ ਜਥੇਬੰਦੀਆਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।
: ਸਿੱਖਿਆ ਵਿਭਾਗ ਦੀਆਂ ਬਦਲੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂ ਅਤੇ ਅਧਿਆਪਕ।
[responsivevoice_button voice="Hindi Male"]

ਬਰਨਾਲਾ ਬਿਊਰੋ

         ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਕੀਤੀਆਂ ਗਈਆਂ ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਵਿੱਚ ਵੱਡੇ ਪੱਧਰ ‘ਤੇ ਅਣਗਹਿਲੀ ਅਤੇ ਉਣਤਾਈਆਂ ਸਾਹਮਣੇ ਆਉਣ ਤੋਂ ਬਾਅਦ ਅਧਿਆਪਕ ਜਥੇਬੰਦੀਆਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਨੇ ਦੋਸ਼ ਲਾਇਆ ਹੈ ਕਿ ਵਿਭਾਗ ਦੀ ਨਾਕਾਮੀ ਕਾਰਨ ਹਜ਼ਾਰਾਂ ਅਧਿਆਪਕ ਇਨਸਾਫ਼ ਨੂੰ ਤਰਸ ਰਹੇ ਹਨ ਅਤੇ ਸਰਕਾਰ ਦੀ ਮਨਸ਼ਾ ਪਾਰਦਰਸ਼ੀ ਆਨਲਾਈਨ ਬਦਲੀ ਨੀਤੀ ਨੂੰ ਖ਼ਤਮ ਕਰਕੇ ਮੁੜ ਪੁਰਾਣਾ ਭ੍ਰਿਸ਼ਟਾਚਾਰ ਵਾਲਾ ਸਿਸਟਮ ਲਾਗੂ ਕਰਨ ਦੀ ਜਾਪਦੀ ਹੈ। ਯੂਨੀਅਨ ਦੇ ਪਟਿਆਲਾ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਮਾਨਾ ਅਤੇ ਪਰਮਜੀਤ ਸਿੰਘ ਪਟਿਆਲਾ ਨੇ ਖ਼ੁਲਾਸਾ ਕੀਤਾ ਕਿ ਇਕੱਲੇ ਪਟਿਆਲਾ ਜ਼ਿਲ੍ਹੇ ਵਿੱਚ ਹੀ ਛੇ ਸੌ ਤੋਂ ਵੱਧ ਬਦਲੀਆਂ ਬੇਤਰਤੀਬੇ ਢੰਗ ਨਾਲ ਕੀਤੀਆਂ ਗਈਆਂ ਹਨ। ਕਈ ਅਜਿਹੇ ਸਕੂਲ ਹਨ ਜਿੱਥੇ ਪੋਸਟਾਂ ਖ਼ਾਲੀ ਨਾ ਹੋਣ ਦੇ ਬਾਵਜੂਦ ਪੰਜ ਤੋਂ ਦਸ ਵਾਧੂ ਅਧਿਆਪਕ ਭੇਜ ਦਿੱਤੇ ਗਏ ਹਨ, ਜਿਵੇਂ ਅਬਲੋਵਾਲ ਝੁੰਗੀਆਂ ਵਿਖੇ ਬਿਨਾਂ ਕਿਸੇ ਪੋਸਟ ਦੇ ਸਤਾਈ ਅਧਿਆਪਕਾਂ ਦੀ ਬਦਲੀ ਕਰ ਦਿੱਤੀ ਗਈ। ਇਸੇ ਤਰ੍ਹਾਂ ਰਸੂਲਪੁਰ ਜੋੜਾ ਵਿਖੇ ਉੱਨੀ ਵਿਦਿਆਰਥੀਆਂ ਲਈ ਪਹਿਲਾਂ ਹੀ ਦੋ ਅਧਿਆਪਕ ਮੌਜੂਦ ਸਨ, ਪਰ ਉੱਥੇ ਤਿੰਨ ਹੋਰ ਅਧਿਆਪਕ ਤਾਇਨਾਤ ਕਰ ਦਿੱਤੇ ਗਏ ਹਨ। ਦੂਜੇ ਪਾਸੇ, ਅਲੀਪੁਰ ਵਰਗੇ ਸਕੂਲਾਂ ਵਿੱਚ, ਜਿੱਥੇ ਪੰਜ ਸੌ ਤੋਂ ਵੱਧ ਵਿਦਿਆਰਥੀ ਪੜ੍ਹਦੇ ਹਨ, ਉੱਥੇ ਸਿਰਫ਼ ਦੋ ਅਧਿਆਪਕ ਹੀ ਰਹਿ ਗਏ ਹਨ, ਜਿਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਵੱਡਾ ਨੁਕਸਾਨ ਹੋਵੇਗਾ। ਮਿਰਜ਼ਾਪੁਰ ਸਕੂਲ ਵਿੱਚ ਵੀ ਅਜਿਹੀ ਹੀ ਲਾਪਰਵਾਹੀ ਦੇਖਣ ਨੂੰ ਮਿਲੀ ਹੈ। ਆਗੂਆਂ ਨੇ ਦੱਸਿਆ ਕਿ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਲਿਖਤੀ ਰੂਪ ਵਿੱਚ ਪਹਿਲਾਂ ਹੀ ਜਾਣੂ ਕਰਵਾਇਆ ਗਿਆ ਸੀ, ਪਰ ਉਨ੍ਹਾਂ ਨੇ ਕੋਈ ਧਿਆਨ ਨਹੀਂ ਦਿੱਤਾ। ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਹ ਗ਼ਲਤ ਬਦਲੀਆਂ ਤੁਰੰਤ ਰੱਦ ਕਰਕੇ ਪੋਰਟਲ ਦੁਬਾਰਾ ਨਾ ਖੋਲ੍ਹਿਆ ਗਿਆ ਅਤੇ ਅਧਿਆਪਕਾਂ ਨੂੰ ਮੈਰਿਟ ਦੇ ਆਧਾਰ ‘ਤੇ ਇਨਸਾਫ਼ ਨਾ ਮਿਲਿਆ, ਤਾਂ ਪੰਜਾਬ ਪੱਧਰ ‘ਤੇ ਵੱਡਾ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਅਕਾਲੀ ਦਲ ਨੂੰ ਵੱਡਾ ਝਟਕਾ: ਸਾਬਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ਪਤੀ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਨਿੱਘਾ ਸਵਾਗਤ 

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 6 5 8 8
Users Today : 4
Users Yesterday : 17
Users Last 7 days : 524

ਰਾਸ਼ੀਫਲ