Home » ਪ੍ਰਮੁੱਖ ਖ਼ਬਰਾਂ » ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਹਿਮ ਇਕੱਤਰਤਾ, ਮੰਗਾਂ ਦੇ ਹੱਲ ਲਈ 10 ਜੁਲਾਈ ਨੂੰ ਚੰਡੀਗੜ੍ਹ ਵੱਲ ਕੂਚ ਕਰਨਗੇ ਬਲਾਕ ਸ਼ਹਿਣਾ ਦੇ ਸੈਂਕੜੇ ਕਿਸਾਨ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਹਿਮ ਇਕੱਤਰਤਾ, ਮੰਗਾਂ ਦੇ ਹੱਲ ਲਈ 10 ਜੁਲਾਈ ਨੂੰ ਚੰਡੀਗੜ੍ਹ ਵੱਲ ਕੂਚ ਕਰਨਗੇ ਬਲਾਕ ਸ਼ਹਿਣਾ ਦੇ ਸੈਂਕੜੇ ਕਿਸਾਨ

      ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਸ਼ਹਿਣਾ ਦੀ ਇੱਕ ਅਹਿਮ ਇਕੱਤਰਤਾ ਬਲਾਕ ਪ੍ਰਧਾਨ ਭੋਲਾ ਸਿੰਘ ਛੰਨਾਂ ਦੀ ਪ੍ਰਧਾਨਗੀ ਹੇਠ ਭਦੌੜ ਵਿਖੇ ਸਫ਼ਲਤਾਪੂਰਵਕ ਸੰਪੰਨ ਹੋਈ, ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨਾਂ ਨਾਲ ਜੁੜੇ ਵੱਖ-ਵੱਖ ਗੰਭੀਰ ਮਸਲਿਆਂ ਅਤੇ ਭਖਦੀਆਂ ਮੰਗਾਂ ਬਾਰੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਗਿਲਾ ਜ਼ਾਹਰ ਕਰਦਿਆਂ ਆਖਿਆ
ਭਦੌੜ ਵਿਖੇ 10 ਜੁਲਾਈ ਦੇ ਚੰਡੀਗੜ੍ਹ ਧਰਨੇ ਦੀਆਂ ਤਿਆਰੀਆਂ ਸਬੰਧੀ ਰਣਨੀਤੀ ਉਲੀਕਣ ਲਈ ਇਕੱਤਰ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਸ਼ਹਿਣਾ ਦੇ ਆਗੂ ਅਤੇ ਕਿਸਾਨ।
[responsivevoice_button voice="Hindi Male"]

ਬਰਨਾਲਾ ਬਿਊਰੋ

              ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਸ਼ਹਿਣਾ ਦੀ ਇੱਕ ਅਹਿਮ ਇਕੱਤਰਤਾ ਬਲਾਕ ਪ੍ਰਧਾਨ ਭੋਲਾ ਸਿੰਘ ਛੰਨਾਂ ਦੀ ਪ੍ਰਧਾਨਗੀ ਹੇਠ ਭਦੌੜ ਵਿਖੇ ਸਫ਼ਲਤਾਪੂਰਵਕ ਸੰਪੰਨ ਹੋਈ, ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨਾਂ ਨਾਲ ਜੁੜੇ ਵੱਖ-ਵੱਖ ਗੰਭੀਰ ਮਸਲਿਆਂ ਅਤੇ ਭਖਦੀਆਂ ਮੰਗਾਂ ਬਾਰੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਗਿਲਾ ਜ਼ਾਹਰ ਕਰਦਿਆਂ ਆਖਿਆ ਕਿ ਇਸ ਸਮੇਂ ਖੇਤਾਂ ਨੂੰ ਬਿਜਲੀ ਦੀ ਪੂਰੀ ਸਪਲਾਈ ਨਾ ਮਿਲਣ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਇਸ ਲਈ ਸਰਕਾਰ ਤੁਰੰਤ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਵੇ। ਇਸ ਦੇ ਨਾਲ ਹੀ ਕਿਸਾਨਾਂ ਨੇ ਮੰਗ ਕੀਤੀ ਕਿ ਖੇਤਾਂ ਲਈ ਨਹਿਰੀ ਪਾਣੀ ਦਾ ਵੀ ਪੂਰਾ ਪ੍ਰਬੰਧ ਕੀਤਾ ਜਾਵੇ ਕਿਉਂਕਿ ਭਦੌੜ ਵਾਲਾ ਸੂਆ ਪਿੰਡ ਜੰਗੀਆਣਾ ਕੋਲੋਂ ਟੁੱਟ ਚੁੱਕਾ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਬੰਦ ਪਿਆ ਹੈ, ਜਿਸ ਦੀ ਤੁਰੰਤ ਮੁਰੰਮਤ ਕਰਵਾ ਕੇ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਕਿਸਾਨ ਆਪਣੀਆਂ ਕੀਮਤੀ ਫ਼ਸਲਾਂ ਨੂੰ ਪਾਲ ਸਕਣ ਅਤੇ ਬਰਬਾਦ ਹੋਣੋਂ ਬਚਾ ਸਕਣ। ਇਕੱਤਰਤਾ ਦੌਰਾਨ ਆਉਂਦੀ 10 ਜੁਲਾਈ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਵੱਡੇ ਰੋਸ ਧਰਨੇ ਵਿੱਚ ਸ਼ਮੂਲੀਅਤ ਕਰਨ ਲਈ ਵਿਸ਼ੇਸ਼ ਰਣਨੀਤੀ ਉਲੀਕੀ ਗਈ ਅਤੇ ਫੈਸਲਾ ਕੀਤਾ ਗਿਆ ਕਿ ਬਲਾਕ ਸ਼ਹਿਣਾ ਦੇ ਹਰੇਕ ਪਿੰਡ ਵਿੱਚੋਂ ਵੱਧ ਤੋਂ ਵੱਧ ਗਿਣਤੀ ਵਿੱਚ ਕਿਸਾਨਾਂ ਦੇ ਵੱਡੇ ਕਾਫ਼ਲੇ ਟਰੈਕਟਰ-ਟਰਾਲੀਆਂ ਅਤੇ ਹੋਰ ਵੱਡੇ ਸਾਧਨਾਂ ਰਾਹੀਂ ਚੰਡੀਗੜ੍ਹ ਲਈ ਰਵਾਨਾ ਹੋਣਗੇ, ਜਿਨ੍ਹਾਂ ਵਿੱਚ ਮਹਿਲਾਵਾਂ ਦੇ ਕਾਫ਼ਲੇ ਵੀ ਵਿਸ਼ੇਸ਼ ਤੌਰ ‘ਤੇ ਵੱਡੀ ਤਾਦਾਦ ਵਿੱਚ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਬਲਾਕ ਕਮੇਟੀ ਸ਼ਹਿਣਾ ਦੇ ਸਾਰੇ ਪਿੰਡਾਂ ਦੇ ਕਿਸਾਨ ਹਾਜ਼ਰ ਸਨ, ਜਿਨ੍ਹਾਂ ਵਿੱਚ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ, ਜ਼ਿਲ੍ਹਾ ਮੀਤ ਪ੍ਰਧਾਨ ਰਾਮ ਸਿੰਘ ਸ਼ਹਿਣਾ, ਹਰਮੰਡਲ ਸਿੰਘ ਜੋਧਪੁਰ ਅਤੇ ਮਨਜੀਤ ਕੌਰ ਸੰਧੂ ਕਲਾਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਨ੍ਹਾਂ ਤੋਂ ਇਲਾਵਾ ਬਲਾਕ ਜਨਰਲ ਸਕੱਤਰ ਕਾਲਾ ਜੈਦ, ਅਮਨਦੀਪ ਸਿੰਘ ਟਿੰਕੂ, ਲੱਖਾ ਭਦੌੜ, ਮਲਕੀਤ ਸਿੰਘ ਬੱਲੋਕੇ, ਅਵਤਾਰ ਸਿੰਘ ਭਗਤਪੁਰਾ, ਦਲਜੀਤ ਸਿੰਘ ਗਿੱਲ ਕੋਠੇ, ਸਾਗਰ ਸਿੰਘ ਉੱਗੋਕੇ, ਦਰਸ਼ਨ ਸਿੰਘ, ਪੱਪੂ ਜੰਗੀਆਣਾ, ਮੱਘਰ ਸਿੰਘ ਸ਼ਹਿਣਾ, ਜਗਦੇਵ ਸਿੰਘ ਚੀਮਾ, ਤਾਰਾ ਸਿੰਘ ਤਾਜੋਕੇ, ਧੀਰਜ ਭਦੌੜ, ਕੁਲਵਿੰਦਰ ਕੌਰ ਸੰਧੂ ਕਲਾਂ, ਬਹਾਦਰ ਸਿੰਘ ਛੰਨਾਂ, ਗੁਰਦੀਪ ਸਿੰਘ, ਸੁਰਜੀਤ ਸਿੰਘ ਅਤੇ ਸਿਕੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਭਦੌੜ ਦਾ ਸੇਵਾ ਕੇਂਦਰ ਬਣਿਆ ‘ਸਮੱਸਿਆਵਾਂ ਦਾ ਕੇਂਦਰ’: ਬਿਜਲੀ ਬਿੱਲ ਨਾ ਭਰਨ ਕਾਰਨ ਸੇਵਾਵਾਂ ਠੱਪ, ਲੋਕ ਖੱਜਲ-ਖੁਆਰ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 6 5 8 6
Users Today : 2
Users Yesterday : 17
Users Last 7 days : 646

ਰਾਸ਼ੀਫਲ