ਬਰਨਾਲਾ ਬਿਊਰ 25 ਅਪ੍ਰੈਲ
ਐੱਸ.ਐੱਸ.ਪੀ. ਬਰਨਾਲਾ ਵੱਲੋਂ ਅੱਜ ਜ਼ਿਲ੍ਹੇ ਦੇ ਸਮੂਹ ਗਜ਼ਟਿਡ ਅਫ਼ਸਰਾਂ (ਜੀ.ਓਜ਼) ਅਤੇ ਐਸ.ਐਚ.ਓਜ਼ ਨਾਲ ਇੱਕ ਵਿਸ਼ੇਸ਼ ਕਰਾਈਮ ਰਿਵਿਊ ਮੀਟਿੰਗ ਕੀਤੀ ਗਈ ਜਿਸ ਵਿੱਚ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਾ ਸਿਰਫ਼ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾਵੇ ਸਗੋਂ ਉਨ੍ਹਾਂ ਵੱਲੋਂ ਨਾਜਾਇਜ਼ ਤਰੀਕੇ ਨਾਲ ਬਣਾਈਆਂ ਗਈਆਂ ਪ੍ਰਾਪਰਟੀਆਂ ਨੂੰ ਅਟੈਚ ਕਰਨ ਦੀ ਪ੍ਰਕਿਰਿਆ ਵਿੱਚ ਵੀ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਨਸ਼ੇ ਦੇ ਕਾਰੋਬਾਰ ਦੀ ਕਮਰ ਤੋੜੀ ਜਾ ਸਕੇ।

ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੂੰ ਆਪਣੇ ਤਫ਼ਤੀਸ਼ੀ ਹੁਨਰ ਨੂੰ ਹੋਰ ਨਿਖਾਰਨ, ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ‘ਤੇ ਤੁਰੰਤ ਨਿਪਟਾਰਾ ਕਰਨ ਅਤੇ ਜ਼ਿਲ੍ਹੇ ਅੰਦਰ ਅਮਨ-ਸ਼ਾਂਤੀ ਤੇ ਕਾਨੂੰਨ ਦੀ ਵਿਵਸਥਾ ਨੂੰ ਹਰ ਹੀਲੇ ਬਰਕਰਾਰ ਰੱਖਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਤਾਂ ਜੋ ਆਮ ਜਨਤਾ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਗਰਮੀ ਦਾ ਕਹਿਰ ਪੰਜਾਬ ਤੇ ਚੰਡੀਗੜ੍ਹ ‘ਚ ਲੂ ਦਾ ਕਹਿਰ, ਐਤਵਾਰ ਤੋਂ ਮੌਸਮ ਲੈ ਸਕਦਾ ਹੈ ਕਰਵਟ |









Users Today : 9
Users Yesterday : 10
Users Last 7 days : 313