ਬਠਿੰਡਾ ਬਿਊਰੋ:
ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੋ ਹਜ਼ਾਰ ਛੱਬੀ ਸਬੰਧੀ ਜਾਰੀ ਕੀਤੇ ਗਏ ਸ਼ਡਿਊਲ ਤਹਿਤ ਬਠਿੰਡਾ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਕੰਮ ਤੇਜ਼ੀ ਨਾਲ ਸ਼ੁਰੂ ਹੋ ਚੁੱਕਾ ਹੈ। ਇਸੇ ਸਬੰਧ ਵਿੱਚ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਹਿਸੀਲਦਾਰ ਚੋਣਾਂ ਹਰਜਿੰਦਰ ਕੌਰ ਵੱਲੋਂ ਗਠਿਤ ਕੀਤੇ ਵੱਖ-ਵੱਖ ਸੈੱਲਾਂ ਦੇ ਨੋਡਲ ਅਫ਼ਸਰਾਂ ਅਤੇ ਮੈਂਬਰਾਂ ਨਾਲ ਇੱਕ ਅਹਿਮ ਬੈਠਕ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਦੱਸਿਆ ਕਿ ਪੱਚੀ ਜੂਨ ਤੋਂ ਚੌਬੀ ਜੁਲਾਈ ਦੋ ਹਜ਼ਾਰ ਛੱਬੀ ਤੱਕ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਗਣਨਾ ਫਾਰਮ ਭਰਨਗੇ ਅਤੇ ਇਸੇ ਮਿਆਦ ਦੌਰਾਨ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਦੀ ਪ੍ਰਕਿਰਿਆ ਵੀ ਪੂਰੀ ਕੀਤੀ ਜਾਵੇਗੀ। ਉਨ੍ਹਾਂ ਨੇ ਬਠਿੰਡਾ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਗਣਨਾ ਫਾਰਮ ਦੀ ਵੰਡ ਅਤੇ ਭਰਨ ਦੌਰਾਨ ਬੂਥ ਲੈਵਲ ਅਫ਼ਸਰਾਂ ਦਾ ਪੂਰਾ ਸਹਿਯੋਗ ਕਰਨ ਕਿਉਂਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਇਸ ਪ੍ਰਕਿਰਿਆ ਨੂੰ ਸਫਲ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾ ਸਕਦਾ ਹੈ। ਮੀਟਿੰਗ ਦੌਰਾਨ ਜ਼ਿਲ੍ਹਾ ਮਾਸਟਰ ਟ੍ਰੇਨਰ ਲੈਕਚਰਾਰ ਗੁਰਦੀਪ ਸਿੰਘ ਮਾਨ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਦੇ ਗਣਨਾ ਫਾਰਮ ਪ੍ਰਾਪਤ ਹੋਣਗੇ, ਉਨ੍ਹਾਂ ਦੇ ਅਧਾਰ ਤੇ ਤਿੰਨ ਅਗਸਤ ਦੋ ਹਜ਼ਾਰ ਛੱਬੀ ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਤੋਂ ਬਾਅਦ ਤਿੰਨ ਅਗਸਤ ਤੋਂ ਦੋ ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਸਵੀਕਾਰ ਕੀਤੇ ਜਾਣਗੇ, ਜਦਕਿ ਅਠਾਈ ਸਤੰਬਰ ਤੱਕ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਸਾਰੀਆਂ ਸੋਧਾਂ ਤੋਂ ਬਾਅਦ ਇੱਕ ਅਕਤੂਬਰ ਦੋ ਹਜ਼ਾਰ ਛੱਬੀ ਨੂੰ ਅੰਤਿਮ ਅਪਡੇਟ ਕੀਤੀ ਵੋਟਰ ਸੂਚੀ ਜਾਰੀ ਹੋਵੇਗੀ। ਦੂਸਰੇ ਜ਼ਿਲ੍ਹਾ ਮਾਸਟਰ ਟ੍ਰੇਨਰ ਪ੍ਰਿੰਸੀਪਲ ਕੁਲਵਿੰਦਰ ਸਿੰਘ ਨੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਹੋਵੇ ਅਤੇ ਕੋਈ ਵੀ ਅਯੋਗ ਵਿਅਕਤੀ ਦਰਜ ਨਾ ਹੋਵੇ। ਇਸ ਮੌਕੇ ਸਮੂਹ ਨੋਡਲ ਅਫਸਰਾਂ ਨੂੰ ਕਿਹਾ ਗਿਆ ਕਿ ਕੰਮ ਸਬੰਧੀ ਕੋਈ ਦਿੱਕਤ ਪੇਸ਼ ਆਉਣ ਤੇ ਉਹ ਤਹਿਸੀਲਦਾਰ ਚੋਣਾਂ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ। ਬੈਠਕ ਵਿੱਚ ਚੋਣ ਕਾਨੂੰਗੋ ਪਰਮਜੀਤ ਸਿੰਘ ਅਤੇ ਸੁਰੇਸ਼ ਕੌਸ਼ਲ ਸਮੇਤ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫ਼ਸਰ ਹਾਜ਼ਰ ਸਨ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਟੈੱਟ ਪਾਸ ਨਾਨ-ਟੀਚਿੰਗ ਸਟਾਫ਼ ਦੀਆਂ ਮੰਗਾਂ ‘ਤੇ ਪੰਜਾਬ ਸਰਕਾਰ ਦਾ ਹਾਂ-ਪੱਖੀ ਹੁੰਗਾਰਾ, ਮਾਸਟਰ ਕੇਡਰ ਪ੍ਰਮੋਸ਼ਨ ਕੋਟਾ ਵਧਾਉਣ ਦਾ ਮਿਲਿਆ ਭਰੋਸਾ









Users Today : 1
Users Yesterday : 15
Users Last 7 days : 540