Home » ਖੇਡਾਂ » ਨਾਬਾਲਗਾਂ ਨੂੰ ਦੇਸ਼ ਵਿਰੋਧੀ ਅਨਸਰਾਂ ਤੋਂ ਬਚਾਉਣ ਲਈ ਪੁਲਿਸ ਗੁਰੂਘਰਾਂ ਦੀ ਸ਼ਰਨ ’ਚ: ਲਾਊਡਸਪੀਕਰਾਂ ਰਾਹੀਂ ਮੁਨਾਦੀ ਕਰਵਾ ਕੇ ਕੀਤਾ ਜਾ ਰਿਹਾ ਹੈ ਜਾਗਰੂਕ

ਨਾਬਾਲਗਾਂ ਨੂੰ ਦੇਸ਼ ਵਿਰੋਧੀ ਅਨਸਰਾਂ ਤੋਂ ਬਚਾਉਣ ਲਈ ਪੁਲਿਸ ਗੁਰੂਘਰਾਂ ਦੀ ਸ਼ਰਨ ’ਚ: ਲਾਊਡਸਪੀਕਰਾਂ ਰਾਹੀਂ ਮੁਨਾਦੀ ਕਰਵਾ ਕੇ ਕੀਤਾ ਜਾ ਰਿਹਾ ਹੈ ਜਾਗਰੂਕ

 ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਵੱਲੋਂ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਰਹਿਣ ਵਾਲੇ ਨਾਬਾਲਗ ਬੱਚਿਆਂ ਨੂੰ ਅਪਰਾਧ ਦੀ ਦੁਨੀਆ ਵਿੱਚ ਧੱਕਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਪੰਜਾਬ ਪੁਲਿਸ ਨੇ ਇੱਕ ਬਹੁਤ ਹੀ ਅਨੋਖੀ ਅਤੇ ਪ੍ਰਭਾਵਸ਼ਾਲੀ ਪਹਿਲਕਦਮੀ ਕੀਤੀ ਹੈ। ਸਰਹੱਦੀ ਇਲਾਕਿਆਂ ਵਿੱਚ ਸਰਹੱਦ ਪਾਰੋਂ ਮਿਲਣ ਵਾਲੇ ਥੋੜ੍ਹੇ ਜਿਹੇ ਪੈਸਿਆਂ ਦੇ ਲਾਲਚ ਵਿੱਚ ਆ ਕੇ ਨਾਬਾਲਗ ਬੱਚੇ ਪਹਿਲਾਂ ਤਾਂ ਦੇਸ਼ ਵਿਰੋਧੀ
ਨਾਬਾਲਗਾਂ ਨੂੰ ਦੇਸ਼ ਵਿਰੋਧੀ ਅਨਸਰਾਂ ਤੋਂ ਬਚਾਉਣ ਲਈ ਪੁਲਿਸ ਗੁਰੂਘਰਾਂ ਦੀ ਸ਼ਰਨ ’ਚ: ਲਾਊਡਸਪੀਕਰਾਂ ਰਾਹੀਂ ਮੁਨਾਦੀ ਕਰਵਾ ਕੇ ਕੀਤਾ ਜਾ ਰਿਹਾ ਹੈ ਜਾਗਰੂਕ
[responsivevoice_button voice="Hindi Male"]

ਕੇਂਦਰੀ  ਬਿਊਰੋ

               ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਵੱਲੋਂ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਰਹਿਣ ਵਾਲੇ ਨਾਬਾਲਗ ਬੱਚਿਆਂ ਨੂੰ ਅਪਰਾਧ ਦੀ ਦੁਨੀਆ ਵਿੱਚ ਧੱਕਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਪੰਜਾਬ ਪੁਲਿਸ ਨੇ ਇੱਕ ਬਹੁਤ ਹੀ ਅਨੋਖੀ ਅਤੇ ਪ੍ਰਭਾਵਸ਼ਾਲੀ ਪਹਿਲਕਦਮੀ ਕੀਤੀ ਹੈ। ਸਰਹੱਦੀ ਇਲਾਕਿਆਂ ਵਿੱਚ ਸਰਹੱਦ ਪਾਰੋਂ ਮਿਲਣ ਵਾਲੇ ਥੋੜ੍ਹੇ ਜਿਹੇ ਪੈਸਿਆਂ ਦੇ ਲਾਲਚ ਵਿੱਚ ਆ ਕੇ ਨਾਬਾਲਗ ਬੱਚੇ ਪਹਿਲਾਂ ਤਾਂ ਦੇਸ਼ ਵਿਰੋਧੀ ਅਨਸਰਾਂ ਅਤੇ ਹੈਂਡਲਰਾਂ ਦੇ ਜਾਲ ਵਿੱਚ ਫਸ ਜਾਂਦੇ ਹਨ ਅਤੇ ਫਿਰ ਉਹ ਉਨ੍ਹਾਂ ਦੀਆਂ ਬਲੈਕਮੇਲਿੰਗ ਨੀਤੀਆਂ ਦਾ ਸ਼ਿਕਾਰ ਹੋ ਕੇ ਹੈਂਡ ਗ੍ਰਨੇਡ ਸੁੱਟਣ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਰਗਿਆਂ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਹੋ ਜਾਂਦੇ ਹਨ। ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਪ੍ਰਸ਼ਾਸਨ ਨੇ ਹੁਣ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਦਲਦਲ ਵਿੱਚੋਂ ਕੱਢਣ ਲਈ ਗੁਰੂਘਰਾਂ ਦਾ ਸਹਾਰਾ ਲਿਆ ਹੈ। ਡਿਪਟੀ ਇੰਸਪੈਕਟਰ ਜਨਰਲ ਹਰਮਨਬੀਰ ਸਿੰਘ ਗਿੱਲ ਅਨੁਸਾਰ ਸਰਹੱਦੀ ਖੇਤਰ ਦੇ ਹਰ ਗੁਰਦੁਆਰਾ ਸਾਹਿਬ ਵਿੱਚ ਸ਼ਾਮ ਦੇ ਪਾਠ ਦੀ ਸਮਾਪਤੀ ਤੋਂ ਬਾਅਦ ਲਾਊਡਸਪੀਕਰਾਂ ਰਾਹੀਂ ਬੱਚਿਆਂ ਨੂੰ ਅਪਰਾਧ ਤੋਂ ਦੂਰ ਰਹਿਣ ਲਈ ਵਿਸ਼ੇਸ਼ ਸੰਦੇਸ਼ ਦਿੱਤੇ ਜਾ ਰਹੇ ਹਨ। ਪੁਲਿਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਨਾਬਾਲਗਾਂ ਨੂੰ ਇਸ ਲਈ ਨਿਸ਼ਾਨਾ ਬਣਾਉਂਦੀ ਹੈ ਕਿਉਂਕਿ ਦੇਸ਼ ਵਿੱਚ ਨਾਬਾਲਗਾਂ ਵਿਰੁੱਧ ਕਾਨੂੰਨ ਬਹੁਤ ਜ਼ਿਆਦਾ ਸਖ਼ਤ ਨਹੀਂ ਹਨ। ਗੁਰੂਘਰਾਂ ਤੋਂ ਕੀਤੀਆਂ ਜਾ ਰਹੀਆਂ ਮੁਨਾਦੀਆਂ ਰਾਹੀਂ ਨਾਬਾਲਗਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਨਸ਼ਾਖੋਰੀ ਸਾਡੇ ਸਮਾਜ ਲਈ ਇੱਕ ਨਾਮੁਰਾਦ ਕੋਹੜ ਹੈ। ਨੌਜਵਾਨਾਂ ਨੂੰ ਆਪਣੀ ਊਰਜਾ ਪੜ੍ਹਾਈ ਅਤੇ ਖੇਡਾਂ ਵਿੱਚ ਲਗਾਉਣ ਲਈ ਉਤਸ਼ਾਹਿਤ ਕੀਤਾ ਜਾ ਰਹੀ ਹੈ। ਇਸ ਦੇ ਨਾਲ ਹੀ ਬੱਚਿਆਂ ਨੂੰ ਇੰਟਰਨੈੱਟ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਕੇਵਲ ਆਪਣੀ ਪੜ੍ਹਾਈ ਅਤੇ ਗਿਆਨ ਵਧਾਉਣ ਲਈ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਪੁਲਿਸ ਨੇ ਬੱਚਿਆਂ ਨੂੰ ਤਾਕੀਦ ਕੀਤੀ ਹੈ ਕਿ ਜੇਕਰ ਕੋਈ ਵੀ ਅਣਜਾਣ ਜਾਂ ਸ਼ੱਕੀ ਵਿਅਕਤੀ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਲਾਲਚ ਵਿੱਚ ਫਸਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਹ ਤੁਰੰਤ ਇਸ ਦੀ ਜਾਣਕਾਰੀ ਆਪਣੇ ਮਾਪਿਆਂ ਜਾਂ ਵੱਡੇ ਭੈਣ-ਭਰਾਵਾਂ ਨੂੰ ਦੇਣ। ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਨੇ ਵੱਡਾ ਦਿਲ ਦਿਖਾਉਂਦਿਆਂ ਇਹ ਵੀ ਐਲਾਨ ਕੀਤਾ ਹੈ ਕਿ ਜੇਕਰ ਕਿਸੇ ਨਾਬਾਲਗ ਤੋਂ ਅਣਜਾਣੇ ਵਿੱਚ ਕੋਈ ਗਲਤੀ ਹੋ ਵੀ ਗਈ ਹੈ ਤਾਂ ਉਹ ਡਰਨ ਦੀ ਬਜਾਏ ਆਪਣੇ ਪਰਿਵਾਰ ਨੂੰ ਦੱਸੇ ਅਤੇ ਪਰਿਵਾਰਕ ਮੈਂਬਰ ਪੁਲਿਸ ਨਾਲ ਸੰਪਰਕ ਕਰਨ। ਪੂਰੀ ਤਫ਼ਤੀਸ਼ ਕਰਨ ਤੋਂ ਬਾਅਦ ਅਜਿਹੇ ਬੱਚਿਆਂ ਦੀ ਪਹਿਲੀ ਗਲਤੀ ਨੂੰ ਮਾਫ਼ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਕਮਿਊਨਿਟੀ ਸੈਂਟਰਾਂ ਵਿੱਚ ਵੀ ਨਾਬਾਲਗਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਬੁਲਾ ਕੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾਣਗੇ ਤਾਂ ਜੋ ਛੋਟੇ-ਛੋਟੇ ਲਾਲਚਾਂ ਵਿੱਚ ਫਸ ਕੇ ਸਾਡਾ ਭਵਿੱਖ ਗੁਰਮਰਾਹ ਨਾ ਹੋਵੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਹਾਕੀ ਵਿਸ਼ਵ ਕੱਪ 2026: 53 ਸਾਲਾਂ ਬਾਅਦ ਉਸੇ ਮੈਦਾਨ ‘ਤੇ ਭਾਰਤ ਅਤੇ ਪਾਕਿਸਤਾਨ ਦੀ ਹਾਈ-ਵੋਲਟੇਜ ਟੱਕਰ, 1973 ਦਾ ਇਤਿਹਾਸ ਦੁਹਰਾਉਣ ਉਤਰੇਗੀ ਟੀਮ ਇੰਡੀਆ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 0 3
Users Today : 11
Users Yesterday : 24
Users Last 7 days : 180

ਰਾਸ਼ੀਫਲ