ਗੁਰਦਾਸਪੁਰ ਬਿਊਰੋ
ਬਟਾਲਾ ਵਿਖੇ ਸੁਤੰਤਰਤਾ ਦਿਵਸ ਦਾ ਜ਼ਿਲ੍ਹਾ ਸਬ-ਡਿਵੀਜ਼ਨ ਪੱਧਰੀ ਸਮਾਗਮ ਪੂਰੇ ਉਤਸ਼ਾਹ, ਜੋਸ਼ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ, ਜਿੱਥੇ ਸ੍ਰੀ ਸਾਰੰਗਪ੍ਰੀਤ ਸਿੰਘ, ਐੱਸ.ਡੀ.ਐੱਮ ਬਟਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪੂਰੇ ਮਾਣ ਅਤੇ ਸਤਿਕਾਰ ਨਾਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਉਨ੍ਹਾਂ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਆਜ਼ਾਦੀ ਦੇ ਇਸ ਪਵਿੱਤਰ ਦਿਹਾੜੇ ਦੀ ਸਮੂਹ ਆਵਾਮ ਨੂੰ ਵਧਾਈ ਦਿੱਤੀ। ਸਮਾਰੋਹ ਦੌਰਾਨ ਆਪਣੇ ਸੰਬੋਧਨ ਵਿੱਚ ਐੱਸ.ਡੀ.ਐੱਮ ਸਾਰੰਗਪ੍ਰੀਤ ਸਿੰਘ ਨੇ ਕਿਹਾ ਕਿ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਵੱਲੋਂ ਜਿਸ ਆਜ਼ਾਦ ਅਤੇ ਖੁਸ਼ਹਾਲ ਭਾਰਤ ਦਾ ਸੁਪਨਾ ਸੰਜੋਇਆ ਗਿਆ ਸੀ, ਉਸ ਦੀ ਪੂਰਤੀ ਅਤੇ ਇੱਕ ਆਦਰਸ਼ ਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸਾਨੂੰ ਸਾਰਿਆਂ ਨੂੰ ਲਗਾਤਾਰ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸ਼ੂਰਬੀਰਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਉਨ੍ਹਾਂ ਦੀਆਂ ਲੀਹਾਂ ‘ਤੇ ਚੱਲ ਕੇ ਹੀ ਅਸੀਂ ਇੱਕ ਨਰੋਏ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। ਸਮਾਗਮ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਓਤਪੋਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ, ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ, ਜਿਸ ਨੇ ਪੂਰੇ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿੱਚ ਰੰਗ ਦਿੱਤਾ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖਸੀਅਤਾਂ, ਖਿਡਾਰੀਆਂ ਅਤੇ ਵਿਦਿਆਰਥੀਆਂ ਨੂੰ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ, ਸਮਾਜ ਸੇਵੀ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਨਿਵਾਸੀ ਹਾਜ਼ਰ ਸਨ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਉੱਤਰ ਪ੍ਰਦੇਸ਼ ਦੇ ਸਹਾਰਨਪੁਰ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਭਾਰਤ-ਤਿੱਬਤ ਸਰਹੱਦੀ ਪੁਲਿਸ ਦੇ ਡੀ.ਆਈ.ਜੀ. ਪਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਡਰਾਈਵਰ ਦੀ ਮੌਤ, ਇੱਕ ਜਵਾਨ ਗੰਭੀਰ ਜ਼ਖ਼ਮੀ |









Users Today : 11
Users Yesterday : 24
Users Last 7 days : 180