Home » ਪ੍ਰਮੁੱਖ ਖ਼ਬਰਾਂ » ਥਾਣਾ ਟੱਲੇਵਾਲ ਨੂੰ ਮਿਲੇ ਨਵੇਂ ਐਸ.ਐਚ.ਓ.; ਇੰਸਪੈਕਟਰ ਸਰਬਜੀਤ ਸਿੰਘ ਰੰਗੀਆਂ ਨੇ ਸੰਭਾਲਿਆ ਅਹੁਦਾ

ਥਾਣਾ ਟੱਲੇਵਾਲ ਨੂੰ ਮਿਲੇ ਨਵੇਂ ਐਸ.ਐਚ.ਓ.; ਇੰਸਪੈਕਟਰ ਸਰਬਜੀਤ ਸਿੰਘ ਰੰਗੀਆਂ ਨੇ ਸੰਭਾਲਿਆ ਅਹੁਦਾ

 ਥਾਣਾ ਟੱਲੇਵਾਲ ਨੂੰ  ਨਵਾਂ ਥਾਣਾ ਮੁਖੀ ਦੀ ਨਿਯੁਕਤੀ। ਪੁਲਿਸ ਲਾਈਨ ਬਰਨਾਲਾ ਤੋਂ ਬਦਲ ਕੇ ਆਏ ਇੰਸਪੈਕਟਰ ਸਰਬਜੀਤ ਸਿੰਘ ਰੰਗੀਆਂ ਨੇ ਅੱਜ ਸਮੂਹ ਸਟਾਫ਼ ਦੀ ਹਾਜ਼ਰੀ ਵਿੱਚ ਥਾਣਾ ਟੱਲੇਵਾਲ ਦੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ । ਇਸ ਮੌਕੇ ਥਾਣੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। "
ਥਾਣਾ ਟੱਲੇਵਾਲ ਨੂੰ ਮਿਲੇ ਨਵੇਂ ਐਸ.ਐਚ.ਓ.; ਇੰਸਪੈਕਟਰ ਸਰਬਜੀਤ ਸਿੰਘ ਰੰਗੀਆਂ ਨੇ ਸੰਭਾਲਿਆ ਅਹੁਦਾ
[responsivevoice_button voice="Hindi Male"]

ਨਵੇਂ ਐਸ.ਐਚ.ਓ. ਸਰਬਜੀਤ ਸਿੰਘ ਰੰਗੀਆਂ ਦਾ ਸਟਾਫ਼ ਵੱਲੋਂ ਨਿੱਘਾ ਸਵਾਗਤ

ਬਰਨਾਲਾ ਬਿਊਰੋ  21 ਅਪ੍ਰੈਲ   

                   ਥਾਣਾ ਟੱਲੇਵਾਲ ਨੂੰ  ਨਵਾਂ ਥਾਣਾ ਮੁਖੀ ਦੀ ਨਿਯੁਕਤੀ। ਪੁਲਿਸ ਲਾਈਨ ਬਰਨਾਲਾ ਤੋਂ ਬਦਲ ਕੇ ਆਏ ਇੰਸਪੈਕਟਰ ਸਰਬਜੀਤ ਸਿੰਘ ਰੰਗੀਆਂ ਨੇ ਅੱਜ ਸਮੂਹ ਸਟਾਫ਼ ਦੀ ਹਾਜ਼ਰੀ ਵਿੱਚ ਥਾਣਾ ਟੱਲੇਵਾਲ ਦੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ । ਇਸ ਮੌਕੇ ਥਾਣੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਟਾਫ਼ ਵੱਲੋਂ ਉਨ੍ਹਾਂ ਨੂੰ ਗੁਲਦਸਤੇ ਭੇਟ ਕਰਕੇ ਜੀ ਆਇਆਂ ਆਖਿਆ ਗਿਆ। ਅਹੁਦਾ ਸੰਭਾਲਣ ਉਪਰੰਤ ਇੰਸਪੈਕਟਰ ਸਰਬਜੀਤ ਸਿੰਘ ਰੰਗੀਆਂ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ.।ਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੁਲਿਸ ਸਬ ਡਿਵੀਜ਼ਨ ਮਹਿਲ ਕਲਾਂ ਦੇ ਡੀਐਸਪੀ ਜਸਪਾਲ ਸਿੰਘ ਧਾਲੀਵਾਲ ਦੀ ਰਹਿਨੁਮਾਈ ਹੇਠ ਥਾਣਾ ਖੇਤਰ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਇਆ ਜਾਵੇਗਾ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਥਾਣਾ ਹੱਦ ਅਧੀਨ ਪੈਂਦੇ ਪਿੰਡਾਂ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣਾ ਸਭ ਤੋਂ ਪਹਿਲੀ ਤਰਜੀਹ ਹੋਵੇਗੀ। ਨਸ਼ਿਆਂ ਦੇ ਕਾਰੋਬਾਰ, ਗੁੰਡਾਗਰਦੀ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾਵੇਗੀ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਅਜਿਹੇ ਤੱਤਾਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਮਿਲਣ ਵਾਲੀ ਹਰ ਸ਼ਿਕਾਇਤ ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।ਨਵੇਂ ਆਏ ਐਸਐਚਓ ਨੇ ਇਹ ਵੀ ਕਿਹਾ ਕਿ ਥਾਣਾ ਟੱਲੇਵਾਲ ਖੇਤਰ ਨੂੰ ਨਸ਼ਾ ਮੁਕਤ ਬਣਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ, ਸਮਾਜਸੇਵੀ ਸੰਸਥਾਵਾਂ, ਨੌਜਵਾਨ ਕਲੱਬਾਂ ਅਤੇ ਪ੍ਰੈਸ ਦਾ ਸਹਿਯੋਗ ਲਿਆ ਜਾਵੇਗਾ। ਲੋਕਾਂ ਨਾਲ ਮਿਲ ਕੇ ਕਮਿਊਨਿਟੀ ਪੁਲਿਸਿੰਗ ਨੂੰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਲੋਕਾਂ ਦਾ ਪੁਲਿਸ ਤੇ ਭਰੋਸਾ ਹੋਰ ਵਧੇ ਅਤੇ ਇਲਾਕੇ ਵਿੱਚ ਸੁਰੱਖਿਆ ਦਾ ਮਾਹੌਲ ਬਣਿਆ ਰਹੇ।ਇਸ ਮੌਕੇ ਥਾਣੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਨਵੇਂ ਐਸਐਚਓ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਵਚਨਬੱਧਤਾ ਜਤਾਈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

ਗਾਗੇਵਾਲ ਖਰੀਦ ਕੇਂਦਰ ਵਿੱਚ ਵੱਡਾ ਹਾਦਸਾ ਟਲਿਆ; ਕਰੰਟ ਲੱਗਣ ਕਾਰਨ ਮਜ਼ਦੂਰ ਵਾਲ-ਵਾਲ ਬਚਿਆ
0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 2 0 8 5
Users Today : 5
Users Yesterday : 12
Users Last 7 days : 124

ਰਾਸ਼ੀਫਲ