Home » ਪ੍ਰਮੁੱਖ ਖ਼ਬਰਾਂ » ਅਧਿਆਪਕਾਂ ਦੀ ਸੇਵਾ ਸੁਰੱਖਿਆ ਦੀ ਬਜਾਏ ਪੁਲਸੀਆ ਤਸ਼ੱਦਦ ਵਿਰੁੱਧ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ

ਅਧਿਆਪਕਾਂ ਦੀ ਸੇਵਾ ਸੁਰੱਖਿਆ ਦੀ ਬਜਾਏ ਪੁਲਸੀਆ ਤਸ਼ੱਦਦ ਵਿਰੁੱਧ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ 

ਸੂਬਾ ਪੱਧਰੀ ਸੱਦੇ ਅਨੁਸਾਰ ਅੱਜ ਬਰਨਾਲਾ ਜ਼ਿਲੇ ਦੀਆਂ ਸਮੂਹ ਅਧਿਆਪਕ ਜੱਥੇਬੰਦੀਆਂ ਵੱਲੋਂ ਡੀ ਸੀ ਕੰਪਲੈਕਸ ਵਿੱਚ ਰੈਲੀ ਕਰਨ ਉਪਰੰਤ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਅੱਗੇ ਪੰਜਾਬ ਦੇ ਅਧਿਆਪਕਾਂ ਉੱਪਰ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੇ ਵਿਰੋਧ
ਅਧਿਆਪਕਾਂ ਦੀ ਸੇਵਾ ਸੁਰੱਖਿਆ ਦੀ ਬਜਾਏ ਪੁਲਸੀਆ ਤਸ਼ੱਦਦ ਵਿਰੁੱਧ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ 
[responsivevoice_button voice="Hindi Male"]

ਬਰਨਾਲਾ ਬਿਊਰੋ 20 ਮਾਰਚ

ਸੂਬਾ ਪੱਧਰੀ ਸੱਦੇ ਅਨੁਸਾਰ ਅੱਜ ਬਰਨਾਲਾ ਜ਼ਿਲੇ ਦੀਆਂ ਸਮੂਹ ਅਧਿਆਪਕ ਜੱਥੇਬੰਦੀਆਂ ਵੱਲੋਂ ਡੀ ਸੀ ਕੰਪਲੈਕਸ ਵਿੱਚ ਰੈਲੀ ਕਰਨ ਉਪਰੰਤ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਅੱਗੇ ਪੰਜਾਬ ਦੇ ਅਧਿਆਪਕਾਂ ਉੱਪਰ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੇ ਵਿਰੋਧ ਵੱਜੋਂ  ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ। ਜੱਥੇਬੰਦੀਆਂ ਦੇ ਆਗੂਆਂ ਹਰਿੰਦਰ ਮੱਲੀਆਂ,ਨਰਿੰਦਰ ਸ਼ਹਿਣਾ,ਰਾਜੀਵ ਕੁਮਾਰ,ਜਸਵੀਰ ਬੀਹਲਾ,ਪਰਮਿੰਦਰ ਬਰਨਾਲਾ, ਅਮਰਜੀਤ ਖਾਲਸਾ ਦੀ ਅਗਵਾਈ ਵਿੱਚ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਸੁਪਰੀਮ ਕੋਰਟ ਰਾਹੀਂ ਟੈੱਟ ਦੀ ਬਿਲਕੁਲ ਬੇਲੋੜੀ, ਗੈਰਵਿਧਾਨਿਕ ਸ਼ਰਤ ਜਬਰੀ ਥੋਪਣ, ਪੰਜਾਬ ਸਰਕਾਰ ਵਲੋਂ ਬਜਟ ਸੈਸ਼ਨ ਦੌਰਾਨ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਬਿੱਲ ਨਾ ਲਿਆਉਣ, ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਖਲ ਨਾ ਕਰਨ, ਸਿੱਖਿਆ ਵਿਭਾਗ ਵਲੋਂ ਕੁਝ ਵਰਗਾਂ ਨੂੰ ਟੈੱਟ ਤੋਂ ਛੋਟ ਦੇਣ ਦਾ ਪੱਤਰ ਰੱਦ ਕਰਨ, ਸੰਘਰਸ਼ ਦੌਰਾਨ ਜਲ ਤੋਪਾਂ, ਲਾਠੀਚਾਰਜ ਅਤੇ ਅਥਰੂ ਗੈਸ ਦੇ ਗੋਲਿਆਂ ਦੀ ਅੰਨ੍ਹੇਵਾਹ ਵਰਤੋਂ ਕਰਕੇ ਅਧਿਆਪਕਾਂ ਨੂੰ ਜਖਮੀ ਕਰਕੇ ਰਾਸ਼ਟਰ ਨਿਰਮਾਤਾ ਅਧਿਆਪਕਾਂ ਦੇ ਮਾਨ ਸਨਮਾਨ ਨੂੰ ਸੱਟ ਮਾਰਨ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ।

ਆਗੂਆਂ ਨਿਰਮਲ ਚੁਹਣਕੇ , ਤੇਜਿੰਦਰ ਸਿੰਘ ਤੇਜੀ , ਲਖਵੀਰ ਭਦੌੜ, ਅਸਵਨੀ ਹਮੀਦੀ , ਦਲਜਿੰਦਰ ਸਿੰਘ ਪੰਡੋਰੀ, ਸਿਰੀ ਚੰਦ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਵਿੱਚ ਅਧਿਆਪਕਾਂ ਦੀ ਕਿਸੇ ਵੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਅਧਿਆਪਕਾਂ ਦੇ ਹਰ ਵਰਗ ਤੇ ਪੁਲਸੀਆ ਤਸ਼ੱਦਦ ਹੀ ਕੀਤਾ ਹੈ। ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲੰਗੜਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਹੁਣ ਤੱਕ ਲਾਗੂ ਨਹੀਂ ਕੀਤੀ ਗਈ, ਤਨਖਾਹ ਦੁਹਰਾਈ ਦੇ ਬਕਾਏ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਜਾਰੀ ਕੀਤੀਆਂ ਕਿਸ਼ਤਾਂ ਦੇ ਬਕਾਏ ਮਿੱਟੀ ਘੱਟੇ ਰਲਾ ਦਿੱਤੇ ਗਏ ਹਨ, ਸੋਧਣ ਦੇ ਨਾਂ ਤੇ ਬੰਦ ਕੀਤੇ ਸਮੁੱਚੇ ਭੱਤੇ ਬਹਾਲ ਨਹੀਂ ਕੀਤੇ ਜਾ ਰਹੇ, ਤਨਖਾਹ ਕਮਿਸ਼ਨ ਦੀ ਪੂਰੀ ਰਿਪੋਰਟ ਵੀ ਜਾਰੀ ਨਹੀਂ ਕੀਤੀ ਗਈ, ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਤੇ ਸਕੂਲ ਮੁਖੀਆਂ ਦੀਆਂ ਹਜ਼ਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ। ਸਰਕਾਰ ਵਲੋਂ ਖਜਾਨਾ ਭਰੇ ਹੋਣ ਦੇ ਦਮਗਜੇ ਮਾਰੇ ਜਾ ਰਹੇ ਹਨ, ਪਰ ਅਧਿਆਪਕਾਂ ਦੇ ਵਿੱਤੀ ਮਸਲੇ ਹੱਲ ਨਹੀਂ ਕੀਤੇ ਜਾ ਰਹੇ, ਬਹੁਗਿਣਤੀ ਅਧਿਆਪਕ ਫਰਵਰੀ ਮਹੀਨੇ ਦੀ ਤਨਖਾਹ ਨੂੰ ਤਰਸ ਰਹੇ ਹਨ। ਇਹਨਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸੇਵਾ ਨਿਭਾ ਰਹੇ ਅਧਿਆਪਕਾਂ ਦੇ ਸਿਰ ਤੇ ਛਾਂਟੀ ਦੀ ਤਲਵਾਰ ਲਟਕਾ ਦਿੱਤੀ ਗਈ ਹੈ।

ਇਸ ਰੋਸ ਪ੍ਰਦਰਸ਼ਨ ਵਿੱਚ ਹੋਰਨਾਂ ਤੋਂ ਇਲਾਵਾ ਸਤਪਾਲ ਤਪਾ, ਰਾਜਿੰਦਰ ਕੁਮਾਰ,  ਸਤਨਾਮ ਭੋਤਨਾ , ਅਮਰੀਕ ਸਿੰਘ ਭੱਦਲਵੱਡ, ਕਪਿਲ ਤਪਾ, ਅੰਮ੍ਰਿਤ ਪਾਲ ਕੋਟਦੁੱਨਾ, ਮਾਲਵਿੰਦਰ ਸਿੰਘ ਬਰਨਾਲਾ , ਲਖਵੀਰ ਸਿੰਘ ਠੀਕਰੀਵਾਲਾ, ਕਰਮਜੀਤ ਸਿੰਘ ਭੋਤਨਾ, ਕੇਵਲ ਸਿੰਘ , ਜਗਤਾਰ ਸਿੰਘ ਪੱਤੀ, ਸੁਖਵੀਰ ਸਿੰਘ , ਭਰਤ ਕੁਮਾਰ , ਸੰਘੇੜਾ,ਕਮਲਜੀਤ ਕੌਰ ਭੁੱਲਰ, ਅਸੋਕ ਛੀਨੀਵਾਲ, ਮਨਜੀਤ ਸਿੰਘ ਬਖਤਗੜ੍ ਆਦਿ ਹਾਜਰ ਸਨ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ   ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲਾਂ ਨੇ ਪੰਜਾਬ ਨੂੰ 40 ਸਾਲ ਪਿੱਛੇ ਧੱਕਿਆ ਤੀਕਸ਼ਣ

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 8 6 7
Users Today : 7
Users Yesterday : 26
Users Last 7 days : 232

ਰਾਸ਼ੀਫਲ