ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਇਸੋਰੈਂਸ ਕੰਪਨੀ ਨੇ ਕਰਵਾਇਆ ਧਾਰਮਿਕ ਸਮਾਗਮ

ਇਸੋਰੈਂਸ ਕੰਪਨੀ ਨੇ ਕਰਵਾਇਆ ਧਾਰਮਿਕ ਸਮਾਗਮ

ਦਿ ਨਿਊ ਇੰਡੀਆ ਇਸੋਰੈਂਸ ਕੰਪਨੀ ਵੱਲੋਂ ਸਥਾਨਕ ਸ਼ਹਿਰ ਵਿੱਚ ਸਥਿਤ ਆਪਣੇ ਦਫ਼ਤਰ ਵਿੱਚ ਵਿੱਤੀ ਵਰ੍ਹੇ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਰਵਾਏ ਗਏ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਜਿਸ ਵਿੱਚ ਕੰਪਨੀ ਦੇ ਅਧਿਕਾਰੀਆਂ, ਕਰਮਚਾਰੀਆਂ ਦੇ ਨਾਲ ਹਲਕਾ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਨੇ ਸ਼ਿਰਕਤ ਕੀਤੀ  
ਕੈਪਸ਼ਨ - ਬਰਨਾਲਾ ਵਿਖ਼ੇ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਨੂੰ ਸਨਮਾਨਿਤ ਕੀਤੇ ਜਾਣ ਸਮੇਂ।

ਬਰਨਾਲਾ, 1 ਅਪਰੈਲ।

ਦਿ ਨਿਊ ਇੰਡੀਆ ਇਸੋਰੈਂਸ ਕੰਪਨੀ ਵੱਲੋਂ ਸਥਾਨਕ ਸ਼ਹਿਰ ਵਿੱਚ ਸਥਿਤ ਆਪਣੇ ਦਫ਼ਤਰ ਵਿੱਚ ਵਿੱਤੀ ਵਰ੍ਹੇ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਰਵਾਏ ਗਏ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਜਿਸ ਵਿੱਚ ਕੰਪਨੀ ਦੇ ਅਧਿਕਾਰੀਆਂ, ਕਰਮਚਾਰੀਆਂ ਦੇ ਨਾਲ ਹਲਕਾ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਨੇ ਸ਼ਿਰਕਤ ਕੀਤੀ   ਸਮਾਗਮ ਦੌਰਾਨ ਸਰਬੱਤ ਦੇ ਭਲੇ ਅਤੇ ਤੰਦਰੁਸਤੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਬੋਲਦਿਆਂ ਵਿਧਾਇਕ ਢਿੱਲੋੰ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਮਨੁੱਖ ਨੂੰ ਆਤਮਿਕ ਸ਼ਾਂਤੀ ਦਿੰਦੇ ਹਨ ਅਤੇ ਸਰਬ ਸਾਂਝੀਵਾਲਤਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਦਫ਼ਤਰੀ ਸਟਾਫ਼ ਨੂੰ ਸਮਾਗਮ ਲਈ ਵਧਾਈ ਵੀ ਦਿੱਤੀ। ਬ੍ਰਾਂਚ ਪ੍ਰਬੰਧਕ ਸ਼ਾਇਨਾ ਜੈਸ਼ਲ ਨੇ ਦੱਸਿਆ ਕਿ ਹਰ ਸਾਲ ਇਸ ਵਿੱਤੀ ਵਰ੍ਹੇ ਦੀ ਸ਼ੁਰੂਆਤ ਮੌਕੇ ਉਨ੍ਹਾਂ ਵੱਲੋਂ ਗੁਰੂ – ਮਹਾਰਾਜ ਦੇ ਚਰਨ ਪੁਵਾ ਕੇ ਅਸ਼ੀਰਵਾਦ ਲਿਆ ਜਾਂਦਾ ਹੈ। ਇਸਦੇ ਨਾਲ ਹੀ ਸਰਬੱਤ ਦੇ ਭਲੇ ਲਈ ਦੁਆ ਕੀਤੀ ਜਾਂਦੀ ਹੈ। ਇਸ ਮੌਕੇ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਪ੍ਰਸਾਦ ਗ੍ਰਹਿਣ ਕੀਤਾ। ਸਮਾਗਮ ਦੌਰਾਨ ਸਾਰਾ ਮਾਹੌਲ ਭਗਤੀਮਈ ਬਣਿਆ ਰਿਹਾ। ਉਪਰੰਤ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਤੇ ਹੋਰ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਨੀਅਰ ਸਹਾਇਕ ਨੀਲਮ ਰਾਣੀ, ਸੀਨੀਅਰ ਭੋਲਾ ਸਿੰਘ ਤੋਂ ਇਲਾਵਾ ਸਮਾਜ ਸੇਵੀ ਜਗਜੀਤ ਸਿੰਘ ਖੀਪਲ, ਜਗਰਾਜ ਸਿੰਘ ਹੈਪੀ ਤੇ ਕਮਲਜੀਤ ਸਿੰਘ ਆਦਿ ਸਟਾਫ਼ ਮੈਬਰ ਵੀ ਹਾਜ਼ਰ ਸੀ।

 

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ    ਪੰਜਾਬ ਦੇ 12 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ, ਕੱਲ੍ਹ ਤੋਂ ਹਨੇਰੀ ਤੂਫਾਨ ਦਾ ਅਲਰਟ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 2 8
Users Today : 119
Users Yesterday : 59
Users Last 7 days : 339

ਰਾਸ਼ੀਫਲ

error: Content is protected !!