ਮਲੇਰਕੋਟਲਾ ਬਿਊਰੋ
ਇਰਾਨ ਵਿੱਚ ਸਕੂਲੀ ਬੱਚਿਆਂ ਅਤੇ ਅਧਿਆਪਕਾਂ ’ਤੇ ਹੋਏ ਭਿਆਨਕ ਹਮਲੇ ਵਿੱਚ ਫ਼ੌਤ ਹੋਏ ਬੱਚਿਆਂ ਅਤੇ ਅਧਿਆਪਕਾਂ ਦੇ ਗੰਭੀਰ ਮਸਲੇ ਨੂੰ ਲੈ ਕੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਅਤੇ ਜਮਾਤ-ਏ-ਇਸਲਾਮੀ ਹਿੰਦ ਪੰਜਾਬ ਦੇ ਸੂਬਾਈ ਅਤੇ ਜ਼ਿਲ੍ਹਾ ਪੱਧਰੀ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਮਲੇਰਕੋਟਲਾ ਵਿਖੇ ਆਯੋਜਿਤ ਕੀਤੀ ਗਈ। ਇਸ ਅਹਿਮ ਮੀਟਿੰਗ ਵਿੱਚ ਦੋਵਾਂ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨੇ ਸ਼ਿਰਕਤ ਕਰਦਿਆਂ ਵਿਸ਼ਵ ਪੱਧਰ ’ਤੇ ਮਨੁੱਖਤਾ ਵਿਰੁੱਧ ਹੋ ਰਹੇ ਜ਼ੁਲਮਾਂ ’ਤੇ ਡੂੰਘੀ ਚਿੰਤਾ ਜਾਹਿਰ ਕੀਤੀ। ਮੀਟਿੰਗ ਦੇ ਸ਼ੁਰੂ ਵਿੱਚ ਇਰਾਨ ਦੇ ਮੀਨਾਬ ਸ਼ਹਿਰ ਵਿੱਚ ਇੱਕ ਲੜਕੀਆਂ ਦੇ ਮੁਢਲੇ ਸਕੂਲ ‘ਤੇ ਹੋਏ ਘਿਨਾਉਣੇ ਮਿਜ਼ਾਈਲ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਇਸ ਹਮਲੇ ਦੌਰਾਨ ਫ਼ੌਤ ਯਾਨੀ ਸ਼ਹੀਦ ਹੋਏ ਲਗਭਗ ਇੱਕ ਸੌ ਅਠਾਹਠ ਮਾਸੂਮ ਬੱਚਿਆਂ, ਚੌਦਾਂ ਅਧਿਆਪਕਾਂ ਅਤੇ ਉਨ੍ਹਾਂ ਦੇ ਪੀੜਤ ਪਰਿਵਾਰਾਂ ਨਾਲ ਦੋਵਾਂ ਜਥੇਬੰਦੀਆਂ ਵੱਲੋਂ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ। ਜਮਾਤ-ਏ-ਇਸਲਾਮੀ ਹਿੰਦ ਪੰਜਾਬ ਦੇ ਅਹੁਦੇਦਾਰਾਂ ਵੱਲੋਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੀ ਮਜ਼ਲੂਮਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਦੀ ਇਸ ਪਹਿਲਕਦਮੀ ਦਾ ਭਰਵਾਂ ਸਵਾਗਤ ਕਰਦੇ ਹੋਏ ਵਿਸ਼ਵਾਸ ਦਿਵਾਇਆ ਗਿਆ ਕਿ ਇਰਾਨ ਵਿਖੇ ਭੇਜੀ ਜਾਣ ਵਾਲੀ ਮਾਨਵੀ ਸਹਾਇਤਾ ਲਈ ਉਹ ਮਲੇਰਕੋਟਲਾ ਵਿੱਚ ਹਰ ਪੱਖੋਂ ਪੂਰਨ ਸਹਿਯੋਗ ਦੇਣਗੇ। ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਵਾਅਦਾ ਕੀਤਾ ਕਿ ਭਵਿੱਖ ਵਿੱਚ ਅਜਿਹੇ ਕਿਸੇ ਵੀ ਅਣਮਨੁੱਖੀ ਹਮਲੇ ਅਤੇ ਜ਼ੁਲਮ ਨੂੰ ਰੋਕਣ ਲਈ ਹਰ ਮੰਚ ਅਤੇ ਹਰ ਥਾਂ ਦੇ ਉੱਤੇ ਆਪਸੀ ਤਾਲਮੇਲ ਰੱਖਦੇ ਹੋਏ ਆਵਾਜ਼ ਬੁਲੰਦ ਕੀਤੀ ਜਾਵੇਗੀ। ਆਗੂਆਂ ਨੇ ਦੋਸ਼ ਲਾਇਆ ਕਿ ਅਮਰੀਕਾ ਅਤੇ ਇਜ਼ਰਾਈਲ ਵਰਗੀਆਂ ਸਾਮਰਾਜੀ ਸ਼ਕਤੀਆਂ ਵੱਲੋਂ ਆਪਣੇ ਨਿੱਜੀ ਹਿੱਤਾਂ ਲਈ ਥੋਪੀ ਜਾ ਰਹੀ ਜੰਗ ਕਾਰਨ ਬੇਕਸੂਰ ਲੋਕਾਂ, ਖ਼ਾਸ ਕਰਕੇ ਔਰਤਾਂ ਅਤੇ ਸਕੂਲੀ ਬੱਚਿਆਂ ਦਾ ਲਹੂ ਬੇਦਰਦੀ ਨਾਲ ਵਹਾਇਆ ਜਾ ਰਿਹਾ ਹੈ ਜੋ ਕਿ ਬਹੁਤ ਹੀ ਚਿੰਤਾਜਨਕ ਹੈ। ਇਸ ਅਹਿਮ ਮੀਟਿੰਗ ਵਿੱਚ ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜ਼ਿਲ੍ਹਾ ਪ੍ਰਧਾਨ ਸੰਗਰੂਰ ਸੁਖਵਿੰਦਰ ਗਿਰ, ਸੂਬਾ ਕਮੇਟੀ ਮੈਂਬਰ ਮੇਘਰਾਜ, ਜ਼ਿਲ੍ਹਾ ਸਕੱਤਰ ਅਮਨ ਵਸਿਸ਼ਟ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਵਿਕਰਮਜੀਤ ਸਿੰਘ ਅਤੇ ਜ਼ਿਲ੍ਹਾ ਵਿੱਤ ਸਕੱਤਰ ਅਖਤਰ ਅਲੀ ਹਾਜ਼ਰ ਸਨ। ਜਮਾਤ-ਏ-ਇਸਲਾਮੀ ਹਿੰਦ ਵੱਲੋਂ ਪ੍ਰਧਾਨ ਮੁਹੰਮਦ ਨਾਜ਼ਿਰ ਸਾਹਿਬ, ਸਕੱਤਰ ਕਰਮਦੀਨ ਸਾਹਿਬ, ਮੈਂਬਰ ਡਾਕਟਰ ਮੁਹੰਮਦ ਇਰਸ਼ਾਦ ਸਾਹਿਬ, ਮੁਫਤੀ ਮੁਹੰਮਦ ਸਾਜਿਦ ਕਾਸਮੀ ਅਤੇ ਮੁਹੰਮਦ ਅਨਸ ਸ਼ਾਮਲ ਹੋਏ। ਇਸ ਤੋਂ ਇਲਾਵਾ ਕਿਰਤੀ ਕਿਸਾਨ ਯੂਨੀਅਨ ਵੱਲੋਂ ਨਿਰਭੈ ਸਿੰਘ ਖਾਈ ਅਤੇ ਰੁਪਿੰਦਰ ਚੰਦਾ ਸਮੇਤ ਹੋਰ ਕਈ ਪ੍ਰਮੁੱਖ ਆਗੂ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਮੀਟਿੰਗ ਦੇ ਅਖੀਰ ਵਿੱਚ ਸਾਂਝੀ ਅਪੀਲ ਕਰਦਿਆਂ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਸੰਸਥਾਵਾਂ ਬੇਹੱਦ ਪਵਿੱਤਰ ਸਥਾਨ ਹਨ ਅਤੇ ਬੱਚਿਆਂ ਨੂੰ ਜੰਗ ਦੇ ਖ਼ੂਨੀ ਮੈਦਾਨਾਂ ਤੋਂ ਹਮੇਸ਼ਾ ਦੂਰ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਇਰਾਨ ‘ਤੇ ਥੋਪੀ ਜੰਗ ਨੂੰ ਤੁਰੰਤ ਰੋਕਣ ਸਬੰਧੀ ਜੰਗਬੰਦੀ ਦਾ ਫੈਸਲਾ ਪੂਰਨ ਤੌਰ ‘ਤੇ ਲਾਗੂ ਕਰਕੇ ਇਸ ਖਿੱਤੇ ਵਿੱਚ ਅਮਨ ਅਤੇ ਸ਼ਾਂਤੀ ਦਾ ਮਾਹੌਲ ਬਣਾਇਆ ਜਾਵੇ ਤਾਂ ਜੋ ਹੋਰ ਮਾਸੂਮ ਜਾਨਾਂ ਜਾਣ ਤੋਂ ਬਚਾਈਆਂ ਜਾ ਸਕਣ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸਿੱਖਿਆ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਹਿਮ ਮੀਟਿੰਗ









Users Today : 79
Users Yesterday : 54
Users Last 7 days : 625