ਬਰਨਾਲਾ ਬਿਊਰੋ ।
ਮੁਲਾਜ਼ਮ ਡਿਫੈਂਸ ਕਮੇਟੀ ਬਰਨਾਲਾ ਦੇ ਸੱਦੇ ‘ਤੇ ਅੱਜ ਬਰਨਾਲਾ ਜ਼ਿਲ੍ਹੇ ਦੇ ਸਮੂਹ ਕਰਮਚਾਰੀਆਂ, ਪੈਨਸ਼ਨਰਾਂ, ਕਿਸਾਨਾਂ, ਮਜ਼ਦੂਰਾਂ ਅਤੇ ਜਮਹੂਰੀ ਜਥੇਬੰਦੀਆਂ ਦੀ ਇੱਕ ਵਿਸ਼ੇਸ਼ ਇਕੱਤਰਤਾ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪਾਰਕ ਵਿੱਚ ਆਯੋਜਿਤ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਆਗੂਆਂ ਨੇ ਸ਼ਮੂਲੀਅਤ ਕੀਤੀ। ਬੈਠਕ ਨੂੰ ਸੰਬੋਧਨ ਕਰਦਿਆਂ ਕਰਮਚਾਰੀ ਆਗੂਆਂ ਕਰਮਜੀਤ ਬੀਹਲਾ, ਰਾਜੀਵ ਕੁਮਾਰ, ਰਮੇਸ਼ ਹਮਦਰਦ, ਰਵਿੰਦਰ ਸ਼ਰਮਾ, ਨਿਰਮਲਜੀਤ ਸਿੰਘ, ਸੇਵਾਮੁਕਤ ਆਗੂ ਨਰੈਣ ਦੱਤ, ਕੌਰ ਸਿੰਘ, ਹਾਕਮ ਸਿੰਘ ਨੂਰ ਅਤੇ ਮੋਹਨ ਸਿੰਘ ਛੰਨਾ ਨੇ ਦੱਸਿਆ ਕਿ ਬੀਤੀ ਨੌਂ ਜੂਨ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਸੇਵਾ ਕੇਂਦਰ ਬਰਨਾਲਾ ਦੇ ਮੁਲਾਜ਼ਮਾਂ ਨੂੰ ਧਰਨੇ ਤੋਂ ਚੁੱਕਣ ਸਮੇਂ ਬਰਨਾਲਾ ਦੇ ਮੁੱਖ ਥਾਣਾ ਅਫ਼ਸਰ ਲਖਵਿੰਦਰ ਸਿੰਘ ਵੱਲੋਂ ਪੰਜਾਬ ਸਟੇਟ ਮਿਨਿਸਟ੍ਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਤਰਸੇਮ ਭੱਠਲ ਨਾਲ ਕਥਿਤ ਤੌਰ ‘ਤੇ ਦੁਰਵਿਵਹਾਰ ਕੀਤਾ ਗਿਆ ਸੀ ਅਤੇ ਭੈੜੀ ਸ਼ਬਦਾਵਲੀ ਵਰਤੀ ਗਈ ਸੀ ਜਿਸ ਨਾਲ ਜਥੇਬੰਦਕ ਆਗੂ ਦੇ ਮਾਣ-ਸਤਿਕਾਰ ਨੂੰ ਭਾਰੀ ਠੇਸ ਪਹੁੰਚੀ ਸੀ ਅਤੇ ਸਮੂਹ ਜਥੇਬੰਦੀਆਂ ਵਿੱਚ ਰੋਸ ਪੈਦਾ ਹੋ ਗਿਆ ਸੀ। ਇਸ ਗੰਭੀਰ ਮਾਮਲੇ ਨੂੰ ਲੈ ਕੇ ਮੁਲਾਜ਼ਮ ਡਿਫੈਂਸ ਕਮੇਟੀ ਦੇ ਪ੍ਰਮੁੱਖ ਆਗੂਆਂ ਦਰਸ਼ਨ ਚੀਮਾ, ਹਰਿੰਦਰ ਮੱਲੀਆਂ, ਨਿਰਮਲ ਚੂਹਾਨਕੇ, ਤਜਿੰਦਰ ਤੇਜੀ, ਸੁਖਜੀਤ ਸਿੰਘ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਚਮਕੌਰ ਸਿੰਘ ਨੈਨੇਵਾਲ, ਹਰਦੀਪ ਟੱਲੇਵਾਲ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਾਬੂ ਸਿੰਘ ਖੁੱਡੀਕਲਾਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪਵਿੱਤਰ ਲਾਲੀ, ਮਨਜੀਤ ਰਾਜ, ਮੋਹਨ ਸਿੰਘ ਰੂੜਕੇ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਕੈਪਟਨ ਹਰਦੀਪ ਸਿੰਘ, ਮਜ਼ਦੂਰ ਮੁਕਤੀ ਮੋਰਚਾ ਦੇ ਗੁਰਪ੍ਰੀਤ ਰੂੜਕੇ, ਐਟਕ ਦੇ ਖੁਸ਼ੀਆਂ ਸਿੰਘ, ਜਮਹੂਰੀ ਅਧਿਕਾਰ ਸਭਾ ਦੇ ਡਾਕਟਰ ਸੋਹਣ ਸਿੰਘ ਮਾਝੀ, ਬਿੱਕਰ ਸਿੰਘ ਔਲਖ, ਇਨਕਲਾਬੀ ਕੇਂਦਰ ਦੇ ਰਾਜਿੰਦਰਪਾਲ, ਆਊਟਸੋਰਸ ਯੂਨੀਅਨ ਦੀ ਰਮਨਪ੍ਰੀਤ ਕੌਰ, ਤੀਰਥ ਦਾਸ, ਮੋਹਨ ਸਿੰਘ, ਅਮਰਜੀਤ ਸਿੰਘ ਅਤੇ ਬਲਵੰਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੁਲਿਸ ਉਪ ਕਪਤਾਨ ਸਤਵੀਰ ਸਿੰਘ ਬੈਂਸ ਨੇ ਅੱਜ ਸਮੂਹ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਿਆ ਸੀ ਅਤੇ ਇਸ ਅਹਿਮ ਬੈਠਕ ਵਿੱਚ ਸਾਰੀਆਂ ਜਥੇਬੰਦੀਆਂ ਦੀ ਹਾਜ਼ਰੀ ਵਿੱਚ ਥਾਣਾ ਮੁੱਖ ਅਫ਼ਸਰ ਲਖਵਿੰਦਰ ਸਿੰਘ ਨੇ ਨੌਂ ਜੂਨ ਨੂੰ ਸੇਵਾ ਕੇਂਦਰ ਦੇ ਕਰਮਚਾਰੀਆਂ ਦੇ ਧਰਨੇ ਨੂੰ ਹਟਾਉਣ ਸਮੇਂ ਸਾਥੀ ਤਰਸੇਮ ਭੱਠਲ ਨਾਲ ਕੀਤੇ ਗਏ ਵਤੀਰੇ ‘ਤੇ ਆਪਣੀ ਗਲਤੀ ਦਾ ਅਹਿਸਾਸ ਕੀਤਾ। ਇਸ ਦੇ ਨਾਲ ਹੀ ਪੁਲਿਸ ਉਪ ਕਪਤਾਨ ਸਤਵੀਰ ਸਿੰਘ ਬੈਂਸ ਨੇ ਭਵਿੱਖ ਵਿੱਚ ਅਜਿਹੀ ਘਟਨਾ ਦੁਬਾਰਾ ਨਾ ਵਾਪਰਨ ਦਾ ਪੂਰਨ ਭਰੋਸਾ ਦਿੱਤਾ ਅਤੇ ਕਿਹਾ ਕਿ ਸਾਰੀਆਂ ਜਨਤਕ ਅਤੇ ਕਰਮਚਾਰੀ ਜਥੇਬੰਦੀਆਂ ਦਾ ਮਾਣ-ਸਤਿਕਾਰ ਹਮੇਸ਼ਾ ਬਰਕਰਾਰ ਰੱਖਿਆ ਜਾਵੇਗਾ। ਪੁਲਿਸ ਪ੍ਰਸ਼ਾਸਨ ਵੱਲੋਂ ਗਲਤੀ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਾਰੀਆਂ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਜਨਤਕ ਆਗੂਆਂ ਦਾ ਸਨਮਾਨ ਬਹਾਲ ਹੋ ਗਿਆ ਹੈ, ਇਸ ਲਈ ਸੋਲਾਂ ਜੂਨ ਨੂੰ ਦਫ਼ਤਰੀ ਕਰਮਚਾਰੀਆਂ ਵੱਲੋਂ ਕੀਤੀ ਜਾਣ ਵਾਲੀ ਗੇਟ ਰੈਲੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਮੁਖੀ ਨੂੰ ਦਿੱਤੇ ਜਾਣ ਵਾਲੇ ਸਮੂਹਿਕ ਵਫ਼ਦ ਦੇ ਸੱਦੇ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲਿਆ ਜਾਂਦਾ ਹੈ ਅਤੇ ਅਖੀਰ ਵਿੱਚ ਤਰਸੇਮ ਭੱਠਲ ਨੇ ਕਰਮਚਾਰੀ ਵਰਗ ਨਾਲ ਚੱਟਾਨ ਵਾਂਗ ਖੜ੍ਹਨ ਲਈ ਮੁਲਾਜ਼ਮ ਡਿਫੈਂਸ ਕਮੇਟੀ ਵੱਲੋਂ ਸਾਰੇ ਕਿਸਾਨ, ਮਜ਼ਦੂਰ ਅਤੇ ਪੈਨਸ਼ਨਰ ਸੰਗਠਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਪਿੰਡ ਕੁਰੜ ਵਿਖੇ ਨਵੇਂ ਰਜਵਾਹੇ ਦੇ ਮੋਘੇ ਤੋਂ ਪਾਣੀ ਨਾ ਮਿਲਣ ਕਾਰਨ ਕਿਸਾਨਾਂ ਦਾ ਫੁੱਟਿਆ ਗੁੱਸਾ, ਸਰਕਾਰ ਤੇ ਨਹਿਰੀ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ |








Users Today : 33
Users Yesterday : 10
Users Last 7 days : 337