Home » ਪ੍ਰਮੁੱਖ ਖ਼ਬਰਾਂ » ਭਦੌੜ ਤਹਿਸੀਲ ਨੂੰ ਸਬ-ਡਿਵੀਜ਼ਨ ਦਾ ਦਰਜਾ ਦਿਵਾਉਣ ਲਈ ਕਿਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਤਹਿਸੀਲ ਕੰਪਲੈਕਸ ਵਿਖੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਸ਼ੁਰੂ

ਭਦੌੜ ਤਹਿਸੀਲ ਨੂੰ ਸਬ-ਡਿਵੀਜ਼ਨ ਦਾ ਦਰਜਾ ਦਿਵਾਉਣ ਲਈ ਕਿਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਤਹਿਸੀਲ ਕੰਪਲੈਕਸ ਵਿਖੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਸ਼ੁਰੂ

  ਭਦੌੜ ਇਲਾਕੇ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਅਹਿਮ ਮੰਗ ਨੂੰ ਪੂਰਾ ਕਰਵਾਉਣ ਲਈ ਪੰਜਾਬੀ ਕਿਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਸੰਘਰਸ਼ ਦਾ ਬਿਗੁਲ ਵਜਾਉਂਦਿਆਂ ਤਹਿਸੀਲ ਕੰਪਲੈਕਸ ਭਦੌੜ ਵਿਖੇ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਰੋਸ
 ਤਹਿਸੀਲ ਕੰਪਲੈਕਸ ਵਿਖੇ ਧਰਨਾ ਲਗਾ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕਰਦੇ ਹੋਏ ਜੱਥੇਬੰਦੀ ਦੇ ਆਗੂ।
[responsivevoice_button voice="Hindi Male"]

ਬਰਨਾਲਾ ਬਿਊਰੋ

                ਭਦੌੜ ਇਲਾਕੇ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਅਹਿਮ ਮੰਗ ਨੂੰ ਪੂਰਾ ਕਰਵਾਉਣ ਲਈ ਪੰਜਾਬੀ ਕਿਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਸੰਘਰਸ਼ ਦਾ ਬਿਗੁਲ ਵਜਾਉਂਦਿਆਂ ਤਹਿਸੀਲ ਕੰਪਲੈਕਸ ਭਦੌੜ ਵਿਖੇ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਰੋਸ ਧਰਨੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਧੰਨਾ ਸਿੰਘ, ਬਲਾਕ ਪ੍ਰਧਾਨ ਕਾਲਾ ਸਿੰਘ, ਸੂਬਾ ਮੀਤ ਪ੍ਰਧਾਨ ਬੰਤ ਸਿੰਘ ਗਰੇਵਾਲ ਅਤੇ ਇਕਾਈ ਪ੍ਰਧਾਨ ਮਲਕੀਤ ਸਿੰਘ ਨੇ ਸਾਂਝੇ ਤੌਰ ‘ਤੇ ਕੀਤੀ। ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੀਨੀਅਰ ਆਗੂ ਸੁਦਾਗਰ ਸਿੰਘ, ਸੁਖਦੇਵ ਸਿੰਘ ਸਹਿਣਾ, ਭੋਲਾ ਸਿੰਘ, ਰਾਮ ਸਿੰਘ ਤੋਂ ਇਲਾਵਾ ਮਜ਼ਦੂਰ ਆਗੂ ਲੱਖਾ ਸਿੰਘ ਅਤੇ ਤਾਰਾ ਸਿੰਘ ਬਾਬਾ ਨੇ ਆਖਿਆ ਕਿ ਭਦੌੜ ਤਹਿਸੀਲ ਨੂੰ ਸਬ-ਡਿਵੀਜ਼ਨ ਦਾ ਦਰਜਾ ਦਿਵਾਉਣਾ ਇਸ ਪੂਰੇ ਇਲਾਕੇ ਦੇ ਲੋਕਾਂ ਦੀ ਚਿਰੋਕਣੀ ਅਤੇ ਅਤਿ ਜ਼ਰੂਰੀ ਮੰਗ ਹੈ। ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਸਬ-ਡਿਵੀਜ਼ਨ ਨਾ ਹੋਣ ਕਰਕੇ ਸਥਾਨਕ ਨਿਵਾਸੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਜਨਤਾ ਨੂੰ ਆਪਣੇ ਛੋਟੇ-ਛੋਟੇ ਪ੍ਰਸ਼ਾਸਨਿਕ ਤੇ ਦਫ਼ਤਰੀ ਕੰਮਾਂ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਹੈ, ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਰਬਾਦ ਹੁੰਦੇ ਹਨ। ਜੇਕਰ ਸਰਕਾਰ ਇਸ ਤਹਿਸੀਲ ਨੂੰ ਸਬ-ਡਿਵੀਜ਼ਨ ਬਣਾ ਦਿੰਦੀ ਹੈ ਤਾਂ ਇਸ ਨਾਲ ਇਲਾਕੇ ਦੇ ਵੱਡੀ ਗਿਣਤੀ ਪਿੰਡਾਂ ਦੇ ਲੋਕਾਂ ਨੂੰ ਬਹੁਤ ਵੱਡੀ ਰਾਹਤ ਅਤੇ ਪ੍ਰਸ਼ਾਸਨਿਕ ਸੁਵਿਧਾ ਮਿਲੇਗੀ। ਕਿਸਾਨ ਤੇ ਮਜ਼ਦੂਰ ਆਗੂਆਂ ਨੇ ਸਰਕਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਆਪਣਾ ਦ੍ਰਿੜ੍ਹ ਇਰਾਦਾ ਪ੍ਰਗਟਾਇਆ ਕਿ ਜਿੰਨਾ ਚਿਰ ਸਬ-ਡਿਵੀਜ਼ਨ ਬਣਾਉਣ ਦਾ ਸਰਕਾਰੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉੱਨਾ ਚਿਰ ਇਹ ਪੱਕਾ ਮੋਰਚਾ ਪੂਰੇ ਜੋਸ਼ ਅਤੇ ਡਟਵੇਂ ਰੂਪ ਵਿੱਚ ਜਾਰੀ ਰਹੇਗਾ। ਜੱਥੇਬੰਦੀ ਵੱਲੋਂ ਲਏ ਗਏ ਅਹਿਮ ਫ਼ੈਸਲੇ ਅਨੁਸਾਰ ਇਹ ਧਰਨਾ ਰੋਜ਼ਾਨਾ ਸਵੇਰੇ ਦਸ ਵਜੇ ਤੋਂ ਸ਼ਾਮ ਪੰਜ ਵਜੇ ਤੱਕ ਨਿਰੰਤਰ ਚੱਲੇਗਾ ਅਤੇ ਸੰਘਰਸ਼ ਨੂੰ ਹੋਰ ਤਿੱਖਾ ਤੇ ਪ੍ਰਭਾਵਸ਼ਾਲੀ ਬਣਾਉਣ ਲਈ ਲੜੀਵਾਰ ਪੰਜ-ਪੰਜ ਆਗੂ ਰੋਜ਼ਾਨਾ ਭੁੱਖ ਹੜਤਾਲ ‘ਤੇ ਬੈਠਣਗੇ। ਆਗੂਆਂ ਨੇ ਇਲਾਕੇ ਦੇ ਸਮੂਹ ਨਿਵਾਸੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਦੀ ਇਸ ਲੜਾਈ ਵਿੱਚ ਵੱਧ-ਚੜ੍ਹ ਕੇ ਹਿੱਸਾ ਪਾਉਣ ਤਾਂ ਜੋ ਸਰਕਾਰ ਨੂੰ ਲੋਕ ਹਿੱਤ ਵਿੱਚ ਫ਼ੈਸਲਾ ਲੈਣ ਲਈ ਮਜ਼ਬੂਰ ਕੀਤਾ ਜਾ ਸਕੇ। ਇਸ ਰੋਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਪੁੱਜੇ ਕਿਸਾਨਾਂ, ਮਜ਼ਦੂਰਾਂ ਅਤੇ ਇਲਾਕਾ ਨਿਵਾਸੀਆਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਮੰਗ ਪੂਰੀ ਹੋਣ ਤੱਕ ਸੰਘਰਸ਼ ਦੇ ਮੈਦਾਨ ਵਿੱਚ ਡਟੇ ਰਹਿਣ ਦਾ ਅਹਿਦ ਲਿਆ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾ  ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਫੁੱਟਬਾਲ ਖੇਡਾਂ ਵਿੱਚ ਗੱਡੇ ਸਫ਼ਲਤਾ ਦੇ ਝੰਡੇ, ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤੇ ਕਈ ਪ੍ਰਮੁੱਖ ਖਿਤਾਬ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 0 3
Users Today : 11
Users Yesterday : 24
Users Last 7 days : 180

ਰਾਸ਼ੀਫਲ