ਬਰਨਾਲਾ ਬਿਊਰੋ
ਬਰਨਾਲਾ ਸ਼ਹਿਰ ਦੀ ਸੰਘਣੀ ਅਬਾਦੀ ਵਾਲੇ ਇਲਾਕੇ ਸਾਧੂ ਸੂਦ ਨਗਰ ਦੀ ਗਲੀ ਨੰਬਰ ਤਿੰਨ ਵਿੱਚ ਅਣਪਛਾਤੇ ਚੋਰਾਂ ਵੱਲੋਂ ਇੱਕ ਮਜ਼ਦੂਰ ਦੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ, ਮੋਬਾਇਲ ਅਤੇ ਨਕਦੀ ਚੋਰੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਗੁਰਤੇਜ ਸਿੰਘ ਗੋਗੀ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਦੱਸਿਆ ਕਿ ਵੀਰਵਾਰ ਦੀ ਰਾਤ ਨੂੰ ਉਹ ਆਪਣੇ ਪਰਿਵਾਰ ਸਮੇਤ ਘਰ ਵਿੱਚ ਸੁੱਤਾ ਪਿਆ ਸੀ ਅਤੇ ਦੇਰ ਰਾਤ ਕਰੀਬ ਦੋ ਵਜੇ ਜਦੋਂ ਅਚਾਨਕ ਉਸ ਦੀ ਅੱਖ ਖੁੱਲ੍ਹੀ ਤਾਂ ਉਸ ਦੇ ਹੋਸ਼ ਉੱਡ ਗਏ। ਉਸ ਨੇ ਦੇਖਿਆ ਕਿ ਕਮਰੇ ਅੰਦਰ ਸਾਰਾ ਸਾਮਾਨ ਅਤੇ ਕੱਪੜੇ ਇੱਧਰ-ਉੱਧਰ ਖਿੱਲਰੇ ਪਏ ਸਨ, ਜਿਸ ਨੂੰ ਦੇਖ ਕੇ ਜਦੋਂ ਉਸ ਨੇ ਤੁਰੰਤ ਕਮਰੇ ਵਿੱਚ ਪਈ ਅਲਮਾਰੀ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ ਇੱਕ ਸੋਨੇ ਦੀ ਛਾਪ, ਇੱਕ ਚਾਂਦੀ ਦਾ ਕੜਾ, ਦੋ ਮੋਬਾਇਲ ਫ਼ੋਨ ਅਤੇ ਕੁਝ ਨਕਦੀ ਗਾਇਬ ਸੀ। ਪੀੜਤ ਪਰਿਵਾਰ ਅਨੁਸਾਰ ਉਹ ਮਿਹਨਤ-ਮਜ਼ਦੂਰੀ ਕਰਕੇ ਬੜੀ ਮੁਸ਼ਕਿਲ ਨਾਲ ਆਪਣੇ ਪਰਿਵਾਰ ਦਾ ਪੇਟ ਪਾਲ ਰਿਹਾ ਹੈ ਅਤੇ ਚੋਰਾਂ ਨੇ ਉਸ ਦੀ ਜੀਵਨ ਭਰ ਦੀ ਕਮਾਈ ’ਤੇ ਝਾੜੂ ਫੇਰ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਭਾਰੀ ਸਹਿਮ ਅਤੇ ਰੋਸ ਪਾਇਆ ਜਾ ਰਿਹਾ ਹੈ। ਪੀੜਤ ਮਜ਼ਦੂਰ ਨੇ ਪੁਲਿਸ ਪ੍ਰਸ਼ਾਸਨ ਤੋਂ ਗੁਹਾਰ ਲਗਾਈ ਹੈ ਕਿ ਇਲਾਕੇ ਵਿੱਚ ਲੱਗੇ ਹੋਏ ਖ਼ੁਫ਼ੀਆ ਕੈਮਰਿਆਂ ਦੀ ਮਦਦ ਨਾਲ ਚੋਰਾਂ ਦਾ ਜਲਦੀ ਪਤਾ ਲਗਾਇਆ ਜਾਵੇ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਚੋਰੀ ਹੋਇਆ ਸਾਮਾਨ ਤੇ ਨਕਦੀ ਵਾਪਸ ਦਿਵਾਈ ਜਾਵੇ। ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਤੇ ਭਾਲ ਸ਼ੁਰੂ ਕਰ ਦਿੱਤੀ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਦੀ ਮੰਗ, 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ









Users Today : 10
Users Yesterday : 10
Users Last 7 days : 314