1818 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ’ਚ ਕੀਤੀ: ਕੈਬਨਿਟ ਮੰਤਰੀ
ਬਰਨਾਲਾ ਬਿਊਰੋ 20 ਅਪ੍ਰੈਲ
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਸੋਮਵਾਰ ਨੂੰ ਅਨਾਜ ਮੰਡੀ ਬਰਨਾਲਾ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ’ਚ ਹੁਣ ਤਕ 3872735.53 ਮੀਟ੍ਰਿਕ ਟਨ ਕਣਕ ਮੰਡੀਆਂ ’ਚ ਪੁੱਜ ਚੁੱਕੀ ਹੈ ਤੇ 3416926.10 ਮੀਟ੍ਰਿਕ ਟਨ ਦੀ ਖ਼ਰੀਦ ਵੱਖ ਵੱਖ ਏਜੰਸੀਆਂ ਵਲੋਂ ਕਰ ਲਈ ਗਈ ਹੈ। ਕਿਸਾਨਾਂ ਨੂੰ ਬਣਦੀ ਅਦਾਇਗੀ ਦਾ 1818.31 ਕਰੋੜ ਸਿੱਧਾ ਖਾਤਿਆਂ `ਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ’ਚ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ। ਜ਼ਿਲ੍ਹਾ ਬਰਨਾਲਾ ਦੀਆਂ 104 ਅਨਾਜ ਮੰਡੀਆਂ ਤੇ 45 ਖਰੀਦ ਕੇਂਦਰਾਂ ’ਚ ਕਣਕ ਦੀ ਖਰੀਦ ਚੱਲ ਰਹੀ ਹੈ। ਜ਼ਿਲ੍ਹੇ ’ਚ 19 ਅਪ੍ਰੈਲ ਸ਼ਾਮ ਤਕ 136697 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਜਦਕਿ ਹੁਣ ਤਕ 189920 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ। ਪਨਗ੍ਰੇਨ ਵਲੋਂ 53710 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 32005 ਮੀਟ੍ਰਿਕ ਟਨ, ਪਨਸਪ ਵਲੋਂ 32340 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 18642 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਮੰਡੀਆਂ ’ਚ ਖ਼ਰੀਦ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਤੇ ਅਦਾਇਗੀ ਖ਼ਰੀਦ ਹੋਣ ਦੇ 48 ਘੰਟਿਆਂ ’ਚ ਕੀਤੀ ਜਾ ਰਹੀ ਹੈ। ਮੰਤਰੀ ਕਟਾਰੂਚੱਕ ਨੇ ਕਿਹਾ ਕਿ ਇਸ ਸੀਜ਼ਨ ’ਚ ਕੇਂਦਰੀ ਪੂਲ ’ਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ । ਉਨ੍ਹਾਂ ਨੇ ਮੰਡੀ ’ਚ ਮੌਜੂਦ ਕਿਸਾਨਾਂ ਤੇ ਆੜਤੀਆਂ ਨਾਲ ਗੱਲਬਾਤ ਕਰਦਿਆ ਖ਼ਰੀਦ ਪ੍ਰਕਿਰਿਆ ਤੇ ਕਿਸਾਨਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਸਬੰਧੀ ਵਿਸਥਾਰਤ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਉਨ੍ਹਾਂ ਕਿਸਾਨਾਂ ਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ ਤੇ ਕਣਕ ਦੀ ਢੋਆ-ਢੁਆਈ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਜਿਣਸ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਸਾਨ ਜਗਸੀਰ ਸਿੰਘ ਵਾਸੀ ਸੰਘੇੜਾ ਨਾਲ ਗੱਲ ਕੀਤੀ ਜੋਕਿ ਕਲ੍ਹ ਕਣਕ ਲੈ ਕੇ ਆਏ ਸਨ ਤੇ ਅੱਜ ਖਰੀਦ ਹੋ ਗਈ। ਪਿਛਲੇ ਦਿਨੀ ਬੇਮੌਸਮੀ ਬਰਸਾਤ ਕਾਰਨ ਫ਼ਸਲ ਨੂੰ ਹੋਏ ਨੁਕਸਾਨ ਬਾਰੇ ਸਵਾਲ ਦੇ ਜਵਾਬ ’ਚ ਕੈਬਨਿਟ ਮੰਤਰੀ ਨੇ ਕਿਹਾ ਕਿ ਜਿਥੇ ਜਿਥੇ ਨੁਕਸਾਨ ਹੋਇਆ ਹੈ। ਮੁਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਦੇ ਦਿੱਤੇ ਸਨ ਤੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਵਲੋਂ ਕੀਤੀ ਜਾਵੇਗੀ। ਇਸ ਮੌਕੇ ਡੀਸੀ ਹਰਪ੍ਰੀਤ ਸਿੰਘ ਆਈਏਐੱਸ, ਐੱਸਐੱਸਪੀ ਮੁਹੰਮਦ ਸਰਫਰਾਜ਼ ਆਲਮ, ਐੱਸਡੀਐਮ ਬਰਨਾਲਾ, ਹੋਰ ਅਧਿਕਾਰੀ ਤੇ ਮੋਹਤਬਰ ਹਾਜ਼ਰ ਸਨ।
ਟ੍ਰਾਈਡੈਂਟ ਗਰੁੱਪ ਵੱਲੋਂ ‘ਮਿਸ਼ਨ ਦਿਵਸ 2026’ ਮਨਾਇਆ; ਵਿਸ਼ਵ ਪੱਧਰੀ ਲੀਡਰਸ਼ਿਪ ਅਤੇ ਵਿਕਾਸ ਲਈ ਨਵੇਂ ਟੀਚੇ ਨਿਰਧਾਰਤ
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ









Users Today : 11
Users Yesterday : 17
Users Last 7 days : 131