ਬਰਨਾਲਾ ਬਿਊਰੋ
ਕਾਨੂੰਨੀ ਸਹਾਇਤਾ ਡਿਫ਼ੈਂਸ ਕੌਂਸਲ ਨੀਤੀ ਦੇ ਵਿਰੋਧ ਵਿੱਚ ਵਕੀਲ ਭਾਈਚਾਰੇ ਵੱਲੋਂ ਵਿੱਢਿਆ ਗਿਆ ਅੰਦੋਲਨ ਦਿਨ-ਬ-ਦਿਨ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਅੱਜ ਤੀਜੇ ਦਿਨ ਵੀ ਪੂਰੇ ਰੋਸ ਨਾਲ ਜਾਰੀ ਰਹੀ। ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਬੀਤੀ ਸੱਤ ਜੁਲਾਈ ਤੋਂ ਲਗਾਤਾਰ ਕੀਤੀ ਜਾ ਰਹੀ ਹੜਤਾਲ ਦੇ ਸਬੰਧ ਵਿੱਚ ਵੀਹ ਜੁਲਾਈ ਤੋਂ ਸ਼ੁਰੂ ਕੀਤੀ ਗਈ ਇਸ ਭੁੱਖ ਹੜਤਾਲ ਦੌਰਾਨ ਵਕੀਲ ਆਗੂਆਂ ਨੇ ਸਰਕਾਰ ਅਤੇ ਸਬੰਧਿਤ ਉੱਚ ਅਧਿਕਾਰੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਬਾਰ ਐਸੋਸੀਏਸ਼ਨ ਦੇ ਆਗੂਆਂ ਨੇ ਗੱਲਬਾਤ ਕਰਦਿਆਂ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਕਾਨੂੰਨੀ ਸਹਾਇਤਾ ਡਿਫ਼ੈਂਸ ਕੌਂਸਲ ਸਕੀਮ ਨਾਲ ਸਮੁੱਚੇ ਵਕੀਲ ਭਾਈਚਾਰੇ ਦੇ ਹਿੱਤਾਂ ਨੂੰ ਵੱਡਾ ਨੁਕਸਾਨ ਪਹੁੰਚ ਰਿਹਾ ਹੈ ਅਤੇ ਇਸ ਨਾਲ ਆਮ ਅਤੇ ਨਵੇਂ ਆਏ ਵਕੀਲਾਂ ਦੇ ਰੁਜ਼ਗਾਰ ‘ਤੇ ਵੀ ਬਹੁਤ ਮਾੜਾ ਅਸਰ ਪੈ ਰਿਹਾ ਹੈ। ਉਹਨਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਇਸ ਵਕੀਲ ਵਿਰੋਧੀ ਸਕੀਮ ਨੂੰ ਪੂਰੀ ਤਰ੍ਹਾਂ ਵਾਪਸ ਲੈਣ ਦਾ ਐਲਾਨ ਨਹੀਂ ਕਰਦੀ, ਉਦੋਂ ਤੱਕ ਉਹਨਾਂ ਦਾ ਇਹ ਸ਼ਾਂਤਮਈ ਸੰਘਰਸ਼ ਅਤੇ ਭੁੱਖ ਹੜਤਾਲ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ‘ਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪਰਮਿੰਦਰ ਸਿੰਘ ਢਿੱਲੋਂ, ਜੁਆਇੰਟ ਸੈਕਟਰੀ ਕਵਲਜੀਤ ਕੌਰ, ਐਡਵੋਕੇਟ ਰਾਜਬੀਰ ਕੌਰ ਢਿੱਲੋਂ, ਐਡਵੋਕੇਟ ਅਭਿਨਵ ਸ਼ਰਮਾ, ਐਡਵੋਕੇਟ ਕਵਲਜੀਤ ਸਿੰਘ ਮੰਡ, ਐਡਵੋਕੇਟ ਹਰਮਨਦੀਪ ਸਿੰਘ ਕੰਗ, ਐਡਵੋਕੇਟ ਰਵਿੰਦਰ ਸਿੰਘ ਖਹਿਰਾ ਸਮੇਤ ਬਾਰ ਐਸੋਸੀਏਸ਼ਨ ਦੇ ਵੱਡੀ ਗਿਣਤੀ ਵਿੱਚ ਹੋਰ ਮੈਂਬਰ ਅਤੇ ਵਕੀਲ ਸਾਹਿਬਾਨ ਮੌਜੂਦ ਸਨ। ਵਕੀਲਾਂ ਨੇ ਆਪਣੀ ਏਕਤਾ ਦਾ ਪ੍ਰਦਰਸ਼ਨ ਕਰਦਿਆਂ ਆਖਿਆ ਕਿ ਉਹ ਆਪਣੇ ਹੱਕਾਂ ਦੀ ਰਾਖੀ ਲਈ ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹਟਣਗੇ ਅਤੇ ਸਰਕਾਰ ਨੂੰ ਇਹ ਸਕੀਮ ਤੁਰੰਤ ਰੱਦ ਕਰਨੀ ਪਵੇਗੀ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ਸਰਕਾਰ ਦੀ ਪ੍ਰਸ਼ਾਸਨਿਕ ਲਾਪਰਵਾਹੀ ਵਿਰੁੱਧ ਸਖ਼ਤੀ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਲਾਲ ਸਿੰਘ ਮੁਅੱਤਲ









Users Today : 0
Users Yesterday : 14
Users Last 7 days : 171