ਬਰਨਾਲਾ ਬਿਊਰੋ:
ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ‘ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਚੇਅਰਮੈਨ ਹਰਿੰਦਰਪਾਲ ਸਿੰਘ ਰਾਣੂ ਦੀ ਅਗਵਾਈ ਹੇਠ ਲੀਗਲ ਏਡ ਡਿਫ਼ੈਂਸ ਕੌਂਸਲ ਨੀਤੀ ਨੂੰ ਰੱਦ ਕਰਵਾਉਣ ਲਈ ਵਕੀਲਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾਤਾਰ ਜਾਰੀ ਰੱਖਿਆ ਗਿਆ ਹੈ। ਪਰ ਲੰਬੇ ਸਮੇਂ ਤੋਂ ਚੱਲ ਰਹੇ ਧਰਨੇ ਦੇ ਬਾਵਜੂਦ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿੱਚ ਹੁਣ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਮੇਤ ਕਈ ਮਹਿਲਾ ਵਕੀਲਾਂ ਵੱਲੋਂ ਮਿਲ ਕੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਚੇਅਰਮੈਨ ਐਡਵੋਕੇਟ ਹਰਿੰਦਰ ਪਾਲ ਸਿੰਘ ਰਾਣੂ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਤਲਵਿੰਦਰ ਸਿੰਘ ਮਸੌਣ, ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਐਡਵੋਕੇਟ ਧਰਮਿੰਦਰ ਸਿੰਘ ਧਾਲੀਵਾਲ, ਐਡਵੋਕੇਟ ਇਕਬਾਲ ਸਿੰਘ ਗਿੱਲ, ਐਡਵੋਕੇਟ ਨਛੱਤਰ ਸਿੰਘ ਬਰਾੜ ਅਤੇ ਐਡਵੋਕੇਟ ਜਗਦੀਪ ਸਿੰਘ ਸੰਧੂ ਨੇ ਸਾਂਝੇ ਤੌਰ ‘ਤੇ ਆਖਿਆ ਕਿ ਇਹ ਨੀਤੀ ਵਕੀਲ ਭਾਈਚਾਰੇ ਦੇ ਬਿਲਕੁਲ ਉਲਟ ਹੈ ਅਤੇ ਇਸ ਨਾਲ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਅਣਉਚਿਤ ਖੁੱਲ੍ਹ ਮਿਲੇਗੀ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਸ ਲੀਗਲ ਏਡ ਡਿਫ਼ੈਂਸ ਕਾਨੂੰਨ ਨੂੰ ਪੂਰੀ ਤਰ੍ਹਾਂ ਰੱਦ ਕਰਵਾਉਣ ਲਈ ਸੱਤ ਜੁਲਾਈ ਤੋਂ ਵਕੀਲਾਂ ਵੱਲੋਂ ਅਣਮਿੱਥੇ ਸਮੇਂ ਲਈ ਆਪਣਾ ਕੰਮਕਾਜ ਮੁਕੰਮਲ ਬੰਦ ਕਰਕੇ ਹੜਤਾਲ ਕੀਤੀ ਹੋਈ ਹੈ, ਪਰ ਹਾਲੇ ਤੱਕ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਵਕੀਲਾਂ ਦੀ ਇਸ ਅਹਿਮ ਮੰਗ ਵੱਲ ਕੋਈ ਗੌਰ ਨਹੀਂ ਕੀਤੀ ਗਈ, ਜਿਸ ਕਾਰਨ ਸਮੂਹ ਵਕੀਲਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਜੋ ਲੀਗਲ ਏਡ ਡਿਫ਼ੈਂਸ ਕੌਂਸਲ ਨੀਤੀ ਲਾਗੂ ਕੀਤੀ ਗਈ ਹੈ, ਉਸ ਤਹਿਤ ਕੋਈ ਵੀ ਮੁਲਜ਼ਮ ਆਪਣੀ ਪਸੰਦ ਦਾ ਨਿੱਜੀ ਤੌਰ ‘ਤੇ ਡਿਫ਼ੈਂਸ ਵਕੀਲ ਨਹੀਂ ਕਰ ਸਕਦਾ, ਜਦਕਿ ਮੁਲਜ਼ਮ ਨੂੰ ਅਦਾਲਤ ਵੱਲੋਂ ਮੁਫ਼ਤ ਵਿੱਚ ਹੀ ਵਕੀਲ ਮੁਹੱਈਆ ਕਰਵਾ ਦਿੱਤਾ ਜਾਂਦਾ ਹੈ ਅਤੇ ਕੇਸ ਦੀ ਪੈਰਵੀ ਲਈ ਆਪਣੇ ਵਕੀਲ ਨੂੰ ਕੋਈ ਫ਼ੀਸ ਨਹੀਂ ਦੇਣੀ ਪੈਂਦੀ। ਉਨ੍ਹਾਂ ਸਫ਼ਾਈ ਦਿੱਤੀ ਕਿ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੁੰਦਾ, ਉਦੋਂ ਤੱਕ ਸਮੂਹ ਵਕੀਲਾਂ ਵੱਲੋਂ ਅਦਾਲਤਾਂ ਦਾ ਮੁਕੰਮਲ ਬਾਈਕਾਟ ਇਸੇ ਤਰ੍ਹਾਂ ਜਾਰੀ ਰਹੇਗਾ। ਅੱਜ ਦੀ ਇਸ ਭੁੱਖ ਹੜਤਾਲ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪੰਕਜ ਬਾਸਲ, ਐਡਵੋਕੇਟ ਅਕਰੋਸ ਬਾਵਾ, ਐਡਵੋਕੇਟ ਦਿੱਬਿਆ ਗਲਾਟੀ, ਐਡਵੋਕੇਟ ਅਨੂ ਸ਼ਰਮਾ ਅਤੇ ਐਡਵੋਕੇਟ ਕਮਲਜੀਤ ਕੌਰ ਸੋਹਲ ਮੁੱਖ ਤੌਰ ‘ਤੇ ਬੈਠੇ। ਇਸ ਮੌਕੇ ਐਡਵੋਕੇਟ ਪ੍ਰੀਤ ਮਹਿੰਦਰ ਸਿੰਘ, ਐਡਵੋਕੇਟ ਰਘਵਿੰਦਰ ਸਿੰਘ ਸਿੱਧੂ, ਐਡਵੋਕੇਟ ਹਰਪ੍ਰੀਤ ਸਿੰਘ ਸੰਧੂ, ਐਡਵੋਕੇਟ ਅਮਨਦੀਪ ਸਿੰਘ ਬਾਹੀਆ, ਐਡਵੋਕੇਟ ਸੁਮਿੰਦਰ ਸਿੰਘ ਧਾਲੀਵਾਲ, ਐਡਵੋਕੇਟ ਮਨਦੀਪ ਸਿੰਘ ਸਹਿਜੜਾ, ਐਡਵੋਕੇਟ ਗੁਰਪ੍ਰੀਤ ਸਿੰਘ ਥਿੰਦ, ਐਡਵੋਕੇਟ ਨਰੇਸ਼ ਗਰਗ ਤਪਾ, ਐਡਵੋਕੇਟ ਬਲਦੇਵ ਸਿੰਘ ਬੀਹਲਾ, ਐਡਵੋਕੇਟ ਰਜਿੰਦਰ ਪਾਲ ਸਿੰਘ, ਐਡਵੋਕੇਟ ਪਾਰਸਦੀਪ, ਐਡਵੋਕੇਟ ਨਮਨ ਬਾਂਸਲ, ਐਡਵੋਕੇਟ ਖੁਸ਼ਹਾਲ ਬਾਂਸਲ, ਐਡਵੋਕੇਟ ਫ਼ਕੀਰ ਸਿੰਘ, ਐਡਵੋਕੇਟ ਕਰਮਿੰਦਰ ਸਿੰਘ, ਐਡਵੋਕੇਟ ਕਰਨ ਬਾਂਸਲ, ਐਡਵੋਕੇਟ ਹਰਦੇਸ਼ ਰਹਿਲ, ਐਡਵੋਕੇਟ ਸੁਖਵਿੰਦਰ ਕੌਰ ਜਰੂਰ, ਐਡਵੋਕੇਟ ਮੰਜੂ ਜਿੰਦਲ ਅਤੇ ਐਡਵੋਕੇਟ ਸਵਰਨਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਵਕੀਲ ਹਾਜ਼ਰ ਸਨ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਨੰਬਰਦਾਰਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਰੋਸ ਭੜਕਿਆ: ਮੰਗਾਂ ਨਾ ਮੰਨਣ ‘ਤੇ ਸੰਘਰਸ਼ ਤਿੱਖਾ ਕਰਨ ਦੀ ਦਿੱਤੀ ਚੇਤਾਵਨੀ









Users Today : 15
Users Yesterday : 92
Users Last 7 days : 642