Home » ਬਰਨਾਲਾ » ਬਰਨਾਲਾ ਵਿਖੇ ਐਂਲ.ਏ. ਡੀ.ਸੀ. ਸਿਸਟਮ ਖ਼ਿਲਾਫ਼ ਵਕੀਲਾਂ ਦਾ ਸੰਘਰਸ਼ ਤੇਜ਼, ਦੂਜੇ ਦਿਨ ਵੀ ਜਾਰੀ ਰਹੀ ਭੁੱਖ ਹੜਤਾਲ

ਬਰਨਾਲਾ ਵਿਖੇ ਐਂਲ.ਏ. ਡੀ.ਸੀ. ਸਿਸਟਮ ਖ਼ਿਲਾਫ਼ ਵਕੀਲਾਂ ਦਾ ਸੰਘਰਸ਼ ਤੇਜ਼, ਦੂਜੇ ਦਿਨ ਵੀ ਜਾਰੀ ਰਹੀ ਭੁੱਖ ਹੜਤਾਲ

ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਵੱਲੋਂ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਵਿਰੋਧ ਵਿੱਚ ਵਿੱਢਿਆ ਗਿਆ ਸੰਘਰਸ਼ ਦਿਨ-ਬ-ਦਿਨ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ। ਜੋਇੰਟ ਐਕਸ਼ਨ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਕੀਲ ਭਾਈਚਾਰੇ ਵੱਲੋਂ ਇਸ ਪ੍ਰਣਾਲੀ ਖ਼ਿਲਾਫ਼ ਆਪਣਾ ਰੋਸ ਪ੍ਰਗਟਾਉਣ ਲਈ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਦੂਜੇ ਦਿਨ ਵੀ ਪੂਰੇ
ਬਰਨਾਲਾ ਵਿਖੇ ਐਂਲ.ਏ. ਡੀ.ਸੀ. ਸਿਸਟਮ ਖ਼ਿਲਾਫ਼ ਵਕੀਲਾਂ ਦਾ ਸੰਘਰਸ਼ ਤੇਜ਼, ਦੂਜੇ ਦਿਨ ਵੀ ਜਾਰੀ ਰਹੀ ਭੁੱਖ ਹੜਤਾਲ
[responsivevoice_button voice="Hindi Male"]

ਬਰਨਾਲਾ ਬਿਊਰੋ

            ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਵੱਲੋਂ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਵਿਰੋਧ ਵਿੱਚ ਵਿੱਢਿਆ ਗਿਆ ਸੰਘਰਸ਼ ਦਿਨ-ਬ-ਦਿਨ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ। ਜੋਇੰਟ ਐਕਸ਼ਨ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਕੀਲ ਭਾਈਚਾਰੇ ਵੱਲੋਂ ਇਸ ਪ੍ਰਣਾਲੀ ਖ਼ਿਲਾਫ਼ ਆਪਣਾ ਰੋਸ ਪ੍ਰਗਟਾਉਣ ਲਈ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਦੂਜੇ ਦਿਨ ਵੀ ਪੂਰੇ ਉਤਸ਼ਾਹ ਅਤੇ ਇਕਜੁੱਟਤਾ ਨਾਲ ਜਾਰੀ ਰਹੀ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਚੁਣੀ ਹੋਈ ਟੀਮ ਦੀ ਅਗਵਾਈ ਹੇਠ ਸ਼ੁਰੂ ਹੋਈ ਇਸ ਭੁੱਖ ਹੜਤਾਲ ਦੇ ਦੂਜੇ ਦਿਨ ਪ੍ਰਧਾਨ ਐਡਵੋਕੇਟ ਪੰਕਜ ਬਾਂਸਲ, ਐਡਵੋਕੇਟ ਇਕਬਾਲ ਸਿੰਘ ਗਿੱਲ, ਐਡਵੋਕੇਟ ਹੰਸਰਾਜ, ਐਡਵੋਕੇਟ ਬੱਗਾ ਸਿੰਘ, ਐਡਵੋਕੇਟ ਧਰਮਪਾਲ ਸਿੰਘ, ਐਡਵੋਕੇਟ ਕੁਨਾਲ ਗਰਗ, ਐਡਵੋਕੇਟ ਦਿਵਿਆ ਗੁਲਾਟੀ, ਐਡਵੋਕੇਟ ਕਰਮਜੀਤ ਸੋਹਲ, ਐਡਵੋਕੇਟ ਸਵਰਨਜੀਤ ਕੌਰ, ਐਡਵੋਕੇਟ ਅਮਨ ਸ਼ਰਮਾ ਅਤੇ ਐਡਵੋਕੇਟ ਸਰਬਜੀਤ ਕੌਰ ਸਮੇਤ ਕਈ ਆਗੂ ਵਕੀਲ ਭੁੱਖ ਹੜਤਾਲ ’ਤੇ ਬੈਠੇ। ਇਸ ਮੌਕੇ ਗੱਲਬਾਤ ਕਰਦਿਆਂ

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਫਾਜ਼ਿਲਕਾ ਨਗਰ ਕੌਂਸਲ ਪ੍ਰਧਾਨ ਅਤੇ ਅਬੋਹਰ ਮੇਅਰ ਦੀ ਚੋਣ ਮੰਗਲਵਾਰ ਨੂੰ: ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ, ਦੋ ਸੇਵਾ ਕੇਂਦਰ ਅਤੇ ਫਰਦ ਕੇਂਦਰ ਰਹਿਣਗੇ ਬੰਦ

ਵਾਈਸ ਪ੍ਰਧਾਨ ਐਡਵੋਕੇਟ ਤਲਵਿੰਦਰ ਸਿੰਘ ਮਸੌਣ ਨੇ ਦੱਸਿਆ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਦੇ ਸਮੂਹ ਵਕੀਲ ਸਾਹਿਬਾਨ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਬੀਤੀ ਸੱਤ ਜੁਲਾਈ ਤੋਂ ਕੰਮਕਾਜ ਠੱਪ ਕਰਕੇ ਅੰਦੋਲਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਚੱਲ ਰਹੇ ਇਸ ਪ੍ਰਦਰਸ਼ਨ ਦੇ ਬਾਵਜੂਦ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਵਕੀਲਾਂ ਦੀਆਂ ਮੰਗਾਂ ਵੱਲ ਯੋਗ ਧਿਆਨ ਨਹੀਂ ਦਿੱਤਾ ਗਿਆ, ਜਿਸ ਕਾਰਨ ਸੰਘਰਸ਼ ਨੂੰ ਹੋਰ ਪ੍ਰਭਾਵਸ਼ਾਲੀ, ਮਜ਼ਬੂਤ ਅਤੇ ਤੇਜ਼ ਕਰਨ ਲਈ ਵੀਹ ਜੁਲਾਈ ਤੋਂ ਭੁੱਖ ਹੜਤਾਲ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਭੁੱਖ ਹੜਤਾਲ ਹਰ ਰੋਜ਼ ਨਿਰੰਤਰ ਜਾਰੀ ਰਹੇਗੀ ਅਤੇ ਰੋਜ਼ਾਨਾ ਵਕੀਲ ਸਾਹਿਬਾਨ ਵਾਰੀ-ਵਾਰੀ ਭੁੱਖ ਹੜਤਾਲ ’ਤੇ ਬੈਠ ਕੇ ਇਸ ਪ੍ਰਣਾਲੀ ਦੇ ਵਿਰੋਧ ਵਿੱਚ ਆਪਣਾ ਤਿੱਖਾ ਰੋਸ ਦਰਜ ਕਰਵਾਉਣਗੇ। ਉਨ੍ਹਾਂ ਆਖਿਆ ਕਿ ਵਕੀਲ ਭਾਈਚਾਰਾ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਤੱਕ ਪੂਰੀ ਤਨਦੇਹੀ, ਲਗਨ ਅਤੇ ਇਕਜੁੱਟਤਾ ਨਾਲ ਇਹ ਲੜਾਈ ਲੜਦਾ ਰਹੇਗਾ ਅਤੇ ਜਦੋਂ ਤੱਕ ਇਸ ਪ੍ਰਣਾਲੀ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਸੰਘਰਸ਼ ਕਿਸੇ ਵੀ ਕੀਮਤ ’ਤੇ ਪਿੱਛੇ ਨਹੀਂ ਹਟੇਗਾ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਵਕੀਲ ਭਾਈਚਾਰੇ ਨੇ ਕੇਂਦਰ ਅਤੇ ਰਾਜ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਵਕੀਲਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਨਵੇਂ ਸਿਸਟਮ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲਿਆ ਜਾਵੇ। ਇਸ ਮੌਕੇ ਵੱਡੀ ਗਿਣਤੀ ਵਿੱਚ ਵਕੀਲ ਸਾਹਿਬਾਨ ਨੇ ਆਪਣੀ ਹਾਜ਼ਰੀ ਲਗਵਾਈ ਅਤੇ ਧਰਨੇ ਵਿੱਚ ਸ਼ਾਮਲ ਹੋ ਕੇ ਸੰਘਰਸ਼ੀ ਹਮਾਇਤ ਦਾ ਐਲਾਨ ਕੀਤਾ। ਧਰਨੇ ਵਿੱਚ ਵਿਸ਼ੇਸ਼ ਤੌਰ ‘ਤੇ ਐਡਵੋਕੇਟ ਗੁਰਵਿੰਦਰ ਸਿੰਘ ਗਿੰਡੀ ਸਾਬਕਾ ਪ੍ਰਧਾਨ ਹਲਕਾ ਇੰਚਾਰਜ ਅਕਾਲੀ ਦਲ ਵਾਰਿਸ ਪੰਜਾਬ, ਐਡਵੋਕੇਟ ਧੀਰਜ ਕੁਮਾਰ, ਹਰਪ੍ਰੀਤ ਪਾਲ ਸਿੰਘ, ਗੁਰਪ੍ਰੀਤ ਪਾਲ ਸਿੰਘ, ਅਮਨਦੀਪ ਸਿੰਘ ਬਾਹੀਆ, ਧਰਮਿੰਦਰ ਸਿੰਘ ਧਾਲੀਵਾਲ, ਰਘਵਿੰਦਰ ਸਿੰਘ ਸਿੱਧੂ, ਪਰਮਜੀਤ ਸਿੰਘ ਮਸੌਣ, ਹਰਪ੍ਰੀਤ ਸਿੰਘ ਢਿੱਲੋਂ, ਪਰਮਿੰਦਰ ਸਿੰਘ ਗਿੱਲ, ਦਰਸ਼ਨ ਸਿੰਘ ਸਿੱਧੂ, ਬਲਵੰਤ ਸਿੰਘ ਮਾਨ, ਸ਼ਮਿੰਦਰ ਸਿੰਘ ਧਾਲੀਵਾਲ, ਮਨਦੀਪ ਸਿੰਘ ਸਹਿਜਰਾ, ਸੰਜੀਵ ਕੁਮਾਰ, ਦੀਪਕ ਗੋਇਲ, ਵਿਨੋਦ ਕੁਮਾਰ, ਵਰਿੰਦਰ ਕੁਮਾਰ ਗੋਇਲ, ਚਮਕੌਰ ਸਿੰਘ ਭੱਠਲ, ਵਿਕਰਮਜੀਤ ਸਿੰਘ, ਹਰਦੇਸ਼ ਰੇਹਲ, ਜਨਤਾ ਸਿੰਘ ਭੁੱਲਰ, ਧੀਰਜ ਕੁਮਾਰ, ਬਲਜੀਤ ਸਿੰਘ ਧੌਲਾ, ਜਗਸੀਰ ਧਾਲੀਵਾਲ, ਨਛੱਤਰ ਸਿੰਘ ਬਰਾੜ, ਪ੍ਰਮੋਦ ਪੱਬੀ, ਮਨੋਜ ਕੁਮਾਰ, ਕਰਮਿੰਦਰ ਸਿੰਘ, ਕੁਸ਼ਲ, ਨਿਤਿਨ ਬਾਂਸਲ, ਫਕੀਰ ਸਿੰਘ, ਦਰਸ਼ਨ ਸਿੰਮਕ, ਭੁਪਿੰਦਰ ਸਿੰਘ, ਮੋਹਿਤ ਜਿੰਦਲ, ਮਨਪ੍ਰੀਤ ਸਿੰਘ, ਆਸ਼ੂਤੋਸ਼ ਗਰਗ, ਵਨੀਤ ਕੁਮਾਰ, ਪਰਸਦੀਪ, ਪ੍ਰਦੀਪ ਕੌਸ਼ਲ, ਅਨੂੰ ਸ਼ਰਮਾ, ਸੁਮਨਦੀਪ ਕੌਰ, ਸਰਬਜੀਤ ਕੌਰ, ਰਣਜੀਤ ਸਿੰਘ, ਨਵੀਨ ਕੁਮਾਰ, ਲੋਕੇਸ਼ਵਰ ਸੇਵਕ, ਅਰਸ਼ਦੀਪ ਸਿੰਘ ਅਤੇ ਯਸਪਾਲ ਜੋਸ਼ੀ ਸਮੇਤ ਬਾਰ ਐਸੋਸੀਏਸ਼ਨ ਦੇ ਅਨੇਕਾਂ ਮੈਂਬਰ ਹਾਜ਼ਰ ਸਨ। ਵਕੀਲਾਂ ਦੇ ਅੰਦੋਲਨ ਕਾਰਨ ਅਦਾਲਤੀ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ, ਜਿਸ ਨਾਲ ਅਦਾਲਤਾਂ ਵਿੱਚ ਆਉਣ ਵਾਲੇ ਆਮ ਲੋਕਾਂ ਨੂੰ ਵੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ, ਪਰ ਵਕੀਲ ਆਗੂਆਂ ਦਾ ਕਹਿਣਾ ਹੈ ਕਿ ਇਹ ਲੜਾਈ ਨਿਆਂ ਪ੍ਰਣਾਲੀ ਅਤੇ ਵਕੀਲ ਭਾਈਚਾਰੇ ਦੇ ਭਵਿੱਖ ਨੂੰ ਬਚਾਉਣ ਲਈ ਬਹੁਤ ਜ਼ਰੂਰੀ ਹੈ, ਇਸ ਲਈ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਪ੍ਰੈਸ ਕਲੱਬ ਭਦੌੜ ਦਾ ਗਠਨ: ਵਿਨੋਦ ਕੁਮਾਰ ਕਲਸੀ ਸਰਪ੍ਰਸਤ ਅਤੇ ਗੁਰਬਿੰਦਰ ਸਿੰਘ ਪ੍ਰਧਾਨ ਨਿਯੁਕਤ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 6 6 2 9
Users Today : 45
Users Yesterday : 17
Users Last 7 days : 565

ਰਾਸ਼ੀਫਲ