ਕੇਂਦਰੀ ਬਿਊਰੋ:
ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਇੱਕ ਪੱਤਰ ਲਿਖ ਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੀ ਧਾਰਮਿਕ ਖੁਦਮੁਖਤਿਆਰੀ ਅਤੇ ਪ੍ਰਬੰਧਨ ਨੂੰ ਬਣਾਈ ਰੱਖਣ ਦੀ ਜ਼ੋਰਦਾਰ ਅਪੀਲ ਕੀਤੀ ਹੈ। ਉਨ੍ਹਾਂ ਨੇ ਸਰਕਾਰ ਨੂੰ ਬੋਰਡ ਵਿੱਚ ਆਪਣੇ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਵਾਲੇ ਨਵੇਂ ਖਰੜੇ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ ਹੈ, ਜੋ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦੇ ਪੂਰੀ ਤਰ੍ਹਾਂ ਖਿਲਾਫ਼ ਹੈ। ਬੀਬੀ ਬਾਦਲ ਨੇ ਕਿਹਾ ਕਿ ਸਿੱਖ ਸੰਗਤ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਂ ਹਜ਼ੂਰੀ ਸੱਚਖੰਡ ਦੀਵਾਨ ਦੀ ਸਹਿਮਤੀ ਅਤੇ ਸਲਾਹ ਤੋਂ ਬਿਨਾਂ ਇਕਪਾਸੜ ਤੌਰ ‘ਤੇ ਲਿਆ ਗਿਆ ਕੋਈ ਵੀ ਫੈਸਲਾ ਸਿੱਖ ਮਰਯਾਦਾ ‘ਤੇ ਸਿੱਧਾ ਹਮਲਾ ਹੈ। ਉਨ੍ਹਾਂ ਯਾਦ ਦਿਵਾਇਆ ਕਿ ਇਸ ਤੋਂ ਪਹਿਲਾਂ ਵੀ ਫਰਵਰੀ ਚੌਵੀ ਵਿੱਚ ਸਰਕਾਰ ਨੇ ਬੋਰਡ ਦੇ ਸਤਾਰਾਂ ਵਿੱਚੋਂ ਬਾਰਾਂ ਮੈਂਬਰਾਂ ਨੂੰ ਸਿੱਧਾ ਨਾਮਜ਼ਦ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਨਾਲ ਸ਼੍ਰੋਮਣੀ ਕਮੇਟੀ ਦੀ ਪ੍ਰਤੀਨਿਧਤਾ ਘਟ ਗਈ ਸੀ ਅਤੇ ਚੀਫ਼ ਖ਼ਾਲਸਾ ਦੀਵਾਨ ਤੇ ਹਜ਼ੂਰ ਸੱਚਖੰਡ ਦੀਵਾਨ ਦੀ ਹੋਂਦ ਨੂੰ ਖਤਮ ਕਰ ਦਿੱਤਾ ਗਿਆ ਸੀ। ਭਾਰੀ ਵਿਰੋਧ ਕਾਰਨ ਉਸ ਵੇਲੇ ਇਹ ਫੈਸਲਾ ਵਾਪਸ ਲਿਆ ਗਿਆ ਸੀ, ਪਰ ਹੁਣ ਨਵੇਂ ਐਕਟ ਰਾਹੀਂ ਦੁਬਾਰਾ ਉਹੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੱਤ ਦਹਾਕੇ ਪੁਰਾਣਾ ਨੰਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, ਉੱਨੀ ਸੌ ਛੱਪੰਜਾ ਸਿੱਖਾਂ ਨੂੰ ਇਸ ਪਵਿੱਤਰ ਅਸਥਾਨ ਦੇ ਪ੍ਰਬੰਧਨ ਦੀ ਪੂਰੀ ਆਜ਼ਾਦੀ ਦਿੰਦਾ ਹੈ। ਨਵਾਂ ਪ੍ਰਸਤਾਵਿਤ ਕਾਨੂੰਨ ਇਸ ਪ੍ਰਬੰਧਕੀ ਢਾਂਚੇ ਨੂੰ ਸਰਕਾਰੀ ਕੰਟਰੋਲ ਹੇਠ ਲਿਆਉਣ ਦੀ ਸਾਜ਼ਿਸ਼ ਹੈ, ਜਿਸ ਵਿਰੁੱਧ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਨੇ ਸਮੂਹਿਕ ਫ਼ਰਮਾਨ ਵੀ ਜਾਰੀ ਕੀਤਾ ਹੈ। ਇਸ ਲਈ ਵਿਧਾਨ ਸਭਾ ਦੇ ਆਉਣ ਵਾਲੇ ਸੈਸ਼ਨ ਵਿੱਚ ਇਸ ਨੂੰ ਪੇਸ਼ ਕਰਨ ਦੀ ਬਜਾਏ ਤੁਰੰਤ ਰੱਦ ਕੀਤਾ ਜਾਵੇ ਤਾਂ ਜੋ ਦੁਨੀਆ ਭਰ ਦੇ ਸਿੱਖਾਂ ਅੰਦਰ ਪੈਦਾ ਹੋਏ ਤਣਾਅ ਅਤੇ ਰੋਸ ਨੂੰ ਸ਼ਾਂਤ ਕੀਤਾ ਜਾ ਸਕੇ।
ਹੋਰ ਤਾਜ਼ਾ ਖਬਰਾਂ ਲਈ ਖੁੱਲੀਆਂ ਅੱਖਾਂ ਤੇ ਕਲਿੱਕ ਕਰੋ।
| ਲੁਧਿਆਣਾ ਦੇ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਤੋਂ ਮੁੱਖ ਮੰਤਰੀ ਵਿਰੋਧੀ ਬੋਰਡ ਉਤਾਰਨ ‘ਤੇ ਭਖਿਆ ਸਿਆਸੀ ਘਮਸਾਣ |









Users Today : 88
Users Yesterday : 156
Users Last 7 days : 581