Home » ਪ੍ਰਮੁੱਖ ਖ਼ਬਰਾਂ » ਹੰਡਿਆਇਆ-ਬਰਨਾਲਾ ਰੋਡ ’ਤੇ ਦੋ ਕਾਰਾਂ ਦੀ ਟੱਕਰ, ਵੱਡਾ ਹਾਦਸਾ ਟਲਿਆ

ਹੰਡਿਆਇਆ-ਬਰਨਾਲਾ ਰੋਡ ’ਤੇ ਦੋ ਕਾਰਾਂ ਦੀ ਟੱਕਰ, ਵੱਡਾ ਹਾਦਸਾ ਟਲਿਆ

ਹੰਡਿਆਇਆ-ਬਰਨਾਲਾ ਰੋਡ ’ਤੇ ਦੋ ਗੱਡੀਆਂ ਦੀ ਆਪਸੀ ਟੱਕਰ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਲਾਂਕਿ ਗਨੀਮਤ ਇਹ ਰਹੀ ਕਿ ਇਸ ਹਾਦਸੇ ’ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।
ਹੰਡਿਆਇਆ-ਬਰਨਾਲਾ ਰੋਡ ’ਤੇ ਦੋ ਕਾਰਾਂ ਦੀ ਟੱਕਰ, ਵੱਡਾ ਹਾਦਸਾ ਟਲਿਆ
[responsivevoice_button voice="Hindi Male"]

ਬਰਨਾਲਾ ਬਿਊਰੋ   14 ਮਾਰਚ

ਹੰਡਿਆਇਆ-ਬਰਨਾਲਾ ਰੋਡ ’ਤੇ ਦੋ ਗੱਡੀਆਂ ਦੀ ਆਪਸੀ ਟੱਕਰ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਲਾਂਕਿ ਗਨੀਮਤ ਇਹ ਰਹੀ ਕਿ ਇਸ ਹਾਦਸੇ ’ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਪਰ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੀ ਹੋ ਗਏ। ਮੌਕੇ ’ਤੇ ਮਿਲੀ ਜਾਣਕਾਰੀ ਅਨੁਸਾਰ ਠਾਕੁਰ ਸਿੰਘ ਆਪਣੀ ਕਾਰ ’ਚ ਬਰਨਾਲਾ ਤੋਂ ਧੌਲਾ ਫੈਕਟਰੀ ਵੱਲ ਜਾ ਰਹੇ ਸਨ। ਇਸ ਦੌਰਾਨ ਇਕ ਤੇਜ਼ ਰਫਤਾਰ ਕਾਰ ਜੋ ਮੋਗਾ ਰੋਡ ਤੋਂ ਸਪਰਿੰਗ ਵੈਲੀ ਸਕੂਲ ਦੇ ਪੁਲ ਹੇਠੋਂ ਸੰਗਰੂਰ ਵੱਲ ਜਾ ਰਹੀ ਸੀ, ਨਾਲ ਅਚਾਨਕ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਹਾਦਸੇ ਤੋਂ ਬਾਅਦ ਕੁਝ ਸਮੇਂ ਲਈ ਸੜਕ ’ਤੇ ਆਵਾਜਾਈ ਪ੍ਰਭਾਵਿਤ ਰਹੀ। ਮੌਕੇ ’ਤੇ ਮੌਜੂਦ ਰਾਹਗੀਰਾਂ ਨੇ ਤੁਰੰਤ ਮਨੁੱਖਤਾ ਦਾ ਫਰਜ ਨਿਭਾਉਂਦਿਆਂ ਦੋਵੇਂ ਗੱਡੀਆਂ ਨੂੰ ਸੜਕ ਦੇ ਕਿਨਾਰੇ ਕਰ ਦਿੱਤਾ ਤੇ ਆਵਾਜਾਈ ਨੂੰ ਦੁਬਾਰਾ ਨਿਰਵਿਘਨ ਬਣਾਇਆ। ਇਸ ਹਾਦਸੇ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਾ ਹੋਣਾ ਵੱਡੀ ਰਾਹਤ ਵਾਲੀ ਗੱਲ ਰਹੀ। ਸਥਾਨਕ ਰਾਹੀਗਰਾਂ ਨੇ ਦੱਸਿਆ ਕਿ ਇਸ ਜਗ੍ਹਾ ਤੇ ਤੇਜ਼ ਰਫਤਾਰ ਵਾਹਨਾਂ ਕਾਰਨ ਅਕਸਰ ਹਾਦਸਿਆਂ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਡਰਾਈਵਰਾਂ ਨੂੰ ਸੜਕ ’ਤੇ ਸੰਭਲ ਕੇ ਵਾਹਨ ਚਲਾਉਣ ਦੀ ਲੋੜ ਹੈ।

ਹੋਰ ਤਾਜ਼ਾਂ ਖਬਰਾਂ ਲਈ ਕਲਿ4ਕ ਕਰੋ। ਖੁੱਲ੍ਹੀਆਂ ਅੱਖਾਂ    ਐਂਸ.ਬੀ.ਆਈ.  ਬੈਂਕ ਨੂੰ ਲੱਗੀ ਭਿਆਨਕ ਅੱਗ

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 8 7 0
Users Today : 1
Users Yesterday : 9
Users Last 7 days : 235

ਰਾਸ਼ੀਫਲ