ਹੈਰੋਇਨ ਅਤੇ ਨਾਜਾਇਜ਼ ਅਸਲੇ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
ਬਰਨਾਲਾ ਬਿਊਰੋ 20 ਅਪ੍ਰੈਲ
ਨਸ਼ਿਆਂ ਅਤੇ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਥਾਣਾ ਮਹਿਲ ਕਲਾਂ ਪੁਲਿਸ ਨੇ ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਇੱਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ। ਇਸ ਮੌਕੇ ਥਾਣਾ ਮਹਿਲ ਕਲਾਂ ਦੇ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ ਅਤੇ ਤਬਦੀਸ਼ੀ ਅਫਸਰ ਏਐਸਆਈ ਗੁਰਤੇਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਜ਼ਿਲ੍ਹਾ ਬਰਨਾਲਾ ਦੇ ਪੁਲਿਸ ਮੁਖੀ ਮੁਹੰਮਦ ਸਰਫਰਾਜ਼ ਆਲਮ ਦੀ ਅਗਵਾਈ ਹੇਠ ਨਸ਼ਿਆਂ ਤੇ ਗੈਰ ਕਾਨੂੰਨੀ ਹਥਿਆਰ ਰੱਖਣ ਦੇ ਖਿਲਾਫ ਵਿੱਡੀ ਗਈ ਮੁਹਿੰਮ ਤਹਿਤ ਉਪ ਪੁਲਿਸ ਕਪਤਾਨ ਜਸਪਾਲ ਸਿੰਘ ਧਾਲੀਵਾਲ ਦੀ ਰਹਿਨੁਮਾਈ ਅਤੇ ਥਾਣਾ ਮਹਿਲ ਕਲਾਂ ਦੇ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਤਫ਼ਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਵੱਲੋਂ ਕੀਤੀ ਗਈ, ਜੋ ਕਿ ਪੰਜਾਬ ਪੁਲਿਸ ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਹੈ। ਉਨਾਂ ਕਿਹਾ ਕਿ ਇਸ ਮਾਮਲੇ ਵਿੱਚ ਮੁਕੱਦਮਾ ਨੰਬਰ 28 ਮਿਤੀ 19-04-2026 ਅਧੀਨ ਨਸ਼ੀਲੇ ਪਦਾਰਥ ਅਤੇ ਮਨੋ-ਪ੍ਰਭਾਵੀ ਪਦਾਰਥ ਕਾਨੂੰਨ ਅਤੇ ਹਥਿਆਰ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਤਲਾਸ਼ ਸਬੰਧੀ ਕਲਾਲਮਾਜਰਾ ਵੱਲ ਜਾਂਦੀ ਲਿੰਕ ਸੜਕ ਉੱਤੇ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਟੀਮ ਪੁਲ ਸੂਆ ਬਾ-ਹੱਦ ਮਹਿਲ ਕਲਾਂ ਨੇੜੇ ਪਹੁੰਚੀ ਤਾਂ ਇੱਕ ਮੋਨਾ ਵਿਅਕਤੀ ਨਸੂੜੇ ਦੇ ਦਰੱਖਤ ਹੇਠ ਬੈਠ ਕੇ ਪਾਰਦਰਸ਼ੀ ਲਿਫਾਫੇ ਵਿੱਚੋਂ ਕੁਝ ਫਰੋਲਦਾ ਦਿੱਸਿਆ। ਪੁਲਿਸ ਨੂੰ ਦੇਖ ਕੇ ਉਹ ਘਬਰਾ ਕੇ ਖੜਾ ਹੋ ਗਿਆ, ਜਿਸ ਨਾਲ ਉਸ ’ਤੇ ਸ਼ੱਕ ਪੈਦਾ ਹੋਇਆ। ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਉਸ ਵਿਅਕਤੀ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 15 ਗ੍ਰਾਮ ਚਿੱਟਾ (ਹੈਰੋਇਨ), ਤਿੰਨ ਸੌ ਪੰਦਰਾਂ ਬੋਰ ਦਾ ਦੇਸੀ ਕੱਟਾ ਅਤੇ 3 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਹਰਦੀਪ ਸਿੰਘ ਉਰਫ ਭੋਰਾ ਵਾਸੀ ਕਲਾਲਮਾਜਰਾ ਵਜੋਂ ਹੋਈ ਹੈ। ਪੁਲਿਸ ਵੱਲੋਂ ਗਿਰਫਤਾਰ ਕੀਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਹੋਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਗਿਰਫਤਾਰ ਕੀਤੇ ਵਿਅਕਤੀ ਕਿਸ ਜਾਲ ਨਾਲ ਜੁੜਿਆ ਹੋਇਆ ਹੈ ਅਤੇ ਇਸ ਮਾਮਲੇ ਵਿੱਚ ਹੋਰ ਕੌਣ-ਕੌਣ ਸ਼ਾਮਲ ਹੋ ਸਕਦੇ ਹਨ। ਉਹਨਾਂ ਕਿਹਾ ਕਿ ਇਲਾਕੇ ਵਿੱਚ ਨਸ਼ਾ ਤਸਕਰੀ ਅਤੇ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼ ਥਾਣਾ ਮਹਿਲ ਕਲਾਂ ਪੁਲਿਸ ਵੱਲੋਂ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਟ੍ਰਾਈਡੈਂਟ ਗਰੁੱਪ ਵੱਲੋਂ ‘ਮਿਸ਼ਨ ਦਿਵਸ 2026’ ਮਨਾਇਆ; ਵਿਸ਼ਵ ਪੱਧਰੀ ਲੀਡਰਸ਼ਿਪ ਅਤੇ ਵਿਕਾਸ ਲਈ ਨਵੇਂ ਟੀਚੇ ਨਿਰਧਾਰਤ |









Users Today : 11
Users Yesterday : 17
Users Last 7 days : 131