ਬਰਨਾਲਾ ਬਿਊਰੋ 30 ਅਪ੍ਰੈਲ
ਜ਼ਿਲ੍ਹੇ ਦੇ ਕੁੱਝ ਇਲਾਕਿਆਂ ਵਿੱਚ ਕਣਕ ਦਾ ਨਾੜ ਸੜਨ ਦੇ ਮਾਮਲੇ ਵਿਚ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਵੱਲੋਂ ਡੀਐਸਪੀ, ਐਸਐਚਓ ਅਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।
ਇਹ ਕਾਰਵਾਈ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਪਿੰਡ ਢਿੱਲਵਾਂ ਪਟਿਆਲਾ ਅਤੇ ਮੌੜ ਨਾਭਾ ਵਿਚ ਨਾੜ ਸੜਨ ਦੇ ਮਾਮਲੇ ਵਿਚ ਖੇਤਾਂ ਦਾ ਦੌਰਾ ਕਰਨ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ। ਜਿਸ ਵਿੱਚ ਸਬੰਧਿਤ ਅਫ਼ਸਰਾਂ ਨੂੰ ਡਿਊਟੀ ਵਿਚ ਲਾਪਰਵਾਹੀ ਵਰਤਣ ਦੇ ਮਾਮਲੇ ਵਿਚ ਨੋਟਿਸ ਜਾਰੀ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਨੂੰ ਰੋਕਣ ਲਈ 40 ਕਲੱਸਟਰ, ਸਹਾਇਕ ਕਲੱਸਟਰ ਅਤੇ 254 ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਸਬੰਧਤ ਕਿਸਾਨਾਂ ਖਿਲਾਫ਼ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਮਾਮਲੇ ਵਿੱਚ ਕਿਸੇ ਵੀ ਪੱਧਰ ’ਤੇ ਡਿਊਟੀ ਵਿਚ ਲਾਪਰਵਾਹੀ ਜਾਂ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਪਰਾਲੀ ਪ੍ਰੋਟੈਕਸ਼ਨ ਫੋਰਸ ਵਿੱਚ ਤਾਇਨਾਤ ਅਮਲੇ ਨੂੰ ਨਿਰਦੇਸ਼ ਦਿੱਤੇ ਕਿ ਆਉਣ ਵਾਲੇ ਦਿਨਾਂ ਵਿੱਚ ਨਾੜ ਸਾੜਨ ਦਾ ਕੋਈ ਵੀ ਮਾਮਲਾ ਸਾਹਮਣੇ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਪਰਾਲੀ ਪ੍ਰਬੰਧਨ ਕਰਨ ਦੀ ਅਪੀਲ ਕੀਤੀ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਸ਼ਹਿਣਾ ਗੈਸ ਏਜੰਸੀ ’ਚ ਖਪਤਕਾਰਾਂ ਦੀ ਲੁੱਟ: ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਖਪਤਕਾਰਾਂ ਦੀ ਜੇਬ `ਤੇ ਸ਼ਰੇਆਮ ਦਿਨ ਦਿਹਾੜੇ ਡਾਕਾ |









Users Today : 3
Users Yesterday : 43
Users Last 7 days : 295