Home » ਮੋਗਾ » ਸੀਮਾ ਸੁਰੱਖਿਆ ਬਲ ਦੇ ਸ਼ਹੀਦ ਸਬ ਇੰਸਪੈਕਟਰ ਬਲਬੀਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਸੀਮਾ ਸੁਰੱਖਿਆ ਬਲ ਦੇ ਸ਼ਹੀਦ ਸਬ ਇੰਸਪੈਕਟਰ ਬਲਬੀਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

 ਦੇਸ਼ ਦੀਆਂ ਸਰਹੱਦਾਂ ਦੀ ਲਗਾਤਾਰ ਸੈਂਤੀ ਵਰ੍ਹਿਆਂ ਤੱਕ ਬਹੁਤ ਹੀ ਤਨਦੇਹੀ ਅਤੇ ਬਹਾਦਰੀ ਨਾਲ ਰੱਖਿਆ ਕਰਨ ਵਾਲੇ ਸੀਮਾ ਸੁਰੱਖਿਆ ਬਲ ਦੇ ਸਬ ਇੰਸਪੈਕਟਰ ਬਲਬੀਰ ਸਿੰਘ ਬੁੱਧਵਾਰ ਨੂੰ ਹਮੇਸ਼ਾ ਲਈ ਪੰਚਤੱਤਾਂ ਵਿੱਚ ਵਿਲੀਨ ਹੋ ਗਏ। ਡਿਊਟੀ ਦੌਰਾਨ ਅਚਾਨਕ ਮੌਸਮ ਖ਼ਰਾਬ ਹੋ ਗਿਆ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਉਹ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋ ਗਏ ਸੀ। ਕੋਟਕਪੂਰਾ ਦੇ ਸ਼ਾਂਤੀ ਵਨ ਵਿਖੇ ਪੂਰੇ ਸਰਕਾਰੀ ਅਤੇ ਫੌਜੀ ਸਨਮਾਨਾਂ ਦੇ ਨਾਲ ਉਹਨਾਂ ਦਾ ਅੰਤਿਮ ਸੰਸਕਾਰ ਬਹੁਤ ਹੀ ਨਮ ਅੱਖਾਂ ਨਾਲ
ਭਾਰਤ ਬੰਗਲਾਦੇਸ਼ ਸਰਹੱਦ ’ਤੇ ਡਿਊਟੀ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਸ਼ਹੀਦ ਹੋਏ ਸੀਮਾ ਸੁਰੱਖਿਆ ਬਲ ਦੇ ਬਹਾਦਰ ਸਬ ਇੰਸਪੈਕਟਰ ਬਲਬੀਰ ਸਿੰਘ ਦੇ ਕੋਟਕਪੂਰਾ ਵਿਖੇ ਹੋਏ ਅੰਤਿਮ ਸੰਸਕਾਰ ਮੌਕੇ ਦੇਸ਼ ਦੇ ਸ਼ਹੀਦ ਸਪੂਤ ਨੂੰ ਸਲਾਮੀ ਦਿੰਦੇ ਹੋਏ ਫੌਜੀ ਜਵਾਨ ਅਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ। 
[responsivevoice_button voice="Hindi Male"]

ਮੋਗਾ ਬਿਊਰੋ

ਦੇਸ਼ ਦੀਆਂ ਸਰਹੱਦਾਂ ਦੀ ਲਗਾਤਾਰ ਸੈਂਤੀ ਵਰ੍ਹਿਆਂ ਤੱਕ ਬਹੁਤ ਹੀ ਤਨਦੇਹੀ ਅਤੇ ਬਹਾਦਰੀ ਨਾਲ ਰੱਖਿਆ ਕਰਨ ਵਾਲੇ ਸੀਮਾ ਸੁਰੱਖਿਆ ਬਲ ਦੇ ਸਬ ਇੰਸਪੈਕਟਰ ਬਲਬੀਰ ਸਿੰਘ ਬੁੱਧਵਾਰ ਨੂੰ ਹਮੇਸ਼ਾ ਲਈ ਪੰਚਤੱਤਾਂ ਵਿੱਚ ਵਿਲੀਨ ਹੋ ਗਏ। ਡਿਊਟੀ ਦੌਰਾਨ ਅਚਾਨਕ ਮੌਸਮ ਖ਼ਰਾਬ ਹੋ ਗਿਆ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਉਹ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋ ਗਏ ਸੀ। ਕੋਟਕਪੂਰਾ ਦੇ ਸ਼ਾਂਤੀ ਵਨ ਵਿਖੇ ਪੂਰੇ ਸਰਕਾਰੀ ਅਤੇ ਫੌਜੀ ਸਨਮਾਨਾਂ ਦੇ ਨਾਲ ਉਹਨਾਂ ਦਾ ਅੰਤਿਮ ਸੰਸਕਾਰ ਬਹੁਤ ਹੀ ਨਮ ਅੱਖਾਂ ਨਾਲ ਕੀਤਾ ਗਿਆ। ਸ਼ਹੀਦ ਦੀ ਮ੍ਰਿਤਕ ਦੇਹ ਜਿਉਂ ਹੀ ਉਹਨਾਂ ਦੇ ਗ੍ਰਹਿ ਵਿਖੇ ਪਹੁੰਚੀ ਤਾਂ ਪੂਰੇ ਇਲਾਕੇ ਵਿੱਚ ਮਾਤਮ ਛਾ ਗਿਆ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਦੇਸ਼ ਦੇ ਇਸ ਬਹਾਦਰ ਸਪੂਤ ਦੇ ਅੰਤਿਮ ਦਰਸ਼ਨਾਂ ਅਤੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਵੱਡੀ ਗਿਣਤੀ ਵਿੱਚ ਸਥਾਨਕ ਲੋਕ, ਪ੍ਰਸ਼ਾਸਨਿਕ ਅਧਿਕਾਰੀ ਅਤੇ ਸਿਆਸੀ ਆਗੂ ਨਮ ਅੱਖਾਂ ਨਾਲ ਉੱਥੇ ਪਹੁੰਚੇ। ਸਬ ਇੰਸਪੈਕਟਰ ਬਲਬੀਰ ਸਿੰਘ ਮੂਲ ਰੂਪ ਵਿੱਚ ਮੋਗਾ ਜ਼ਿਲ੍ਹੇ ਦੇ ਪਿੰਡ ਠੱਠੀ ਭਾਈ ਦੇ ਰਹਿਣ ਵਾਲੇ ਸਨ, ਪਰ ਪਿਛਲੇ ਕੁਝ ਸਮੇਂ ਤੋਂ ਉਹ ਆਪਣੇ ਪਰਿਵਾਰ ਸਮੇਤ ਕੋਟਕਪੂਰਾ ਦੀ ਢਿੱਲੋਂ ਕਾਲੋਨੀ ਵਿੱਚ ਰਹਿ ਰਹੇ ਸਨ। ਉਹ ਪਿਛਲੇ ਕਰੀਬ ਸੈਂਤੀ ਸਾਲਾਂ ਤੋਂ ਸੀਮਾ ਸੁਰੱਖਿਆ ਬਲ ਵਿੱਚ ਆਪਣੀਆਂ ਬੇਮਿਸਾਲ ਸੇਵਾਵਾਂ ਨਿਭਾਅ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਉਹ ਭਾਰਤ ਬੰਗਲਾਦੇਸ਼ ਸਰਹੱਦ ’ਤੇ ਪੈਂਦੇ ਸਿਲੀਗੁੜੀ ਸੈਕਟਰ ਵਿੱਚ ਇੱਕ ਸਰਹੱਦੀ ਚੌਕੀ ’ਤੇ ਤਾਇਨਾਤ ਸਨ। ਡਿਊਟੀ ਦੌਰਾਨ ਅਚਾਨਕ ਮੌਸਮ ਖ਼ਰਾਬ ਹੋ ਗਿਆ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਉਹ ਸ਼ਹੀਦ ਹੋ ਗਏ। ਸਭ ਤੋਂ ਵੱਧ ਭਾਵੁਕ ਅਤੇ ਦਿਲ ਨੂੰ ਝੰਜੋੜਨ ਵਾਲੀ ਗੱਲ ਇਹ ਹੈ ਕਿ ਦੇਸ਼ ਦਾ ਇਹ ਬਹਾਦਰ ਜਵਾਨ ਆਪਣੀ ਸ਼ਾਨਦਾਰ ਸੇਵਾ ਪੂਰੀ ਕਰਕੇ ਮਹਿਜ਼ ਪੰਜ ਮਹੀਨਿਆਂ ਬਾਅਦ ਸੇਵਾਮੁਕਤ ਹੋਣ ਵਾਲਾ ਸੀ,

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਐੱਲ.ਏ.ਡੀ.ਸੀ ਪ੍ਰਣਾਲੀ ਦੇ ਵਿਰੋਧ ’ਚ ਬਰਨਾਲਾ ਅਦਾਲਤਾਂ ਵਿਖੇ ਵਕੀਲਾਂ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ, ਕੇਂਦਰ ਸਰਕਾਰ ਅਤੇ ਨਿਆਂ ਪ੍ਰਣਾਲੀ ਖ਼ਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਸ਼ਹੀਦ ਬਲਬੀਰ ਸਿੰਘ ਦੀ ਅੰਤਿਮ ਯਾਤਰਾ ਦੌਰਾਨ ਦੇਸ਼ ਭਗਤੀ ਦੇ ਨਾਅਰੇ ਲਗਾਤਾਰ ਗੂੰਜਦੇ ਰਹੇ ਅਤੇ ਹਰ ਇੱਕ ਦੀ ਅੱਖ ਨਮ ਦਿਖਾਈ ਦਿੱਤੀ। ਅੰਤਿਮ ਸੰਸਕਾਰ ਦੇ ਮੌਕੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਇੱਕ ਵਿਸ਼ੇਸ਼ ਟੁਕੜੀ ਨੇ ਹਵਾ ਵਿੱਚ ਫਾਇਰ ਕਰਕੇ ਦੇਸ਼ ਦੇ ਸ਼ਹੀਦ ਸਪੂਤ ਨੂੰ ਸਲਾਮੀ ਦਿੱਤੀ। ਸੀਮਾ ਸੁਰੱਖਿਆ ਬਲ ਦੇ ਫ਼ਰੀਦਕੋਟ ਮੁੱਖ ਦਫ਼ਤਰ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਕਮਾਂਡੈਂਟ ਅਭਿਤਾਭ ਵਾਜਪਾਈ ਨੇ ਦੇਸ਼ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਉਹਨਾਂ ਕਿਹਾ ਕਿ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਦੇਸ਼ ਲਈ ਸਰਵਉੱਚ ਕੁਰਬਾਨੀ ਦਿੱਤੀ ਹੈ। ਉਹਨਾਂ ਦੀ ਇਸ ਮਹਾਨ ਸ਼ਹਾਦਤ ਅਤੇ ਦੇਸ਼ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਸੀਮਾ ਸੁਰੱਖਿਆ ਬਲ ਦਾ ਪਰਿਵਾਰ ਹਰ ਮੋੜ ’ਤੇ ਸ਼ਹੀਦ ਦੇ ਪਰਿਵਾਰ ਦੇ ਨਾਲ ਖੜ੍ਹਾ ਹੈ। ਇਸ ਦੁਖਦਾਈ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ’ਤੇ ਸਿਰਕਤ ਕੀਤੀ। ਉਹਨਾਂ ਨੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨੂੰ ਢਾਰਸ ਬੰਨਾਈ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਦੇ ਨਾਲ ਚੱਟਾਨ ਵਾਂਗ ਮਜ਼ਬੂਤੀ ਨਾਲ ਖੜ੍ਹੀ ਹੈ। ਸਰਕਾਰ ਦੀ ਮੌਜੂਦਾ ਨੀਤੀ ਦੇ ਅਨੁਸਾਰ ਪੀੜਤ ਪਰਿਵਾਰ ਨੂੰ ਹਰ ਸੰਭਵ ਵਿੱਤੀ ਅਤੇ ਪ੍ਰਸ਼ਾਸਨਿਕ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਸ਼ਹੀਦ ਬਲਬੀਰ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਬੱਚਿਆਂ ਦਾ ਹੱਸਦਾ ਖੇਡਦਾ ਪਰਿਵਾਰ ਛੱਡ ਗਏ ਹਨ। ਉਹਨਾਂ ਦੀ ਅਚਾਨਕ ਹੋਈ ਸ਼ਹਾਦਤ ਕਾਰਨ ਨਾ ਸਿਰਫ਼ ਉਹਨਾਂ ਦੇ ਪਰਿਵਾਰ, ਸਗੋਂ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ ਲੋਕਾਂ ਨੇ ਬਲਬੀਰ ਸਿੰਘ ਨੂੰ ਇੱਕ ਸੱਚਾ ਦੇਸ਼ ਭਗਤ, ਮਿਲਣਸਾਰ ਇਨਸਾਨ ਅਤੇ ਫਰਜ਼ਾਂ ਪ੍ਰਤੀ ਵਫ਼ਾਦਾਰ ਜਵਾਨ ਦੱਸਦਿਆਂ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਬਰਨਾਲਾ ਦੇ ਕਾਲਾ ਮਹਿਰ ਸਟੇਡੀਅਮ ਵਿਖੇ ਤੀਜਾ ਐਥਲੈਟਿਕਸ ਟੂਰਨਾਮੈਂਟ ਸਫ਼ਲਤਾਪੂਰਵਕ ਸੰਪੰਨ, ਪੰਜ ਸਾਲਾ ਬੱਚੀ ਅਰਦਾਸ ਕੌਰ ਨੇ 500 ਸਪਾਟੇ ਲਗਾ ਕੇ ਬਣਾਇਆ ਵਿਸ਼ੇਸ਼ ਰਿਕਾਰਡ

0 0 votes
Article Rating
Subscribe
Notify of
guest
0 Comments
Oldest
Newest Most Voted