Home » ਪ੍ਰਮੁੱਖ ਖ਼ਬਰਾਂ » ਮੇਅਰ ਵੱਲੋਂ ਵਿਕਾਸ ਕਾਰਜ ਸਮੇਂ ਸਿਰ ਪੂਰੇ ਕਰਨ ਦੇ ਨਿਰਦੇਸ਼

ਮੇਅਰ ਵੱਲੋਂ ਵਿਕਾਸ ਕਾਰਜ ਸਮੇਂ ਸਿਰ ਪੂਰੇ ਕਰਨ ਦੇ ਨਿਰਦੇਸ਼

ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨ ਭਾਰਦਵਾਜ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ ਜਿਸ ਦੌਰਾਨ ਮੇਅਰ ਨੇ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਕੰਮਕਾਜ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ
 ਨਗਰ ਨਿਗਮ ਦੇ ਅਧਿਕਾਰੀਆਂ ਨਾਲ ਅਹਿਮ ਬੈਠਕ ਕਰਦੇ ਹੋਏ ਮੇਅਰ ਹਸਨਪ੍ਰੀਤ ਭਾਰਦਵਾਜ।
[responsivevoice_button voice="Hindi Male"]

ਬਰਨਾਲਾ ਬਿਊਰੋ

            ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨ ਭਾਰਦਵਾਜ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ ਜਿਸ ਦੌਰਾਨ ਮੇਅਰ ਨੇ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਕੰਮਕਾਜ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਮੇਅਰ ਹਸਨ ਭਾਰਦਵਾਜ ਨੇ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਉਨ੍ਹਾਂ ਅਧੂਰੇ ਤੇ ਮੌਜੂਦਾ ਸਮੇਂ ਚੱਲ ਰਹੇ ਪ੍ਰੋਜੈਕਟਾਂ ਦੀ ਗਤੀ ਤੇਜ਼ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਤਾਂ ਜੋ ਇਨ੍ਹਾਂ ਸਾਰੇ ਕਾਰਜਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾ ਸਕੇ। ਮੇਅਰ ਨੇ ਵਿਸ਼ੇਸ਼ ਤੌਰ ‘ਤੇ ਆਖਿਆ ਕਿ ਕੰਮ ਦੀ ਰਫ਼ਤਾਰ ਦੇ ਨਾਲ-ਨਾਲ ਉਸ ਦੀ ਗੁਣਵੱਤਾ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਹਰ ਪ੍ਰੋਜੈਕਟ ਵਿੱਚ ਉੱਚ ਪੱਧਰੀ ਨਿਰਮਾਣ ਸਮੱਗਰੀ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਖ਼ੁਦ ਵਿਕਾਸ ਕਾਰਜਾਂ ਵਾਲੀਆਂ ਥਾਵਾਂ ‘ਤੇ ਜਾ ਕੇ ਅਚਨਚੇਤ ਨਿਰੀਖਣ ਕਰਨਗੇ ਅਤੇ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਹੋਰ ਵੀ ਕਈ ਅਹਿਮ ਪ੍ਰੋਜੈਕਟ ਲਿਆਂਦੇ ਜਾਣਗੇ। ਇਸ ਮਹੱਤਵਪੂਰਨ ਬੈਠਕ ਵਿੱਚ ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ ਤੋਂ ਇਲਾਵਾ ਨਿਗਰਾਨ ਇੰਜੀਨੀਅਰ, ਕਾਰਪੋਰੇਸ਼ਨ ਇੰਜੀਨੀਅਰ, ਜੂਨੀਅਰ ਇੰਜੀਨੀਅਰ, ਜ਼ਿਲ੍ਹਾ ਕੰਟਰੋਲਰ ਵਿੱਤ ਤੇ ਲੇਖਾ ਅਤੇ ਨਗਰ ਨਿਗਮ ਦੇ ਹੋਰ ਕਰਮਚਾਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਭਾਜਪਾ ਪੰਜਾਬੀਆਂ ਖ਼ਿਲਾਫ਼ ਗਲਤ ਬਿਆਨਬਾਜ਼ੀ ਕਰਕੇ ਮਾਹੌਲ ਖ਼ਰਾਬ ਕਰ ਰਹੀ ਹੈ: ਢਿੱਲੋਂ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 3 5
Users Today : 14
Users Yesterday : 29
Users Last 7 days : 171

ਰਾਸ਼ੀਫਲ