ਬਰਨਾਲਾ ਬਿਊਰੋ
ਬਰਨਾਲਾ ਸਿਆਸਤ ਦੇ ਗਲਿਆਰਿਆਂ ਵਿੱਚੋਂ ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਨਗਰ ਨਿਗਮ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਣਨ ਜਾ ਰਹੇ ਮੇਅਰ ਦੇ ਵੱਕਾਰੀ ਅਹੁਦੇ ਲਈ ਹਸਨਪ੍ਰੀਤ ਭਾਰਦਵਾਜ ਦੇ ਨਾਂਅ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਫੈਸਲੇ ਨਾਲ ਹਲਕੇ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਪੁਰਾਣੇ ਅਤੇ ਵਫ਼ਾਦਾਰ ਸਾਥੀ ਨਾਲ ਦੋਸਤੀ ਦਾ ਫ਼ਰਜ਼ ਨਿਭਾਉਂਦਿਆਂ ਯਾਰੀ ਪੁਗਾ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਰਟੀ ਦੇ ਉੱਚ ਲੀਡਰਸ਼ਿਪ ਅਤੇ ਸਥਾਨਕ ਕੌਂਸਲਰਾਂ ਨਾਲ ਲੰਮੀ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਤੋਂ ਬਾਅਦ ਹਸ਼ਨਦੀਪ ਭਾਰਦਵਾਜ ਦੇ ਨਾਂਅ ’ਤੇ ਸਹਿਮਤੀ ਬਣੀ ਹੈ ਅਤੇ ਇਸ ਸਬੰਧੀ ਅਧਿਕਾਰਤ ਐਲਾਨ ਭਲਕੇ ਵਿਸ਼ੇਸ਼ ਤੌਰ ’ਤੇ ਕੀਤਾ ਜਾਵੇਗਾ। ਬਰਨਾਲਾ ਨੂੰ ਨਗਰ ਨਿਗਮ ਦਾ ਦਰਜਾ ਮਿਲਣ ਤੋਂ ਬਾਅਦ ਪਹਿਲਾ ਮੇਅਰ ਕੌਣ ਬਣੇਗਾ ਇਸ ਗੱਲ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸਿਆਸੀ ਹਲਚਲ ਤੇਜ਼ ਸੀ ਅਤੇ ਕਈ ਦਿੱਗਜ ਆਗੂ ਇਸ ਦੌੜ ਵਿੱਚ ਸ਼ਾਮਲ ਸਨ ਪਰ ਮੀਤ ਹੇਅਰ ਨੇ ਆਪਣੇ ਸਭ ਤੋਂ ਭਰੋਸੇਮੰਦ ਸਾਥੀ ’ਤੇ ਵਿਸ਼ਵਾਸ ਜਤਾਉਂਦਿਆਂ ਸਾਰੇ ਵਿਰੋਧੀਆਂ ਨੂੰ ਪਿੱਛੇ ਛੱਡ ਦਿੱਤਾ ਹੈ। ਹਸ਼ਨਦੀਪ ਭਾਰਦਵਾਜ ਲੰਮੇ ਸਮੇਂ ਤੋਂ ਇਲਾਕੇ ਵਿੱਚ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੁੰਦੇ ਆ ਰਹੇ ਹਨ ਅਤੇ ਪਾਰਟੀ ਲਈ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਹੀ ਇਹ ਵੱਡਾ ਮਾਣ-ਸਤਿਕਾਰ ਦਿੱਤਾ ਗਿਆ ਹੈ। ਇਸ ਫੈਸਲੇ ਦੀ ਖਬਰ ਜਿਉਂ ਹੀ ਸ਼ਹਿਰ ਵਿੱਚ ਫੈਲੀ ਤਾਂ ਭਾਰਦਵਾਜ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਲੋਕਾਂ ਨੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਹੈ। ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਹੁਣ ਨਵੇਂ ਬਣਨ ਜਾ ਰਹੇ ਇਸ ਨੌਜਵਾਨ ਆਗੂ ਦੇ ਮੋਢਿਆਂ ’ਤੇ ਵੱਡੀ ਜ਼ਿੰਮੇਵਾਰੀ ਹੋਵੇਗੀ ਅਤੇ ਕੱਲ੍ਹ ਹੋਣ ਵਾਲੇ ਰਸਮੀ ਐਲਾਨ ਵੱਲ ਹੁਣ ਸਾਰੇ ਸ਼ਹਿਰ ਨਿਵਾਸੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਸੋਸ਼ਲ ਮੀਡੀਆ ’ਤੇ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰਨ ਬਦਲੇ ਸਕੂਲ ਵਿੱਚੋਂ ਕੱਢੀ ਅਧਿਆਪਕਾ ਹੁਣ ਚੋਣ ਜਿੱਤ ਕੇ ਬਣੀ ਸਾਰੇ ਸਕੂਲਾਂ ਦੀ ਮਾਲਕ |









Users Today : 7
Users Yesterday : 10
Users Last 7 days : 370