ਬਰਨਾਲਾ ਬਿਊਰੋ 24 ਅਪ੍ਰੈਲ
21 ਅਪ੍ਰੈਲ 2026 ਨੂੰ ਮਿਡ ਡੇ ਮੀਲ ਵਰਕਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਪ੍ਰਧਾਨ ਕਰਮਜੀਤ ਕੌਰ ਰਾਏਸਰ ਦੀ ਅਗਵਾਈ ਹੇਠ ਵਰਕਰਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਪੈਂਡਿੰਗ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਤੋਂ ਬਾਅਦ ਵਰਕਰਾਂ ਨੇ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਕਰਮਜੀਤ ਕੌਰ ਰਾਏਸਰ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਵਰਕਰਾਂ ਦੀਆਂ ਜਾਇਜ਼ ਮੰਗਾਂ ਲਟਕ ਰਹੀਆਂ ਹਨ ਅਤੇ ਸਰਕਾਰ ਵੱਲੋਂ ਕੋਈ ਢੁਕਵਾਂ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਕੀਤੇ ਵਾਅਦੇ ਵੀ ਪੂਰੇ ਨਹੀਂ ਕੀਤੇ ਗਏ, ਜਿਸ ਕਾਰਨ ਵਰਕਰਾਂ ਵਿੱਚ ਨਾਰਾਜ਼ਗੀ ਵੱਧ ਰਹੀ ਹੈ। ਯੂਨੀਅਨ ਨੇ ਮੰਗ ਕੀਤੀ ਕਿ ਮਿਡ ਡੇ ਮੀਲ ਵਰਕਰਾਂ ਦੇ ਮਿਹਨਤਾਨੇ ਵਿੱਚ ਵਾਧਾ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਘੱਟੋ-ਘੱਟ ਉਜਰਤ ਦੇ ਘੇਰੇ ਵਿੱਚ ਲਿਆਂਦਾ ਜਾਵੇ। ਇਸ ਤੋਂ ਇਲਾਵਾ ਵਰਕਰਾਂ ਨੂੰ ਪੱਕਾ ਕਰਨ, ਮੁਫ਼ਤ ਜੀਵਨ ਬੀਮਾ, ਮੈਡੀਕਲ ਸਹੂਲਤਾਂ, ਪਰਸੂਤਾ ਅਤੇ ਮੈਡੀਕਲ ਛੁੱਟੀਆਂ, ਸਾਲਾਨਾ ਛੁੱਟੀਆਂ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੀ ਮੰਗ ਵੀ ਰੱਖੀ ਗਈ। ਵਰਕਰਾਂ ਨੇ ਇਹ ਵੀ ਮੰਗ ਕੀਤੀ ਕਿ ਉਨ੍ਹਾਂ ਤੋਂ ਵਾਧੂ ਕੰਮ ਜਿਵੇਂ ਸਫਾਈ ਜਾਂ ਸਮਾਨ ਖਰੀਦਣ ਦਾ ਕੰਮ ਲੈਣਾ ਬੰਦ ਕੀਤਾ ਜਾਵੇ ਅਤੇ ਬੱਚਿਆਂ ਦੀ ਵੱਧਦੀ ਗਿਣਤੀ ਦੇ ਮੱਦੇਨਜ਼ਰ ਹੋਰ ਵਰਕਰਾਂ ਦੀ ਭਰਤੀ ਕੀਤੀ ਜਾਵੇ। ਹਟਾਈਆਂ ਗਈਆਂ ਵਰਕਰਾਂ ਨੂੰ ਮੁੜ ਬਹਾਲ ਕਰਨ ਅਤੇ ਸੇਵਾ ਦੌਰਾਨ ਮੌਤ ਦੀ ਸੂਰਤ ਵਿੱਚ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਵੀ ਉਠਾਈ ਗਈ। ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਜਲਦ ਮੰਗਾਂ ‘ਤੇ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕਈ ਵਰਕਰਾਂ ਨੇ ਹਾਜ਼ਰੀ ਲਗਵਾ ਕੇ ਆਪਣਾ ਸਮਰਥਨ ਦਿੱਤਾ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਗੁਰ ਮਾਇਆ ਟਰੱਸਟ ਵੱਲੋਂ ਰਾਮਪੁਰਾ ਫੂਲ ਤੋਂ ਮਈਸਰਖਾਨਾ ਤੱਕ ਵਿਸ਼ਾਲ ਧਾਰਮਿਕ ਯਾਤਰਾ ਦਾ ਆਯੋਜਨ |









Users Today : 5
Users Yesterday : 21
Users Last 7 days : 116