Home » ਪੰਜਾਬ » ਉੱਜ ਦਰਿਆ ’ਤੇ ਡੈਮ ਬਣਾਉਣ ਦੀ ਮੰਗ ਨੂੰ ਲੈ ਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਉੱਜ ਦਰਿਆ ’ਤੇ ਡੈਮ ਬਣਾਉਣ ਦੀ ਮੰਗ ਨੂੰ ਲੈ ਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਉੱਜ ਦਰਿਆ ’ਤੇ ਡੈਮ ਬਣਾਉਣ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਲੈ ਕੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਅਹਿਮ ਮੁਲਾਕਾਤ ਕੀਤੀ। ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉੱਜ ਦਰਿਆ ਦੇ ਪਾਣੀ ਨੂੰ ਸਹੀ ਢੰਗ ਨਾਲ ਸੰਭਾਲਣ ਅਤੇ ਵਰਤੋਂ ਵਿੱਚ
ਉੱਜ ਦਰਿਆ ’ਤੇ ਡੈਮ ਬਣਾਉਣ ਦੀ ਮੰਗ ਨੂੰ ਲੈ ਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
[responsivevoice_button voice="Hindi Male"]

ਬਰਨਾਲਾ ਬਿਊਰੋ

            ਉੱਜ ਦਰਿਆ ’ਤੇ ਡੈਮ ਬਣਾਉਣ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਲੈ ਕੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਅਹਿਮ ਮੁਲਾਕਾਤ ਕੀਤੀ। ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉੱਜ ਦਰਿਆ ਦੇ ਪਾਣੀ ਨੂੰ ਸਹੀ ਢੰਗ ਨਾਲ ਸੰਭਾਲਣ ਅਤੇ ਵਰਤੋਂ ਵਿੱਚ ਲਿਆਉਣ ਲਈ ਡੈਮ ਬਣਾਉਣ ਦੀ ਮੰਗ ਨੂੰ ਬਹੁਤ ਹੀ ਜ਼ੋਰਦਾਰ ਢੰਗ ਨਾਲ ਰਾਜਪਾਲ ਸਾਹਮਣੇ ਉਠਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਧਿਆਨ ਵਿੱਚ ਵਿਸ਼ੇਸ਼ ਤੌਰ ‘ਤੇ ਲਿਆਂਦਾ ਗਿਆ ਹੈ ਕਿ ਜਦੋਂ ਵੀ ਪਹਾੜੀ ਇਲਾਕਿਆਂ ਵਿੱਚ ਭਾਰੀ ਬਰਸਾਤ ਕਾਰਨ ਉੱਜ ਦਰਿਆ ਵਿੱਚ ਪਾਣੀ ਦਾ ਵਹਾਅ ਵਧ ਜਾਂਦਾ ਹੈ ਤਾਂ ਇਸ ਦਾ ਸਿੱਧਾ ਅਤੇ ਭਿਆਨਕ ਪ੍ਰਭਾਵ ਮਾਝੇ ਦੇ ਸਮੁੱਚੇ ਇਲਾਕੇ ’ਤੇ ਪੈਂਦਾ ਹੈ। ਦਰਿਆ ਵਿੱਚ ਵਾਧੂ ਪਾਣੀ ਆਉਣ ਕਾਰਨ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਕਈ ਨੀਵੇਂ ਇਲਾਕਿਆਂ ਸਮੇਤ ਵਿਸ਼ੇਸ਼ ਤੌਰ ‘ਤੇ ਅਜਨਾਲਾ ਖੇਤਰ ਵਿੱਚ ਹੜ੍ਹਾਂ ਅਤੇ ਭਾਰੀ ਪਾਣੀ ਭਰਨ ਦੀ ਅਤੀ ਗੰਭੀਰ ਸਥਿਤੀ ਪੈਦਾ ਹੋ ਜਾਂਦੀ ਹੈ, ਜਿਸ ਨਾਲ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ ਅਤੇ ਪਕ ਕੇ ਤਿਆਰ ਹੋਈਆਂ ਫ਼ਸਲਾਂ ਦਾ ਹਰ ਸਾਲ ਭਾਰੀ ਆਰਥਿਕ ਅਤੇ ਜਾਨੀ-ਮਾਲੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵਫ਼ਦ ਵੱਲੋਂ ਰਾਜਪਾਲ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਹੈ ਕਿ ਉਹ ਉੱਜ ਦਰਿਆ ’ਤੇ ਡੈਮ ਬਣਾਉਣ ਦੀ ਇਸ ਅਤਿ-ਜ਼ਰੂਰੀ ਅਤੇ ਜਨਹਿੱਤ ਮੰਗ ਨੂੰ ਗੰਭੀਰਤਾ ਨਾਲ ਲੈਣ ਅਤੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਡੈਮ ਬਣਾਉਣ ਲਈ ਲੋੜੀਂਦੀਆਂ ਪ੍ਰਸ਼ਾਸਨਿਕ ਤੇ ਤਕਨੀਕੀ ਕਾਰਵਾਈਆਂ ਤੁਰੰਤ ਸ਼ੁਰੂ ਕਰਵਾਉਣ। ਵਿਧਾਇਕ ਧਾਲੀਵਾਲ ਨੇ ਆਸ ਪ੍ਰਗਟਾਈ ਕਿ ਡੈਮ ਬਣਨ ਨਾਲ ਨਾ ਸਿਰਫ਼ ਵਾਧੂ ਪਾਣੀ ਨੂੰ ਸੁਰੱਖਿਅਤ ਢੰਗ ਨਾਲ ਸੰਭਾਲਣ ਵਿੱਚ ਵੱਡੀ ਮਦਦ ਮਿਲੇਗੀ, ਸਗੋਂ ਹਰ ਸਾਲ ਮਾਝੇ ਦੇ ਖੇਤਰ ਵਿੱਚ ਆਉਂਦੇ ਹੜ੍ਹਾਂ ਦੇ ਖ਼ਤਰੇ ਨੂੰ ਵੀ ਪੂਰੀ ਤਰ੍ਹਾਂ ਨਾਲ ਘਟਾਇਆ ਜਾ ਸਕੇਗਾ ਅਤੇ ਇਹ ਪਾਣੀ ਖੇਤੀਬਾੜੀ ਲਈ ਵਰਤੋਂ ਵਿੱਚ ਲਿਆਂਦਾ ਜਾ ਸਕੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਸਪੈਸ਼ਲ ਕੇਡਰ ਅਧਿਆਪਕਾਂ ਦਾ ਧਰਨਾ ਛੇਵੇਂ ਦਿਨ ਵੀ ਜਾਰੀ, ਹੱਲ ਨਾ ਨਿਕਲਣ ’ਤੇ 19 ਅਗਸਤ ਨੂੰ ਗੰਭੀਰਪੁਰੇ ਵਿਖੇ ਕੈਂਡਲ ਮਾਰਚ ਕੱਢਣ ਦਾ ਐਲਾਨ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 1 8
Users Today : 26
Users Yesterday : 24
Users Last 7 days : 195

ਰਾਸ਼ੀਫਲ