Home » ਪ੍ਰਮੁੱਖ ਖ਼ਬਰਾਂ » ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਧੌਲਾ ਤੋਂ ਕਾਹਨੇਕੇ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ

ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਧੌਲਾ ਤੋਂ ਕਾਹਨੇਕੇ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਲੜੀ ਤਹਿਤ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਅੱਜ ਪਿੰਡ ਧੌਲਾ ਤੋਂ ਲੈ ਕੇ ਕਾਹਨੇਕੇ ਤੱਕ ਬਣਨ ਵਾਲੀ 18 ਫੁੱਟੀ ਸੜਕ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਲਗਭਗ 2 ਕਰੋੜ 91 ਲੱਖ ਰੁਪਏ ਦੀ ਵੱਡੀ ਲਾਗਤ ਨਾਲ ਤਿਆਰ ਹੋਣ ਵਾਲੇ ਇਸ ਅਹਿਮ ਪ੍ਰੋਜੈਕਟ ਨਾਲ ਇਲਾਕੇ ਦੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ
[responsivevoice_button voice="Hindi Male"]

ਬਰਨਾਲਾ ਬਿਊਰੋ 9 ਮਈ

                  ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਲੜੀ ਤਹਿਤ ਹਲਕਾ ਭਦੌੜ ਦੇ

 

ਫੋਟੋ ਕੈਪਸ਼ਨ: ਪਿੰਡ ਧੌਲਾ ਤੋਂ ਕਾਹਨੇਕੇ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਂਦੇ ਹੋਏ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਹੋਰ ਪਤਵੰਤੇ ਸੱਜਣ।
ਫੋਟੋ ਕੈਪਸ਼ਨ: ਪਿੰਡ ਧੌਲਾ ਤੋਂ ਕਾਹਨੇਕੇ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਂਦੇ ਹੋਏ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਹੋਰ ਪਤਵੰਤੇ ਸੱਜਣ।

ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਅੱਜ ਪਿੰਡ ਧੌਲਾ ਤੋਂ ਲੈ ਕੇ ਕਾਹਨੇਕੇ ਤੱਕ ਬਣਨ ਵਾਲੀ 18 ਫੁੱਟੀ ਸੜਕ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਲਗਭਗ 2 ਕਰੋੜ 91 ਲੱਖ ਰੁਪਏ ਦੀ ਵੱਡੀ ਲਾਗਤ ਨਾਲ ਤਿਆਰ ਹੋਣ ਵਾਲੇ ਇਸ ਅਹਿਮ ਪ੍ਰੋਜੈਕਟ ਨਾਲ ਇਲਾਕੇ ਦੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ ਅਤੇ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਵਿਧਾਇਕ ਉੱਗੋਕੇ ਨੇ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਦੌਰਾਨ ਵਿਕਾਸ ਦੇ ਨਾਲ-ਨਾਲ ਕੰਮ ਦੀ ਗੁਣਵੱਤਾ ਦਾ ਵੀ ਖਾਸ ਖਿਆਲ ਰੱਖਿਆ ਜਾ ਰਿਹਾ ਹੈ ਤਾਂ ਜੋ ਆਉਣ ਵਾਲੇ ਲੰਬੇ ਸਮੇਂ ਤੱਕ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸੜਕ ਮਜ਼ਬੂਤ ਤੇ ਟਿਕਾਊ ਬਣੀ ਰਹੇ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਹਰ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਵਚਨਬੱਧ ਹੈ ਅਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

 

ਫੋਟੋ ਕੈਪਸ਼ਨ: ਪਿੰਡ ਧੌਲਾ ਤੋਂ ਕਾਹਨੇਕੇ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਂਦੇ ਹੋਏ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਹੋਰ ਪਤਵੰਤੇ ਸੱਜਣ।
ਫੋਟੋ ਕੈਪਸ਼ਨ: ਪਿੰਡ ਧੌਲਾ ਤੋਂ ਕਾਹਨੇਕੇ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਂਦੇ ਹੋਏ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਹੋਰ ਪਤਵੰਤੇ ਸੱਜਣ।

ਵਿਧਾਇਕ ਨੇ ਦੱਸਿਆ ਕਿ ਇਹ 18 ਫੁੱਟੀ ਚੌੜੀ ਸੜਕ ਜਿੱਥੇ ਆਵਾਜਾਈ ਨੂੰ ਸੁਖਾਲਾ ਬਣਾਏਗੀ ਉੱਥੇ ਹੀ ਦੋਵਾਂ ਪਿੰਡਾਂ ਦੇ ਆਪਸੀ ਸੰਪਰਕ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਨਿਰਮਾਣ ਕਾਰਜ ਵਿੱਚ ਲੱਗੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸਮੱਗਰੀ ਦੀ ਗੁਣਵੱਤਾ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਵਿਧਾਇਕ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਨ੍ਹਾਂ ਨੇ ਇਲਾਕੇ ਦੀ ਇਸ ਮੁੱਖ ਲੋੜ ਨੂੰ ਮੁੱਖ ਰੱਖਦਿਆਂ ਤੁਰੰਤ ਕਾਰਵਾਈ ਕਰਵਾਈ। ਇਸ ਉਦਘਾਟਨ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਲੋਕਾਂ ਦਾ ਮੰਨਣਾ ਹੈ ਕਿ ਬਿਹਤਰ ਸੜਕ ਸਹੂਲਤਾਂ ਨਾਲ ਖੇਤੀਬਾੜੀ ਅਤੇ ਵਪਾਰਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ । ਖੁੱਲ੍ਹੀਆਂ ਅੱਖਾਂ 

ਮੁੱਖ ਮੰਤਰੀ ਮਾਨ ਨੇ ਵਿਰੋਧੀਆਂ ਨੂੰ ਦਿੱਤੀ ਪਛਾੜ, ਕਿਹਾ- ਪੰਜਾਬ ਦੀ ਅਮਨ-ਸ਼ਾਂਤੀ ਨੂੰ ਨਹੀਂ ਲੱਗਣ  ਦੇਵਾਂਗੇ ਤੱਤੀ ਵਾਹ..
0 0 votes
Article Rating
Subscribe
Notify of
guest
0 Comments
Oldest
Newest Most Voted