ਸ਼ਹਿਣਾ ਸਕੂਲ ਵਿੱਚ 12 ਲੱਖ ਦੇ ਵਿਕਾਸ ਕੰਮਾਂ ਦਾ ਉਦਘਾਟਨ
ਬਰਨਾਲਾ ਬਿਊਰੋ 25 ਅਪ੍ਰੈਲ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ ਕੁੜੀਆਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਵਿਧਾਇਕ ਸ. ਲਾਭ ਸਿੰਘ ਉਗੋਕੇ ਵੱਲੋਂ ਕੀਤਾ ਗਿਆ ਹੈ। ਇਸ ਮੌਕੇ ਸ. ਲਾਭ ਸਿੰਘ ਉਗੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀ ਬੇਹਤਰੀ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜ ਜ਼ੋਰਾਂ ‘ਤੇ ਹਨ।

ਸਰਕਾਰ ਵੱਲੋਂ 12 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਸੀ। ਸਰਕਾਰ ਵੱਲੋਂ ਭੇਜੀ 12 ਲੱਖ ਦੀ ਗਰਾਂਟ ਵਿੱਚ ਕਲਾਸ ਰੂਮ, ਫਰਨੀਚਰ, ਬੱਚਿਆਂ ਲਈ ਸਮਾਰਟ ਕਲਾਸ ਦਾ ਪ੍ਰਬੰਧ ਕੀਤਾ ਗਿਆ ਹੈ। ਓਹਨਾਂ ਕਿਹਾ ਕਿ ਸਾਡੇ ਪੰਜਾਬ ਦੇ ਵਿਦਿਆਰਥੀ ਵਿੱਦਿਆ ਦੇ ਖੇਤਰ ਵਿਚ ਪਿੱਛੇ ਨਾ ਰਹਿਣ, ਓਹਨਾਂ ਵਾਸਤੇ ਆਧੁਨਿਕ ਲੈਬਾਂ ਅਤੇ ਆਧੁਨਿਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਇਸ ਤੋਂ ਇਲਾਵਾ ਸਕੂਲਾਂ ਦੇ ਬੁਨਿਆਦੀ ਢਾਂਚੇ ਉੱਤੇ ਕੰਮ ਕੀਤਾ ਜਾ ਰਿਹਾ ਹੈ ਜਿਸ ਵਿਚ ਸਕੂਲਾਂ ਦੇ ਰੰਗ ਰੋਗਨ, ਚਾਰਦੀਵਾਰੀ, ਕਮਰੇ ਸਮੇਤ ਹਰੇਕ ਸਹੂਲਤ ਦਿੱਤੀ ਜਾ ਰਹੀ ਹੈ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਸੁਨੀਤਇੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਮੈਡਮ ਇੰਦੂ ਸਿਮਕ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਹਰਿੰਦਰ ਸਿੰਘ ਬਰਾੜ, ਸੀਐਚਟੀ ਸਤਨਾਮ ਸਿੰਘ, ਸਕੂਲ ਮੁਖੀ ਜਸਵੀਰ ਸਿੰਘ, ਸਰਪੰਚ ਸਰਦਾਰ ਨਾਜਮ ਸਿੰਘ, ਸਕੂਲ ਕਮੇਟੀ ਦੇ ਚੇਅਰਮੈਨ ਰਜਿੰਦਰ ਸਿੰਘ ਅਤੇ ਸਮੁੱਚਾ ਸਟਾਫ ਹਾਜ਼ਰ ਸੀ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਬਾਲ ਭਲਾਈ ਕਮੇਟੀ ਸ਼ਹਿਣਾ ਵਲੋਂ ਵਿਸ਼ੇਸ਼ ਸਿੱਖਿਆ ਸੈਮੀਨਾਰ ਕਰਵਾਇਆ ਗਿਆ; ਆਈਏਐਸ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਦਿੱਤੇ ਸਫਲਤਾ ਦੇ ਗੁਰ |









Users Today : 10
Users Yesterday : 10
Users Last 7 days : 314