Home » ਪ੍ਰਮੁੱਖ ਖ਼ਬਰਾਂ » ਸ਼ਿਵਾਲਿਕ ਹਿੱਲਸ ਸਕੂਲ ਦੀ ਮੈਨੇਜਮੈਂਟ ਖ਼ਿਲਾਫ਼ ਮੋਰਚਾ: ਬੀਕੇਯੂ ਡਕੌਂਦਾ ਵੱਲੋਂ 24 ਅਪ੍ਰੈਲ ਨੂੰ ਸਕੂਲ ਅੱਗੇ ਦੇਵੇਗੀ ਵਿਸ਼ਾਲ ਧਰਨਾ

ਸ਼ਿਵਾਲਿਕ ਹਿੱਲਸ ਸਕੂਲ ਦੀ ਮੈਨੇਜਮੈਂਟ ਖ਼ਿਲਾਫ਼ ਮੋਰਚਾ: ਬੀਕੇਯੂ ਡਕੌਂਦਾ ਵੱਲੋਂ 24 ਅਪ੍ਰੈਲ ਨੂੰ ਸਕੂਲ ਅੱਗੇ ਦੇਵੇਗੀ ਵਿਸ਼ਾਲ ਧਰਨਾ

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਰਾਮਪੁਰਾ ਫੂਲ ਦੇ ਸ਼ਿਵਾਲਿਕ ਹਿੱਲਸ ਸਕੂਲ ਦੀ ਪ੍ਰਬੰਧਕੀ ਕਮੇਟੀ ਵਿਰੁੱਧ ਤਿੱਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਜਥੇਬੰਦੀ ਵਲੋਂ 24 ਅਪ੍ਰੈਲ ਨੂੰ ਸਕੂਲ ਦੇ ਗੇਟ
ਸ਼ਿਵਾਲਿਕ ਹਿੱਲਸ ਸਕੂਲ ਦੀ ਮੈਨੇਜਮੈਂਟ ਖ਼ਿਲਾਫ਼ ਮੋਰਚਾ: ਬੀਕੇਯੂ ਡਕੌਂਦਾ ਵੱਲੋਂ 24 ਅਪ੍ਰੈਲ ਨੂੰ ਸਕੂਲ ਅੱਗੇ ਦੇਵੇਗੀ ਵਿਸ਼ਾਲ ਧਰਨਾ
[responsivevoice_button voice="Hindi Male"]

ਬਰਨਾਲਾ ਬਿਊਰੋ 21 ਅਪ੍ਰੈਲ

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਰਾਮਪੁਰਾ ਫੂਲ ਦੇ ਸ਼ਿਵਾਲਿਕ ਹਿੱਲਸ ਸਕੂਲ ਦੀ ਪ੍ਰਬੰਧਕੀ ਕਮੇਟੀ ਵਿਰੁੱਧ ਤਿੱਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਜਥੇਬੰਦੀ ਵਲੋਂ 24 ਅਪ੍ਰੈਲ ਨੂੰ ਸਕੂਲ ਦੇ ਗੇਟ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਇਹ ਫੈਸਲਾ ਇਕ ਸਕੂਲ ਵੈਨ ਦੀ ਟੱਕਰ ਕਾਰਨ ਹੋਈ ਨੌਜਵਾਨ ਦੀ ਮੌਤ ਤੇ ਸਕੂਲ ਮੈਨੇਜਮੈਂਟ ਵਲੋਂ ਵਰਤੀ ਗਈ ਕਥਿਤ ਲਾਪਰਵਾਹੀ ਦੇ ਵਿਰੋਧ ’ਚ ਲਿਆ ਗਿਆ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਤੇ ਬਲਾਕ ਪ੍ਰਧਾਨ ਜਗਸੀਰ ਸਿੰਘ ਸੀਰਾ ਨੇ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਢਿੱਲਵਾਂ ਦੇ ਨਿਵਾਸੀ ਲਖਵਿੰਦਰ ਸਿੰਘ। ਜੋ ਕਿ ਜਥੇਬੰਦੀ ਦੇ ਬਲਾਕ ਜਨਰਲ ਸਕੱਤਰ ਭੁਪਿੰਦਰ ਸਿੰਘ ਢਿੱਲਵਾਂ ਦੇ ਤਾਏ ਦਾ ਸਪੁੱਤਰ ਸੀ। ਆਪਣੀ ਭੈਣ ਨੂੰ ਮਿਲ ਕੇ ਪਿੰਡ ਭੂੰਦੜ ਤੋਂ ਵਾਪਸ ਆ ਰਿਹਾ ਸੀ। ਇਸ ਦੌਰਾਨ ਸ਼ਿਵਾਲਿਕ ਹਿੱਲਸ ਸਕੂਲ ਦੀ ਇਕ ਵੈਨ ਨੇ ਗਲਤ ਦਿਸ਼ਾ ਤੋਂ ਆ ਕੇ ਤੇਜ਼ ਰਫ਼ਤਾਰ ਨਾਲ ਲਖਵਿੰਦਰ ਸਿੰਘ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਲਖਵਿੰਦਰ ਸਿੰਘ ਦੀ ਮੌਕੇ `ਤੇ ਹੀ ਮੌਤ ਹੋ ਗਈ। ਇਸ ਹਾਦਸੇ ’ਚ ਬੱਚਿਆਂ ਨਾਲ ਭਰੀ ਵੈਨ ਵੀ ਖੇਤਾਂ ’ਚ ਜਾ ਪਲਟੀ। ਜਿਸ ਕਾਰਨ ਕਈ ਮਾਸੂਮ ਬੱਚੇ ਜ਼ਖਮੀ ਹੋ ਗਏ। ਹਾਲਾਂਕਿ ਕਿਸੇ ਬੱਚੇ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਆਗੂਆਂ ਨੇ ਦੁਖ ਪ੍ਰਗਟ ਕਰਦਿਆਂ ਕਿਹਾ ਕਿ ਲਖਵਿੰਦਰ ਸਿੰਘ ਪੰਜ ਭੈਣਾਂ ਦਾ ਇਕਲੌਤਾ ਭਰਾ ਤੇ ਦੋ ਛੋਟੀਆਂ ਬੱਚੀਆਂ ਦਾ ਪਿਤਾ ਸੀ। ਉਸ ਦੀ ਮੌਤ ਨਾਲ ਪਰਿਵਾਰ ਦਾ ਸਹਾਰਾ ਖ਼ਤਮ ਹੋ ਗਿਆ ਹੈ। ਹੁਣ ਜਦੋਂ ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ ਤਾਂ ਸਕੂਲ ਮੈਨੇਜਮੈਂਟ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ ਤੇ ਵੱਖ-ਵੱਖ ਹੱਥਕੰਡੇ ਅਪਣਾ ਕੇ ਕੇਸ ਨੂੰ ਰਫ਼ਾ-ਦਫ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਬੀਕੇਯੂ ਡਕੌਂਦਾ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਕੀਮਤ `ਤੇ ਮੈਨੇਜਮੈਂਟ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਮੰਗ ਕੀਤੀ ਹੈ ਕਿ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਤੇ ਇਨਸਾਫ਼ ਦਿੱਤਾ ਜਾਵੇ। ਇਸ ਸਬੰਧੀ 24 ਅਪ੍ਰੈਲ ਨੂੰ ਹੋਣ ਵਾਲੇ ਧਰਨੇ ਦੀਆਂ ਤਿਆਰੀਆਂ ਜ਼ੋਰਾਂ `ਤੇ ਹਨ। ਇਸ ਮੌਕੇ ਸੂਬਾ ਪ੍ਰੈੱਸ ਸਕੱਤਰ ਇੰਦਰਪਾਲ ਸਿੰਘ ਬਰਨਾਲਾ ਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਚਰਨ ਸਿੰਘ ਸੁਖਪੁਰਾ ਨੇ ਵੀ ਇਨਸਾਫ਼ ਦੀ ਪ੍ਰਾਪਤੀ ਤਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ ਹੈ।

ਸਕੂਲ ਪ੍ਰਬੰਧਕਾਂ `ਤੇ ਗੰਭੀਰ ਦੋਸ਼: ਬਿਨਾਂ ਕਾਗਜ਼ਾਂ ਤੋਂ ਚੱਲ ਰਹੀ ਸੀ ਵੈਨ

ਕਿਸਾਨ ਆਗੂਆਂ ਨੇ ਦੱਸਿਆ ਕਿ ਹਾਦਸਾਗ੍ਰਸਤ ਵੈਨ ਦੇ ਦਸਤਾਵੇਜ਼ਾਂ ਦੀ ਜਾਂਚ ਦੌਰਾਨ ਹੈਰਾਨੀਜਨਕ ਤੱਥ ਸਾਹਮਣੇ ਆਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਵੈਨ ਦਾ ਬੀਮਾ, ਫਿੱਟਨੈੱਸ ਤੇ ਰਜਿਸਟ੍ਰੇਸ਼ਨ ਦੀ ਮਿਆਦ ਕਾਫੀ ਸਮਾਂ ਪਹਿਲਾਂ ਖ਼ਤਮ ਹੋ ਚੁੱਕੀ ਸੀ। ਸਕੂਲ ਮੈਨੇਜਮੈਂਟ ਨੇ ਕੁਝ ਪੈਸੇ ਬਚਾਉਣ ਦੀ ਖ਼ਾਤਰ ਜਾਣਬੁੱਝ ਕੇ ਨਿਯਮਾਂ ਦੀ ਉਲੰਘਣਾ ਕੀਤੀ ਤੇ ਬੱਚਿਆਂ ਤੇ ਰਾਹਗੀਰਾਂ ਦੀ ਜਾਨ ਨੂੰ ਜੋਖ਼ਮ ’ਚ ਪਾਇਆ। ਹਾਦਸੇ ਤੋਂ ਬਾਅਦ ਡਰਾਈਵਰ ਨੂੰ ਤਾਂ ਤੁਰੰਤ ਜ਼ਮਾਨਤ ਮਿਲ ਗਈ। ਪਰ ਵੈਨ ਦੇ ਮਾਲਕ ਤੇ ਸਕੂਲ ਚੇਅਰਮੈਨ ਗਗਨਦੀਪ ਸ਼ਰਮਾ ਵਿਰੁੱਧ ਹਾਲੇ ਤਕ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਆਰੀਆਭੱਟ ਕਾਲਜ ਬਰਨਾਲਾ ਵਿਖੇ ‘ਕਾਰੋਬਾਰ ‘ਤੇ AI ਦਾ ਪ੍ਰਭਾਵ’ ਵਿਸ਼ੇ ‘ਤੇ ਗਰੁੱਪ ਚਰਚਾ ਕਰਵਾਈ ਗਈ

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 2 0 8 5
Users Today : 5
Users Yesterday : 12
Users Last 7 days : 124

ਰਾਸ਼ੀਫਲ