ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਅਕਾਲ ਅਕੈਡਮੀ ਕੋਲ ਮੋਟਰਸਾਈਕਲ ਸਲਿੱਪ: ਪਤੀ-ਪਤਨੀ ਗੰਭੀਰ ਜ਼ਖਮੀ

ਅਕਾਲ ਅਕੈਡਮੀ ਕੋਲ ਮੋਟਰਸਾਈਕਲ ਸਲਿੱਪ: ਪਤੀ-ਪਤਨੀ ਗੰਭੀਰ ਜ਼ਖਮੀ

  ਪਿੰਡ ਰਜੀਆ ਦੇ ਨੇੜੇ ਅਕਾਲ ਅਕੈਡਮੀ ਕੋਲ ਇਕ ਦੁਖਦਾਈ ਸੜਕ ਹਾਦਸੇ ’ਚ ਮੋਟਰਸਾਈਕਲ ਸਲਿੱਪ ਹੋਣ ਕਾਰਨ ਪਤੀ-ਪਤਨੀ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸੜਕ ਸੁਰੱਖਿਆ ਫੋਰਸ ਬਰਨਾਲਾ ਦੇ ਇੰਚਾਰਜ ਏਐੱਸਆਈ ਅਮਰੀਕ ਸਿੰਘ ਨੇ ਦੱਸਿਆ ਕਿ
ਅਕਾਲ ਅਕੈਡਮੀ ਕੋਲ ਮੋਟਰਸਾਈਕਲ ਸਲਿੱਪ: ਪਤੀ-ਪਤਨੀ ਗੰਭੀਰ ਜ਼ਖਮੀ

ਬਰਨਾਲਾ ਬਿਊਰੋ 16 ਅਪ੍ਰੈਲ

                    ਪਿੰਡ ਰਜੀਆ ਦੇ ਨੇੜੇ ਅਕਾਲ ਅਕੈਡਮੀ ਕੋਲ ਇਕ ਦੁਖਦਾਈ ਸੜਕ ਹਾਦਸੇ ’ਚ ਮੋਟਰਸਾਈਕਲ ਸਲਿੱਪ ਹੋਣ ਕਾਰਨ ਪਤੀ-ਪਤਨੀ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸੜਕ ਸੁਰੱਖਿਆ ਫੋਰਸ ਬਰਨਾਲਾ ਦੇ ਇੰਚਾਰਜ ਏਐੱਸਆਈ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਅਕਾਲ ਅਕੈਡਮੀ ਕੋਲ ਇਕ ਮੋਟਰਸਾਈਕਲ ਹਾਦਸਾਗ੍ਰਸਤ ਹੋਇਆ ਪਿਆ ਹੈ। ਸੂਚਨਾ ਮਿਲਦੇ ਹੀ ਐੱਸਐਸਐੱਫ ਟੀਮ ਤੁਰੰਤ ਘਟਨਾ ਸਥਾਨ ’ਤੇ ਪਹੁੰਚੀ ਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਉੱਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਮੋਟਰਸਾਈਕਲ ਜਿਸਨੂੰ ਜਗਦੀਸ਼ ਸਿੰਘ ਵਾਸੀ ਬਰਨਾਲਾ ਚਲਾ ਰਿਹਾ ਸੀ। ਅਚਾਨਕ ਸਲਿਪ ਹੋ ਗਿਆ। ਜਿਸ ਕਾਰਨ ਦੋਵੇਂ ਪਤੀ-ਪਤਨੀ ਸੜਕ ’ਤੇ ਡਿੱਗ ਗਏ ਤੇ ਗੰਭੀਰ ਜ਼ਖਮੀ ਹੋ ਗਏ। ਐੱਸਐਸਐੱਫ ਟੀਮ ਵਲੋਂ ਮੌਕੇ ’ਤੇ ਹੀ ਜ਼ਖਮੀਆਂ ਨੂੰ ਪਹਿਲੀ ਸਹਾਇਤਾ (ਮਲਮ-ਪੱਟੀ) ਦਿੱਤੀ ਗਈ ਤੇ ਤੁਰੰਤ ਸਰਕਾਰੀ ਵਾਹਨ ਰਾਹੀਂ ਸਿਵਲ ਹਸਪਤਾਲ ਧਨੌਲਾ ’ਚ ਦਾਖਲ ਕਰਵਾਇਆ ਗਿਆ। ਡਾਕਟਰਾਂ ਅਨੁਸਾਰ ਹੁਣ ਦੋਵੇਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਹ ਵੀ ਪਤਾ ਲੱਗਿਆ ਹੈ ਕਿ ਜ਼ਖਮੀ ਦੰਪਤੀ ਬਰਨਾਲਾ ਤੋਂ ਬਰੇਟਾ ਮੱਥਾ ਟੇਕਣ ਲਈ ਜਾ ਰਹੇ ਸਨ। ਜਦੋਂ ਇਹ ਹਾਦਸਾ ਵਾਪਰਿਆ। ਘਟਨਾ ਬਾਰੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜੋ ਹਸਪਤਾਲ ਪਹੁੰਚ ਰਹੇ ਹਨ। ਇਸ ਮੌਕੇ ਏਐੱਸਆਈ ਅਮਰੀਕ ਸਿੰਘ ਦੇ ਨਾਲ ਲੇਡੀ ਸਿਪਾਹੀ ਵੀਰਪਾਲ ਕੌਰ ਤੇ ਲੇਡੀ ਸਿਪਾਹੀ ਜਸ਼ਨਦੀਪ ਕੌਰ ਵੀ ਮੌਜੂਦ ਸਨ। ਜਿਨ੍ਹਾਂ ਨੇ ਰਾਹਤ ਕਾਰਜਾਂ ’ਚ ਅਹਿਮ ਭੂਮਿਕਾ ਨਿਭਾਈ।

ਹੋਰ ਤਾਜ਼ਾ ਖ਼ਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਥਾਣਾ ਤਪਾ ਦੇ ਮੁੱਖੀ ਵਜੋਂ ਸੰਭਾਲਿਆ ਅਹੁਦਾ, ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 2 7
Users Today : 118
Users Yesterday : 59
Users Last 7 days : 338

ਰਾਸ਼ੀਫਲ

error: Content is protected !!