Home » ਪ੍ਰਮੁੱਖ ਖ਼ਬਰਾਂ » ਪੰਜਾਬ ਕਾਂਗਰਸ ‘ਚ ਫੇਰਬਦਲ ਨੂੰ ਲੈ ਕੇ ਘਮਸਾਨ: ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਜਤਾਈ ਸਖ਼ਤ ਨਾਰਾਜ਼ਗੀ, ਲੀਡਰਸ਼ਿਪ ਬਦਲਣ ਦੇ ਫੈਸਲੇ ‘ਤੇ ਚੁੱਕੇ ਸਵਾਲ

ਪੰਜਾਬ ਕਾਂਗਰਸ ‘ਚ ਫੇਰਬਦਲ ਨੂੰ ਲੈ ਕੇ ਘਮਸਾਨ: ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਜਤਾਈ ਸਖ਼ਤ ਨਾਰਾਜ਼ਗੀ, ਲੀਡਰਸ਼ਿਪ ਬਦਲਣ ਦੇ ਫੈਸਲੇ ‘ਤੇ ਚੁੱਕੇ ਸਵਾਲ

  ਪੰਜਾਬ ਕਾਂਗਰਸ ਦੇ ਅੰਦਰ ਚੋਣਾਂ ਤੋਂ ਪਹਿਲਾਂ ਲੀਡਰਸ਼ਿਪ ਵਿੱਚ ਵੱਡੇ ਬਦਲਾਅ ਦੀਆਂ ਤਿਆਰੀਆਂ ਨੂੰ ਲੈ ਕੇ ਅੰਦਰੂਨੀ ਅਤੇ ਨਾਰਾਜ਼ਗੀ ਸਾਹਮਣੇ ਆਉਣ ਲੱਗੀ ਹੈ। ਚੰਡੀਗੜ੍ਹ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪਾਰਟੀ ਦੇ ਇਸ ਕਦਮ 'ਤੇ ਖੁੱਲ੍ਹ ਕੇ ਆਪਣੀ ਨਾਰਾਜ਼ਗੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਨੇ ਮੌਜੂਦਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਹੈ ਕਿ ਪੰਜਾਬ
ਦਿੱਲੀ ਵਿੱਚ ਪਾਰਟੀ ਲੀਡਰਸ਼ਿਪ ਨਾਲ ਮੁਲਾਕਾਤ ਕਰਨ ਪਹੁੰਚੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ।
[responsivevoice_button voice="Hindi Male"]

ਚੰਡੀਗੜ੍ਹ ਬਿਊਰੋ

                  ਪੰਜਾਬ ਕਾਂਗਰਸ ਦੇ ਅੰਦਰ ਚੋਣਾਂ ਤੋਂ ਪਹਿਲਾਂ ਲੀਡਰਸ਼ਿਪ ਵਿੱਚ ਵੱਡੇ ਬਦਲਾਅ ਦੀਆਂ ਤਿਆਰੀਆਂ ਨੂੰ ਲੈ ਕੇ ਅੰਦਰੂਨੀ ਅਤੇ ਨਾਰਾਜ਼ਗੀ ਸਾਹਮਣੇ ਆਉਣ ਲੱਗੀ ਹੈ। ਚੰਡੀਗੜ੍ਹ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪਾਰਟੀ ਦੇ ਇਸ ਕਦਮ ‘ਤੇ ਖੁੱਲ੍ਹ ਕੇ ਆਪਣੀ ਨਾਰਾਜ਼ਗੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਨੇ ਮੌਜੂਦਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ‘ਤੇ ਸਿੱਧਾ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਹੈ ਕਿ ਪੰਜਾਬ ਕਾਂਗਰਸ ਵਿੱਚ ਤਬਦੀਲੀਆਂ ਬਾਰੇ ਰਣਨੀਤੀ ਬਣਾਉਣ ਅਤੇ ਰਾਏ ਲੈਣ ਲਈ ਦਿੱਲੀ ਵਿੱਚ ਪੰਜਾਬ ਦੇ ਸੱਠ ਤੋਂ ਸੱਤਰ ਸੀਨੀਅਰ ਆਗੂਆਂ ਨੂੰ ਸੱਦਿਆ ਗਿਆ ਸੀ ਪਰ ਉਨ੍ਹਾਂ ਨੂੰ ਇਸ ਅਹਿਮ ਬੈਠਕ ਲਈ ਕੋਈ ਸੱਦਾ ਨਹੀਂ ਦਿੱਤਾ ਗਿਆ। ਤਿਵਾੜੀ ਨੇ ਸਵਾਲ ਚੁੱਕਦਿਆਂ ਕਿਹਾ ਕਿ ਉਹ ਪੰਜਾਬ ਦੀ ਸਿਆਸਤ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਸੂਬੇ ਤੋਂ ਪਾਰਟੀ ਦੇ ਸੰਸਦ ਮੈਂਬਰ ਵੀ ਹਨ, ਇਸ ਲਈ ਉਨ੍ਹਾਂ ਨੂੰ ਇਸ ਪ੍ਰਕਿਰਿਆ ਤੋਂ ਦੂਰ ਰੱਖਣਾ ਸਮਝ ਤੋਂ ਬਾਹਰ ਹੈ। ਉਨ੍ਹਾਂ ਇਹ ਵੀ ਸਾਫ਼ ਕੀਤਾ ਕਿ ਪੰਜਾਬ ਵਿੱਚ ਇਸ ਸਮੇਂ ਅਗਵਾਈ ਬਦਲਣ ਦਾ ਇਹ ਸਹੀ ਸਮਾਂ ਨਹੀਂ ਹੈ ਕਿਉਂਕਿ ਕਿਸੇ ਵੀ ਨਵੇਂ ਪ੍ਰਧਾਨ ਨੂੰ ਸੰਗਠਨ ਵਿੱਚ ਬਦਲਾਅ ਕਰਕੇ ਨਤੀਜੇ ਦੇਣ ਲਈ ਘੱਟੋ-ਘੱਟ ਦੋ ਸਾਲ ਦਾ ਸਮਾਂ ਚਾਹੀਦਾ ਹੁੰਦਾ ਹੈ, ਜਦੋਂ ਕਿ ਸੂਬੇ ਵਿੱਚ ਚੋਣਾਂ ਲਈ ਹੁਣ ਸਿਰਫ਼ ਛੇ-ਸੱਤ ਮਹੀਨਿਆਂ ਦਾ ਸਮਾਂ ਹੀ ਬਾਕੀ ਰਹਿ ਗਿਆ ਹੈ। ਦੂਜੇ ਪਾਸੇ ਸੂਤਰਾਂ ਮੁਤਾਬਕ ਕਾਂਗਰਸ ਹਾਈਕਮਾਨ ਅੱਜ ਹੀ ਪੰਜਾਬ ਵਿੱਚ ਨਵੇਂ ਪ੍ਰਧਾਨ ਦੇ ਨਾਮ ਦਾ ਐਲਾਨ ਕਰ ਸਕਦੀ ਹੈ। ਇਸ ਦੌੜ ਵਿੱਚ ਚਾਰ ਮੁੱਖ ਆਗੂਆਂ ਦੇ ਨਾਂ ਸਭ ਤੋਂ ਅੱਗੇ ਚੱਲ ਰਹੇ ਹਨ, ਜਿਨ੍ਹਾਂ ਵਿੱਚ ਦਲਿਤ ਚਿਹਰੇ ਵਜੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਜੱਟ ਸਿੱਖ ਉਮੀਦਵਾਰ ਵਜੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਸ਼ਾਮਲ ਹਨ। ਇਸ ਦੇ ਨਾਲ ਹੀ ਹਿੰਦੂ ਚਿਹਰੇ ਵਜੋਂ ਸਾਬਕਾ ਸੰਸਦ ਮੈਂਬਰ ਵਿਜੇਇੰਦਰ ਸਿੰਗਲਾ ਅਤੇ ਰਾਣਾ ਕੇਪੀ ਦੇ ਨਾਵਾਂ ‘ਤੇ ਵੀ ਗੰਭੀਰ ਚਰਚਾ ਹੋ ਰਹੀ ਹੈ। ਹਾਈਕਮਾਨ ਵੱਲੋਂ ਨਿਯੁਕਤ ਕੀਤੇ ਗਏ ਤਿੰਨ ਨਿਗਰਾਨਾਂ ਅਜੇ ਮਾਕਨ, ਮੀਨਾਕਸ਼ੀ ਨਟਰਾਜਨ ਅਤੇ ਭਜਨ ਲਾਲ ਜਾਟਵ ਨੇ ਪੰਜਾਬ ਦੇ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕਰਕੇ ਫੀਡਬੈਕ ਰਿਪੋਰਟ ਤਿਆਰ ਕਰਕੇ ਲੀਡਰਸ਼ਿਪ ਨੂੰ ਸੌਂਪ ਦਿੱਤੀ ਹੈ। ਇਸ ਦੌਰਾਨ ਰਾਹੁਲ ਗਾਂਧੀ ਨੇ ਵੀ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਜੇਇੰਦਰ ਸਿੰਗਲਾ ਵਰਗੇ ਪ੍ਰਮੁੱਖ ਦਾਅਵੇਦਾਰਾਂ ਨਾਲ ਇਕੱਲਿਆਂ ਮੁਲਾਕਾਤਾਂ ਕਰਕੇ ਅਗਲੀ ਰਣਨੀਤੀ ‘ਤੇ ਚਰਚਾ ਕੀਤੀ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਵਿਸ਼ੇਸ਼ ਸਰਸਰੀ ਪੁਨਰ-ਨਿਰੀਖਣ ਤਹਿਤ ਸਵੀਪ ਟੀਮਾਂ ਵੱਲੋਂ ਜਾਗਰੂਕਤਾ ਗਤੀਵਿਧੀਆਂ, ਵਿਦਿਆਰਥੀਆਂ ਤੇ ਉਦਯੋਗਿਕ ਸਟਾਫ਼ ਨੂੰ ਪ੍ਰਕਿਰਿਆ ਤੋਂ ਕਰਵਾਇਆ ਜਾਣੂ

 

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 4 3 9 3
Users Today : 59
Users Yesterday : 44
Users Last 7 days : 358

ਰਾਸ਼ੀਫਲ