Home » ਪ੍ਰਮੁੱਖ ਖ਼ਬਰਾਂ » ਨੰਬਰਦਾਰਾਂ ਵੱਲੋਂ ਸਰਕਾਰ ਵਿਰੁੱਧ ਮੋਰਚਾਬੰਦੀ: ਮੰਗਾਂ ਪੂਰੀਆਂ ਨਾ ਹੋਣ ‘ਤੇ ਤਿੱਖੇ ਸੰਘਰਸ਼ ਦਾ ਐਲਾਨ

ਨੰਬਰਦਾਰਾਂ ਵੱਲੋਂ ਸਰਕਾਰ ਵਿਰੁੱਧ ਮੋਰਚਾਬੰਦੀ: ਮੰਗਾਂ ਪੂਰੀਆਂ ਨਾ ਹੋਣ ‘ਤੇ ਤਿੱਖੇ ਸੰਘਰਸ਼ ਦਾ ਐਲਾਨ

ਪੰਜਾਬ ਨੰਬਰਦਾਰ ਯੂਨੀਅਨ (ਰਜਿ.) 643 ਸਮਰਾ ਗਰੁੱਪ ਤਹਿਸੀਲ ਮਹਿਲ ਕਲਾਂ ਦੇ ਸਮੂਹ ਨੰਬਰਦਾਰਾਂ ਦੀ ਇੱਕ ਅਹਿਮ ਤਹਿਸੀਲ ਪੱਧਰੀ ਮੀਟਿੰਗ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਤਹਿਸੀਲ ਪ੍ਰਧਾਨ ਨੰਬਰਦਾਰ ਕਲੱਟਰ ਸਿੰਘ ਪੰਡੋਰੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਨੰਬਰਦਾਰਾਂ ਨੇ ਸਰਕਾਰ ਵੱਲੋਂ ਚੋਣਾਂ ਸਮੇਂ ਕੀਤੇ
[responsivevoice_button voice="Hindi Male"]

ਬਰਨਾਲਾ ਬਿਊਰੋ 10 ਮਈ

 

 

 

 

 

 

 

 

 

 

 

 

 

 

 

 

 

 

ਪੰਜਾਬ ਨੰਬਰਦਾਰ ਯੂਨੀਅਨ (ਰਜਿ.) 643 ਸਮਰਾ ਗਰੁੱਪ ਤਹਿਸੀਲ ਮਹਿਲ ਕਲਾਂ ਦੇ ਸਮੂਹ ਨੰਬਰਦਾਰਾਂ ਦੀ ਇੱਕ ਅਹਿਮ ਤਹਿਸੀਲ ਪੱਧਰੀ ਮੀਟਿੰਗ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਤਹਿਸੀਲ ਪ੍ਰਧਾਨ ਨੰਬਰਦਾਰ ਕਲੱਟਰ ਸਿੰਘ ਪੰਡੋਰੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਨੰਬਰਦਾਰਾਂ ਨੇ ਸਰਕਾਰ ਵੱਲੋਂ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਾ ਕਰਨ ’ਤੇ ਤਿੱਖਾ ਰੋਸ ਜਤਾਉਂਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੋਰ ਅਣਡਿੱਠਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਤਹਿਸੀਲ ਪ੍ਰਧਾਨ ਕਲੱਟਰ ਸਿੰਘ ਪੰਡੋਰੀ, ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਰਾਣੂ ਹਮੀਦੀ, ਮੀਤ ਪ੍ਰਧਾਨ ਜਸਵੰਤ ਸਿੰਘ ਕਲਾਲ ਮਾਜਰਾ, ਜਨਰਲ ਸਕੱਤਰ ਡਾ. ਸੁਖਵਿੰਦਰ ਸਿੰਘ ਠੁੱਲੀਵਾਲ ਅਤੇ ਖ਼ਜ਼ਾਨਚੀ ਮਹਿੰਦਰ ਸਿੰਘ ਸਹੌਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਨੰਬਰਦਾਰਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉਪਰੰਤ ਮਾਨ ਭੱਤਾ 5000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇਗਾ ਅਤੇ ਨੰਬਰਦਾਰੀ ਨੂੰ ਜੱਦੀ-ਪੁਸ਼ਤੀ ਦਰਜਾ ਦਿੱਤਾ ਜਾਵੇਗਾ,

 

ਕੈਪਸ਼ਨ: ਮਹਿਲ ਕਲਾਂ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਨੰਬਰਦਾਰਾਂ ਦੀ ਤਹਿਸੀਲ ਪੱਧਰੀ ਮੀਟਿੰਗ ਦੌਰਾਨ ਹਾਜ਼ਰ ਆਗੂ। 
ਕੈਪਸ਼ਨ: ਮਹਿਲ ਕਲਾਂ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਨੰਬਰਦਾਰਾਂ ਦੀ ਤਹਿਸੀਲ ਪੱਧਰੀ ਮੀਟਿੰਗ ਦੌਰਾਨ ਹਾਜ਼ਰ ਆਗੂ।

ਪਰ ਸਰਕਾਰ ਨੂੰ ਬਣੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਇਨ੍ਹਾਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਕਈ ਵਾਰ ਮੰਤਰੀਆਂ, ਵਿਧਾਇਕਾਂ ਅਤੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਦੇ ਕੇ ਮਸਲੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਸਰਕਾਰ ਵੱਲੋਂ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ ਜਿਸ ਕਾਰਨ ਨੰਬਰਦਾਰਾਂ ਵਿੱਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ।

ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਾਨ ਭੱਤਾ ਮੌਜੂਦਾ 1500 ਰੁਪਏ ਤੋਂ ਵਧਾ ਕੇ 5000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, ਨੰਬਰਦਾਰੀ ਨੂੰ ਜੱਦੀ-ਪੁਸ਼ਤੀ ਦਰਜਾ ਦਿੱਤਾ ਜਾਵੇ, ਤਹਿਸੀਲ ਦਫ਼ਤਰਾਂ ਵਿੱਚ ਨੰਬਰਦਾਰਾਂ ਲਈ ਵੱਖਰੇ ਕਮਰਿਆਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਪਿਛਲੇ ਚਾਰ ਮਹੀਨਿਆਂ ਤੋਂ ਬਕਾਇਆ ਮਾਨ ਭੱਤਾ ਤੁਰੰਤ ਜਾਰੀ ਕੀਤਾ ਜਾਵੇ। ਮੀਟਿੰਗ ਵਿੱਚ ਚੇਤਾਵਨੀ ਦਿੱਤੀ ਗਈ ਕਿ ਜੇਕਰ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਜਥੇਬੰਦੀ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਕੁਲਵੰਤ ਸਿੰਘ ਮੂੰਮ, ਦਵਿੰਦਰ ਸਿੰਘ ਵਜੀਦਕੇ ਖੁਰਦ, ਦਰਸ਼ਨ ਸਿੰਘ ਸਹੌਰ, ਤਰਲੋਚਨ ਸਿੰਘ ਧਨੇਰ ਅਤੇ ਕੁਲਵਿੰਦਰ ਸਿੰਘ ਕਲਾਲ ਮਾਜਰਾ ਸਮੇਤ ਕਈ ਨੰਬਰਦਾਰ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਕੈਬਨਿਟ ਮੰਤਰੀ ਸੰਜੀਵ ਅਰੋੜਾ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ’

 

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 4 0 7 8
Users Today : 0
Users Yesterday : 43
Users Last 7 days : 347

ਰਾਸ਼ੀਫਲ