ਬਰਨਾਲਾ ਬਿਊਰੋ
ਨਵੀਂ ਹੋਂਦ ਵਿੱਚ ਆਈ ਨਗਰ ਨਿਗਮ ਬਰਨਾਲਾ ਦੇ ਪਹਿਲੇ ਮੇਅਰ ਵਜੋਂ ਨੌਜਵਾਨ ਆਮ ਆਦਮੀ ਪਾਰਟੀ ਦੇ ਆਗੂ ਹਸਨਪ੍ਰੀਤ ਭਾਰਦਵਾਜ ਦਾ ਨਾਂ ਪੂਰੀ ਤਰ੍ਹਾਂ ਤੈਅ ਹੋ ਗਿਆ ਹੈ। ਹਾਲ ਹੀ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਦਰਜ ਕਰਦਿਆਂ ਕੁੱਲ ਪੰਜਾਹ ਸੀਟਾਂ ਵਿੱਚੋਂ ਛੱਤੀ ਸੀਟਾਂ ‘ਤੇ ਸ਼ਾਨਦਾਰ ਬਹੁਮਤ ਹਾਸਲ ਕੀਤਾ ਸੀ। ਇਸ ਵੱਡੀ ਜਿੱਤ ਤੋਂ ਬਾਅਦ ਸ਼ਹਿਰ ਦੇ ਪਹਿਲੇ ਮੇਅਰ ਦੀ ਕੁਰਸੀ ਨੂੰ ਲੈ ਕੇ ਸਿਆਸੀ ਸਰਗਰਮੀਆਂ ਬਹੁਤ ਤੇਜ਼ ਹੋ ਗਈਆਂ ਸਨ ਅਤੇ ਕਈ ਸੀਨੀਅਰ ਆਗੂ ਇਸ ਦੌੜ ਵਿੱਚ ਸ਼ਾਮਲ ਸਨ। ਲੰਮੀ ਸਿਆਸੀ ਉੱਥਲ-ਪੁੱਥਲ ਅਤੇ ਪਾਰਟੀ ਹਾਈਕਮਾਂਡ ਦੀ ਸਹਿਮਤੀ ਤੋਂ ਬਾਅਦ ਵਾਰਡ ਨੰਬਰ ਚਵਾਲੀ ਤੋਂ ਜੇਤੂ ਰਹੇ ਪੈਂਤੀ ਸਾਲਾ ਨੌਜਵਾਨ ਕੌਂਸਲਰ ਹਸਨਪ੍ਰੀਤ ਭਾਰਦਵਾਜ ਦੇ ਨਾਂ ਉੱਤੇ ਅੰਤਿਮ ਮੋਹਰ ਲਗਾ ਦਿੱਤੀ ਗਈ ਹੈ। ਹਸਨਪ੍ਰੀਤ ਭਾਰਦਵਾਜ ਹਲਕਾ ਬਰਨਾਲਾ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਬੇਹੱਦ ਨਜ਼ਦੀਕੀ ਸਾਥੀ ਅਤੇ ਉਨ੍ਹਾਂ ਦੇ ਮੁੱਖ ਸਲਾਹਕਾਰ ਵਜੋਂ ਵੀ ਕੰਮ ਕਰ ਚੁੱਕੇ ਹਨ, ਜਿਸ ਕਾਰਨ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਉਨ੍ਹਾਂ ਦਾ ਵੱਡਾ ਯੋਗਦਾਨ ਰਿਹਾ ਹੈ। ਨਗਰ ਨਿਗਮ ਦਫ਼ਤਰ ਵਿਖੇ ਗਿਆਰਾਂ ਜੂਨ ਨੂੰ ਸ਼ਾਮ ਤਿੰਨ ਵਜੇ ਸ਼੍ਰੀ ਰਾਮ ਸਰੂਪ ਅਣਖੀ ਯਾਦਗਾਰੀ ਲਾਇਬ੍ਰੇਰੀ ਵਿੱਚ ਮੇਅਰ ਦੀ ਚੋਣ ਪ੍ਰਕਿਰਿਆ ਕਾਨੂੰਨੀ ਨਿਯਮਾਂ ਅਨੁਸਾਰ ਮੁਕੰਮਲ ਕੀਤੀ ਜਾਵੇਗੀ। ਇਸ ਚੋਣ ਦੌਰਾਨ ਨਗਰ ਨਿਗਮ ਦੇ ਕਮਿਸ਼ਨਰ ਵੱਲੋਂ ਪਹਿਲਾਂ ਸਾਰੇ ਜਿੱਤੇ ਹੋਏ ਕੌਂਸਲਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਜਾਵੇਗੀ ਅਤੇ ਇਸ ਉਪਰੰਤ ਮੇਅਰ ਦੀ ਚੋਣ ਕੀਤੀ ਜਾਵੇਗੀ ਜਿਸ ਦੀ ਪਾਰਦਰਸ਼ਤਾ ਲਈ ਵਿਸ਼ੇਸ਼ ਵੀਡੀਓਗ੍ਰਾਫੀ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਭਾਰਦਵਾਜ ਦੇ ਮੇਅਰ ਬਣਨ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸ਼ਹਿਰ ਵਾਸੀਆਂ ਨੂੰ ਉਮੀਦ ਹੈ ਕਿ ਇੱਕ ਨੌਜਵਾਨ ਅਤੇ ਪੜ੍ਹੇ-ਲਿਖੇ ਆਗੂ ਦੇ ਹੱਥ ਕਮਾਨ ਆਉਣ ਨਾਲ ਬਰਨਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲੇਗੀ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਆਈਓਐੱਲ ਕੈਮੀਕਲ ਫੈਕਟਰੀ ‘ਚ ਜ਼ਬਰਦਸਤ ਧਮਾਕਾ, ਮਜ਼ਦੂਰਾਂ ਦੀ ਸੂਝ-ਬੂਝ ਅਤੇ ਪ੍ਰਸ਼ਾਸਨਿਕ ਮੁਸ਼ਤੈਦੀ ਨੇ ਟਾਲਿਆ ਵੱਡਾ ਹਾਦਸਾ |









Users Today : 10
Users Yesterday : 26
Users Last 7 days : 363