ਬਰਨਾਲਾ ਬਿਊਰੋ 26 ਫਰਵਰੀ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ 28 ਫਰਵਰੀ ਨੂੰ ਗੁਰਦੁਆਰਾ ਸਾਹਿਬ ਬੀਬੀ ਪ੍ਧਾਨ ਕੌਰ ਬਰਨਾਲਾ ਵਿਖੇ ਕੀਤੀ ਜਾ ਰਹੀ ਜਿਲਾ ਪੱਧਰੀ ਕਿਸਾਨ ਕਨਵੈਨਸ਼ਨ ਜੋ ਜਿਲਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਕੀਤੀ ਜਾ ਰਹੀ ਹੈ। ਜਿਸ ’ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੰਜਾਬ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਜਿਲਾ ਪ੍ਰਬੰਧਕ ਸਕੱਤਰ ਗੁਰਵਿੰਦਰ ਸਿੰਘ ਨਾਮਧਾਰੀ ਤੇ ਇਕਾਈ ਭੋਤਨਾ ਦੇ ਪ੍ਰਧਾਨ ਰਣਜੀਤ ਸਿੰਘ ਸਿੱਧੂ ਨੇ ਸਾਂਝੀ ਕਰਦਿਆਂ ਦੱਸਿਆ ਕਿ ਕੇਦਰ ਤੇ ਪੰਜਾਬ ਦੀ ਸਰਕਾਰ ਦੀ ਕਿਸਾਨ ਵਿਰੋਧੀ ਨੀਤੀਆ ਖਿਲਾਫ ਕਿਸਾਨਾਂ ਨੂੰ ਜਾਗਰੂਕ ਕਰ ਕੇ ਸੰਘਰਸ਼ ਲਈ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ `ਚ ਨਕਲੀ ਦੁੱਧ ਦੀ ਵਿਕਰੀ ਵੱਡੇ ਪੱਧਰ ’ਤੇ ਹੋ ਰਹੀ ਹੈ। ਜਿੱਥੇ 40 ਫੀਸਦੀ ਤੱਕ ਨਕਲੀ ਦੁੱਧ ਬਾਜਾਰ ’ਚ ਵਿਕ ਰਿਹਾ ਹੈ। ਜਿਸ ਕਾਰਨ ਅਸਲ ਦੁੱਧ ਉਤਪਾਦਕ ਤੇ ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ ਤੇ ਨਕਲੀ ਮਠਿਆਈ ਬਜਾਰਾਂ ’ਚ ਵੱਡੀ ਪੱਧਰ ’ਤੇ ਵਿਕ ਰਹੀ ਹੈ। ਇਨ੍ਹਾਂ ਬਾਰੇ ਕਿਸਾਨਾਂ ਨਾਲ ਵਿਚਾਰਾ ਕੀਤੀਆ ਜਾਣਗੀਆਂ। ਪਿੰਡ ਸ਼ਹਿਣਾ ਤੇ ਭੋਤਨਾ ਤੋਂ ਵੱਡੀ ਗਿਣਤੀ ’ਚ ਕਿਸਾਨ ਭਾਗ ਲੈਣਗੇ।
ਹੇੋਰ ਤਾਜ਼ਾਂ ਖਬਰਾਂ ਪੜ੍ਹੋ ਖੁੱਲੀਆਂ ਅੱਖਾਂ https://theopeneyes24.com/wp-admin/post-new.php







Users Today : 0
Users Yesterday : 17
Users Last 7 days : 240