Home » ਪ੍ਰਮੁੱਖ ਖ਼ਬਰਾਂ » ਨਰੋਈ ਪਨੀਰੀ ਨੂੰ ਮਿਲਣਗੇ ਉੱਚੇ ਸੰਸਕਾਰ: ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਵੱਲੋਂ ਸੰਸਕਾਰ ਕੇਂਦਰ ਦੀ ਸ਼ੁਰੂਆਤ

ਨਰੋਈ ਪਨੀਰੀ ਨੂੰ ਮਿਲਣਗੇ ਉੱਚੇ ਸੰਸਕਾਰ: ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਵੱਲੋਂ ਸੰਸਕਾਰ ਕੇਂਦਰ ਦੀ ਸ਼ੁਰੂਆਤ

  ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਰਜਿਸਟਰਡ ਜ਼ਿਲ੍ਹਾ ਬਰਨਾਲਾ ਵੱਲੋਂ ਸਮਾਜਿਕ ਭਲਾਈ ਦੇ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਬੱਚਿਆਂ ਦੇ ਨੈਤਿਕ ਵਿਕਾਸ ਲਈ ਇੱਕ ਵਿਸ਼ੇਸ਼ ਸੰਸਕਾਰ ਕੇਂਦਰ ਖੋਲ੍ਹਿਆ ਗਿਆ ਹੈ ਜਿਸ ਦਾ ਉਦਘਾਟਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਗਿਆ।
[responsivevoice_button voice="Hindi Male"]

ਬੇਅੰਤ ਬਰਨਾਲਾ 13 ਮਈ

                    ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਰਜਿਸਟਰਡ ਜ਼ਿਲ੍ਹਾ ਬਰਨਾਲਾ ਵੱਲੋਂ ਸਮਾਜਿਕ ਭਲਾਈ ਦੇ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਬੱਚਿਆਂ ਦੇ ਨੈਤਿਕ ਵਿਕਾਸ ਲਈ ਇੱਕ ਵਿਸ਼ੇਸ਼ ਸੰਸਕਾਰ ਕੇਂਦਰ ਖੋਲ੍ਹਿਆ ਗਿਆ ਹੈ ਜਿਸ ਦਾ ਉਦਘਾਟਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਟਰੱਸਟ ਦੇ ਪ੍ਰਧਾਨ ਜਗਤਾਰ ਸਿੰਘ ਨੇ ਦੱਸਿਆ ਕਿ ਸੰਸਥਾ ਵੱਲੋਂ ਵਿੱਦਿਆ ਦਾ ਇਹ ਮੁਫ਼ਤ ਲੰਗਰ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਲਈ ਲਗਾਇਆ ਗਿਆ ਹੈ ਜਿਸ ਵਿੱਚ ਇੱਕ ਸਿਖਿਅਕ ਦੀ ਨਿਯੁਕਤੀ ਕੀਤੀ ਗਈ ਹੈ ਤਾਂ ਜੋ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਇਸ ਕੇਂਦਰ ਵਿੱਚ ਬੱਚਿਆਂ ਨੂੰ ਸਿਰਫ਼ ਕਿਤਾਬੀ ਪੜ੍ਹਾਈ ਹੀ ਨਹੀਂ ਕਰਵਾਈ ਜਾਵੇਗੀ ਸਗੋਂ ਉਨ੍ਹਾਂ ਨੂੰ ਜੀਵਨ ਜਿਊਣ ਦੇ ਸਹੀ ਤਰੀਕੇ ਅਤੇ ਉੱਚੇ ਸੰਸਕਾਰ ਵੀ ਸਿਖਾਏ ਜਾਣਗੇ ਜਿਵੇਂ ਕਿ ਬੈਠਣ ਦਾ ਸਹੀ ਢੰਗ, ਗੱਲਬਾਤ ਕਰਨ ਦਾ ਤਰੀਕਾ, ਪੜ੍ਹਾਈ ਪ੍ਰਤੀ ਲਗਨ ਅਤੇ ਖਾਣਾ ਖਾਣ ਦੀ ਜੁਗਤ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਜਾਵੇਗੀ।

ਫੋਟੋ ਕੈਪਸ਼ਨ: ਸੰਸਕਾਰ ਕੇਂਦਰ ਦੇ ਉਦਘਾਟਨ ਮੌਕੇ ਮੌਜੂਦ ਟਰੱਸਟ ਦੇ ਆਗੂ, ਬੱਚੇ ਅਤੇ ਮਹਿਮਾਨ।
ਫੋਟੋ ਕੈਪਸ਼ਨ: ਸੰਸਕਾਰ ਕੇਂਦਰ ਦੇ ਉਦਘਾਟਨ ਮੌਕੇ ਮੌਜੂਦ ਟਰੱਸਟ ਦੇ ਆਗੂ, ਬੱਚੇ ਅਤੇ ਮਹਿਮਾਨ।

ਇਸ ਤੋਂ ਇਲਾਵਾ ਬੱਚਿਆਂ ਨੂੰ ਭਵਿੱਖ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਅਤੇ ਚੁਣੌਤੀਆਂ ਬਾਰੇ ਵੀ ਸੁਚੇਤ ਕੀਤਾ ਜਾਵੇਗਾ ਤਾਂ ਜੋ ਉਹ ਇੱਕ ਚੰਗੇ ਨਾਗਰਿਕ ਬਣ ਸਕਣ। ਇਸ ਨੇਕ ਕਾਰਜ ਲਈ ਪੁਲਿਸ ਉਪ ਕਪਤਾਨ ਸਰਦਾਰ ਸਤਬੀਰ ਸਿੰਘ ਬੈਂਸ ਦਾ ਵਿਸ਼ੇਸ਼ ਸਹਿਯੋਗ ਰਿਹਾ ਅਤੇ ਸਰਦਾਰ ਬਲੌਰ ਸਿੰਘ ਕਾਲਾ ਆਟੋ ਡੀਲ ਸੇਖਾ ਨੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਕੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਸਮਾਗਮ ਦੌਰਾਨ ਬੱਚਿਆਂ ਵੱਲੋਂ ਗਿੱਧਾ, ਦੇਸ਼ ਭਗਤੀ ਦੇ ਗੀਤ ਅਤੇ ਸ਼ਬਦ ਗਾਇਨ ਕਰਕੇ ਪੂਰੇ ਮਾਹੌਲ ਨੂੰ ਬਹੁਤ ਹੀ ਮਨਮੋਹਕ ਅਤੇ ਖੁਸ਼ਨੁਮਾ ਬਣਾ ਦਿੱਤਾ ਗਿਆ। ਟਰੱਸਟ ਦੇ ਜਨਰਲ ਸਕੱਤਰ ਅਵਤਾਰ ਸਿੰਘ ਢਿੱਲੋਂ ਨੇ ਇਸ ਮੌਕੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਹਰ ਸਾਲ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿੱਚ ਅਜਿਹੇ ਕੇਂਦਰ ਚਲਾਏ ਜਾਂਦੇ ਹਨ ਤਾਂ ਜੋ ਪਛੜੇ ਵਰਗ ਦੇ ਬੱਚਿਆਂ ਨੂੰ ਸਿੱਖਿਆ ਦੇ ਬਰਾਬਰ ਮੌਕੇ ਮਿਲ ਸਕਣ। ਇਸ ਸਮਾਗਮ ਵਿੱਚ ਸਵਰਨ ਸਿੰਘ ਸਹਿਜੜਾ, ਬਾਬੂ ਸਿੰਘ ਫੌਜੀ, ਪ੍ਰਦੀਪ ਸਿੰਘ ਖੁੱਡੀ ਕਲਾਂ, ਮੇਜਰ ਸਿੰਘ ਫੌਜੀ ਸਮੇਤ ਹੋਰ ਅਹੁਦੇਦਾਰ, ਬੱਚੇ, ਉਨ੍ਹਾਂ ਦੇ ਮਾਪੇ ਅਤੇ ਇਲਾਕੇ ਦੇ ਬੁੱਧੀਜੀਵੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ ਜਿਨ੍ਹਾਂ ਨੇ ਟਰੱਸਟ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  15 ਮਈ ਦੇ ਸੱਦੇ ਉੱਤੇ ਬਲਾਕ ਸ਼ਹਿਣਾ ਤੋਂ ਵੱਡੇ ਕਾਫਲੇ ਨਾਲ ਸ਼ਮੂਲੀਅਤ ਕਰਾਂਗੇ,,,, ਭੋਲਾ ਸਿੰਘ ਛੰਨਾਂ

 

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 3 3
Users Today : 12
Users Yesterday : 29
Users Last 7 days : 169

ਰਾਸ਼ੀਫਲ