Home » ਪ੍ਰਮੁੱਖ ਖ਼ਬਰਾਂ » ਮਹਿਲ ਕਲਾਂ ਅਤੇ ਠੁੱਲੀਵਾਲ ਵਿਖੇ ਕੌਮਤਰੀ ਮਜ਼ਦੂਰ ਦਿਵਸ ਮਨਾਇਆ; ਲਾਲ ਝੰਡੇ ਲਹਿਰਾ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਮਹਿਲ ਕਲਾਂ ਅਤੇ ਠੁੱਲੀਵਾਲ ਵਿਖੇ ਕੌਮਤਰੀ ਮਜ਼ਦੂਰ ਦਿਵਸ ਮਨਾਇਆ; ਲਾਲ ਝੰਡੇ ਲਹਿਰਾ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

  ਕੌਮਤਰੀ ਮਜ਼ਦੂਰ ਦਿਵਸ ਦੇ ਮੌਕੇ 'ਤੇ ਸਬ-ਡਵੀਜ਼ਨ ਮਹਿਲ ਕਲਾਂ ਅਤੇ ਪਿੰਡ ਠੁੱਲੀਵਾਲ ਵਿਖੇ ਵੱਖ-ਵੱਖ ਥਾਵਾਂ 'ਤੇ ਲਾਲ ਝੰਡੇ ਲਹਿਰਾਉਣ ਦੀਆਂ ਰਸਮਾਂ ਨਿਭਾਈਆਂ ਗਈਆਂ। ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇਨ੍ਹਾਂ ਸਮਾਗਮਾਂ ਦੌਰਾਨ ਮਜ਼ਦੂਰਾਂ ਅਤੇ ਜਥੇਬੰਦੀਆਂ ਦੇ ਆਗੂਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
[responsivevoice_button voice="Hindi Male"]

ਬਰਨਾਲਾ ਬਿਊਰੋ 2 ਮਈ

ਕੌਮਤਰੀ ਮਜ਼ਦੂਰ ਦਿਵਸ ਦੇ ਮੌਕੇ ਤੇ ਸਬ-ਡਵੀਜ਼ਨ ਮਹਿਲ ਕਲਾਂ ਅਤੇ ਪਿੰਡ ਠੁੱਲੀਵਾਲ ਵਿਖੇ ਵੱਖ-ਵੱਖ ਥਾਵਾਂ ਤੇ ਲਾਲ ਝੰਡੇ ਲਹਿਰਾਉਣ ਦੀਆਂ ਰਸਮਾਂ ਨਿਭਾਈਆਂ ਗਈਆਂ। ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇਨ੍ਹਾਂ ਸਮਾਗਮਾਂ ਦੌਰਾਨ ਮਜ਼ਦੂਰਾਂ ਅਤੇ ਜਥੇਬੰਦੀਆਂ ਦੇ ਆਗੂਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਕੌਮਤਰੀ ਮਜ਼ਦੂਰ ਦਿਵਸ ਦੇ ਇਤਿਹਾਸਕ ਦਿਹਾੜੇ ਨੂੰ ਸਮਰਪਿਤ, ਸਮੂਹ ਬਿਜਲੀ ਮੁਲਾਜ਼ਮਾਂ ਵੱਲੋਂ ਇਕੱਤਰ ਹੋ ਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਜਥੇਬੰਦਕ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਜ਼ਦੂਰਾਂ ਦੀ ਕੁਰਬਾਨੀ ਨੂੰ ਸਿਜਦਾ ਕੀਤਾ। ਸਮੁੱਚੀਆਂ ਜਥੇਬੰਦੀਆਂ ਨੇ ਸਾਂਝੇ ਤੌਰ ਤੇ ਇੱਕ ਲਾਲ ਝੰਡਾ ਲਹਿਰਾ ਕੇ ਸਰਧਾਂਜਲੀਆਂ ਭੇਟ ਕੀਤੀਆਂ ਗਈਆ । ਸਰਧਾਂਜਲੀ ਭੇਂਟ ਕਰਦੇ ਸਮੇ ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਬਰਨਾਲਾ ਦੇ ਸਕੱਤਰ ਕੁਲਵੀਰ ਸਿੰਘ ਔਲਖ , ਐਮ ਯੂ ਓ ਦੇ ਪ੍ਰਧਾਨ ਨਿਰਮਲ ਸਿੰਘ ਹਰਦਾਸਪੁਰਾ , ਹਰਭਜਨ ਸਿੰਘ ਠੀਕਰੀਵਾਲ, ਹਰਬੰਸ ਸਿੰਘ ਧਨੌਲਾ, ਸਿਕੰਦਰ ਸਿੰਘ ਮਹਿਲਖੁਰਦ , ਮਨਦੀਪ ਸਿੰਘ ਗਹਿਲ , ਜਸਵਿੰਦਰ ਸਿੰਘ ਚੰਨਣਵਾਲ , ਸੀ ਐਚ ਵੀ ਸਰਕਲ ਆਗੂ ਚਰਨਜੀਤ ਸਿੰਘ ਖਿਆਲੀ , ਨਰਿੰਦਰ ਕੁਮਾਰ ਜਲਾਲਦੀਵਾਲ , ਕੁਲਵਿੰਦਰ ਸਿੰਘ ਸਹਿਜੜਾ , ਬਲਰਾਜ ਸਿੰਘ ਮਹਿਲਖੁਰਦ , ਮੁਖਤਿਆਰ ਸਿੰਘ ਠੁੱਲੀਵਾਲ , ਇੰਜ ਜਗਸੀਰ ਸਿੰਘ ਠੁੱਲੀਵਾਲ , ਵੱਲੋ  ਇੱਕ ਮਈ ਸਿਕਾਗੋ ਦੇ ਸਹੀਦਾਂ ਨੂੰ ਸਰਧਾਜਲੀਆ ਭੇਟ ਕਰਦੇ ਹੋਏ ਕਿਹਾ ਕਿ ਅੱਜ ਸਾਡੇ ਮੁਲਕ ਦੀਆਂ ਸਰਕਾਰਾਂ ਵੀ ਉਦਾਰੀਕਰਨ, ਨਿੱਜੀਕਰਨ ਅਤੇ ਵਿਸ਼ਵੀਕਰਨ ਦੀਆਂ ਨੀਤੀਆਂ ਰਾਹੀਂ 39 ਕਿਰਤ ਕਾਨੂੰਨਾਂ ਦਾ ਭੋਗ ਪਾਕੇ 4 ਕਿਰਤ ਕੋਡ ਲਾਗੂ ਕਰ ਰਹੀਆਂ ਹਨ ।

ਮੁਲਾਜ਼ਮ ਆਗੂਆਂ ਨੇ ਜਥੇਬੰਦਕ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਜ਼ਦੂਰਾਂ ਦੀ ਕੁਰਬਾਨੀ ਨੂੰ ਸਿਜਦਾ ਕੀਤਾ।
ਮੁਲਾਜ਼ਮ ਆਗੂਆਂ ਨੇ ਜਥੇਬੰਦਕ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਜ਼ਦੂਰਾਂ ਦੀ ਕੁਰਬਾਨੀ ਨੂੰ ਸਿਜਦਾ ਕੀਤਾ।

ਕਾਮਿਆਂ ਦੀ ਉਜਰਤ ਦੀ ਲੁੱਟ ਵੱਧ ਰਹੀ ਏ , ਕਾਮਿਆਂ ਨੂੰ ਨਿਗੂਣੀਆ ਤਨਖਾਹਾਂ ਦੇ ਕੇ 12-12 ਘੰਟੇ ਕੰਮ ਕਰਨ ਲਈ ਮਜ਼ਬੂਰ ਕੀਤਾ ਰਿਹਾ ਹੈ। ਨੋਇਡਾ, ਫਰੀਦਾਬਾਦ, ਮਨੇਸਰ, ਬਠਿੰਡਾ ਆਦਿ ਥਾਵਾਂ ਤੇ ਉੱਠੇ ਸੰਘਰਸ਼ ਦੇ ਲਾਵਿਆਂ ਨੂੰ ਜ਼ਬਰ ਨਾਲ ਦਬਾਉਣ ਦੀ ਮਨਸ਼ਾ ਪਾਲਦਿਆਂ ਦੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਇਸੇ ਹੀ ਤਰ੍ਹਾਂ ਪਾਵਰਕੌਮ ਵਿੱਚ ਦਹਾਕਿਆਂ ਬੱਧੀ ਸਮੇਂ ਤੋਂ ਸੀਐਚਵੀ ਕਾਮੇ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਹਨ। ਉਹ ਅਨੇਕਾਂ ਵਾਰ ਆਪਣੇ ਪੱਕੇ ਰੁਜ਼ਗਾਰ ਦੀ ਮੰਗ ਲਈ ਹੜਤਾਲਾਂ ਕਰ ਚੁੱਕੇ ਹਨ । ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਇਨ੍ਹਾਂ ਕਾਮਿਆਂ ਦੇ ਸੰਘਰਸ਼ ਪ੍ਰਤੀ ਟਾਲਮਟੋਲ ਦੀ ਨੀਤੀ ਅਪਣਾ ਰਹੇ ਹਨ । ਇਹਨਾਂ ਕੱਚੇ ਕਾਮਿਆ ਨੂੰ ਤੁਰੰਤ ਪੱਕਾ ਕੀਤਾ ਜਾਵੇ , ਹਜਾਰਾਂ ਹੀ ਖਾਲੀ ਪੋਸਟਾਂ ਉਪੱਰ ਤੁਰੰਤ ਪੱਕੀ ਭਰਤੀ ਕੀਤੀ ਜਾਵੇ , ਇੱਕ ਮਤੇ ਰਾਹੀਂ ਸੀਐਚਵੀ ਕਾਮਿਆਂ ਦੇ ਹੱਕੀ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਨ ਦਾ ਐਲਾਨ ਕਰਦਿਆਂ, ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ । ਸਬ ਡਵੀਜ਼ਨ ਮਹਿਲਕਲਾ ਅਤੇ ਠੁੱਲੀਵਾਲ ਦੇ ਸਮੂਹ ਬਿਜਲੀ ਕਾਮੇ ਇਸ ਸਮੇ ਹਾਜਰ ਸਨ । ਅੰਤ ਵਿੱਚ ਮਈ ਦਿਵਸ ਦੇ ਸ਼ਹੀਦਾਂ ਨੂੰ ਲਾਲ ਸਲਾਮ, ਅਮਰ ਸ਼ਹੀਦਾਂ ਦਾ ਪੈਗ਼ਾਮ-ਜਾਰੀ ਰੱਖਣਾ ਹੈ ਸੰਗਰਾਮ, ਇਨਕਲਾਬ-ਜਿੰਦਾਬਾਦ, ਸਾਮਰਾਜਵਾਦ-ਮੁਰਦਾਬਾਦਆਦਿ ਅਕਾਸ਼ ਗੁੰਜਾਊ ਗੇਟ ਰੈਲੀਆਂ ਦੌਰਾਨ ਲਗਾਏ ਗਏ ।

ਹੋਰ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ    ਐੱਨ.ਜੀ.ਟੀ. ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਬਰਨਾਲਾ ਵਿਖੇ ਅਚਨਚੇਤ ਚੈਕਿੰਗ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 4 0 7 8
Users Today : 0
Users Yesterday : 43
Users Last 7 days : 292

ਰਾਸ਼ੀਫਲ