ਬਰਨਾਲਾ ਬਿਊਰੋ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਯਾਨੀ ਡੀਏ ਦੇ ਮਾਮਲੇ ਸਬੰਧੀ ਨਵੇਂ ਅਤੇ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਸਾਰੇ ਪ੍ਰਸ਼ਾਸਕੀ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਨੂੰ ਅਦਾਲਤੀ ਹੁਕਮਾਂ ਦੇ ਆਧਾਰ ‘ਤੇ ਮਾਮਲਿਆਂ ਦੇ ਨਿਪਟਾਰੇ ਸੰਬੰਧੀ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਹਨ। ਪੰਜਾਬ ਸਰਕਾਰ ਨੇ ਮਹਿੰਗਾਈ ਭੱਤੇ ਦੇ ਲੰਬਿਤ ਬਕਾਏ ਦੀ ਅਦਾਇਗੀ ਬਾਰੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਤਾਂ ਸ਼ੁਰੂ ਕਰ ਦਿੱਤੀ ਹੈ, ਪਰ ਨਾਲ ਹੀ ਇਹ ਬਿਲਕੁਲ ਸਪੱਸ਼ਟ ਕਰ ਦਿੱਤਾ ਹੈ ਕਿ ਰਾਜ ਦੇ ਵਿੱਤ ਵਿਭਾਗ ਦੀ ਪਹਿਲਾਂ ਪ੍ਰਵਾਨਗੀ ਲਏ ਬਿਨਾਂ ਕੋਈ ਵੀ ਭੁਗਤਾਨ ਜਾਂ ਮਾਮਲੇ ਦਾ ਨਿਪਟਾਰਾ ਨਹੀਂ ਕੀਤਾ ਜਾ ਸਕਦਾ। ਸਤਾਰਾਂ ਅਗਸਤ ਨੂੰ ਜਾਰੀ ਕੀਤੇ ਗਏ ਇਸ ਨਵੇਂ ਹੁਕਮ ਵਿੱਚ ਵਿੱਤ ਵਿਭਾਗ ਨੇ ਪੰਜਾਬ ਦੇ ਸਾਰੇ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਮੁਖੀਆਂ ਨੂੰ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ ਵੱਖ-ਵੱਖ ਪੱਧਰਾਂ ‘ਤੇ ਮਾਮਲਿਆਂ ਦੀ ਪ੍ਰਕਿਰਿਆ ਚਲਾਉਣ ਅਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਸਰਕਾਰ ਨੇ ਇਹ ਵੀ ਸ਼ਰਤ ਆਇਦ ਕੀਤੀ ਹੈ ਕਿ ਵਿੱਤ ਵਿਭਾਗ ਦੀ ਪਹਿਲਾਂ ਲਿਖਤੀ ਸਹਿਮਤੀ ਤੋਂ ਬਿਨਾਂ ਅਜਿਹਾ ਕੋਈ ਵੀ ਹੁਕਮ ਅਮਲ ਵਿੱਚ ਨਹੀਂ ਲਿਆਂਦਾ ਜਾਵੇਗਾ ਅਤੇ ਨਾ ਹੀ ਕਿਸੇ ਕਿਸਮ ਦਾ ਭੁਗਤਾਨ ਕੀਤਾ ਜਾਵੇਗਾ। ਇਹ ਸਾਰਾ ਘਟਨਾਕ੍ਰਮ ਕਾਰਜਕਾਰੀ ਚੀਫ਼ ਜਸਟਿਸ ਦੀ ਅਗਵਾਈ ਵਾਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੱਕ ਡਿਵੀਜ਼ਨ ਬੈਂਚ ਵੱਲੋਂ ਤਿੰਨ ਅਗਸਤ ਨੂੰ ਪੰਜਾਬ ਸਰਕਾਰ ਦੀ ਪੁਨਰ-ਵਿਚਾਰ ਅਪੀਲ ਨੂੰ ਖ਼ਾਰਜ ਕਰਨ ਅਤੇ ਰਾਜ ਸਰਕਾਰ ਨੂੰ ਪੰਦਰਾਂ ਦਿਨਾਂ ਦੇ ਅੰਦਰ-ਅੰਦਰ ਲੰਬਿਤ ਮਹਿੰਗਾਈ ਭੱਤੇ ਦੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਸਖ਼ਤ ਨਿਰਦੇਸ਼ਾਂ ਤੋਂ ਬਾਅਦ ਸਾਹਮਣੇ ਆਇਆ ਹੈ। ਸਰਕਾਰ ਵੱਲੋਂ ਜਾਰੀ ਇਨ੍ਹਾਂ ਨਵੀਆਂ ਹਦਾਇਤਾਂ ਤੋਂ ਬਾਅਦ ਮੁਲਾਜ਼ਮਾਂ ਵਿੱਚ ਅਦਾਲਤੀ ਹੁਕਮਾਂ ਦੀ ਮੁਕੰਮਲ ਪਾਲਣਾ ਅਤੇ ਆਪਣੀਆਂ ਲੰਬਿਤ ਅਦਾਇਗੀਆਂ ਨੂੰ ਲੈ ਕੇ ਚਰਚਾ ਛਿੜ ਗਈ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸਪੈਸ਼ਲ ਕੇਡਰ ਅਧਿਆਪਕਾਂ ਦਾ ਧਰਨਾ ਛੇਵੇਂ ਦਿਨ ਵੀ ਜਾਰੀ, ਹੱਲ ਨਾ ਨਿਕਲਣ ’ਤੇ 19 ਅਗਸਤ ਨੂੰ ਗੰਭੀਰਪੁਰੇ ਵਿਖੇ ਕੈਂਡਲ ਮਾਰਚ ਕੱਢਣ ਦਾ ਐਲਾਨ









Users Today : 23
Users Yesterday : 24
Users Last 7 days : 192