Home » ਪ੍ਰਮੁੱਖ ਖ਼ਬਰਾਂ » ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ‘ਤੇ ਦਸ ਹਜ਼ਾਰ ਕਰੋੜ ਦਾ ਨਵਾਂ ਕਰਜ਼ਾ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਗਵੰਤ ਮਾਨ ਸਰਕਾਰ ‘ਤੇ ਸਾਧਿਆ ਤਿੱਖਾ ਨਿਸ਼ਾਨਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ‘ਤੇ ਦਸ ਹਜ਼ਾਰ ਕਰੋੜ ਦਾ ਨਵਾਂ ਕਰਜ਼ਾ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਗਵੰਤ ਮਾਨ ਸਰਕਾਰ ‘ਤੇ ਸਾਧਿਆ ਤਿੱਖਾ ਨਿਸ਼ਾਨਾ

ਪੰਜਾਬ ਦੀ ਆਰਥਿਕ ਸਥਿਤੀ ਅਤੇ ਬਿਜਲੀ ਮਹਿਕਮੇ ਦੇ ਹਾਲਾਤਾਂ ਨੂੰ ਲੈ ਕੇ ਸੂਬੇ ਦੀ ਰਾਜਨੀਤੀ ਇੱਕ ਵਾਰ ਫਿਰ ਪੂਰੀ ਤਰ੍ਹਾਂ ਗਰਮਾ ਗਈ ਹੈ। ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਇੱਕ ਵੱਡਾ ਬਿਆਨ ਜਾਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਰੰਧਾਵਾ ਨੇ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ 'ਤੇ ਦਸ ਹਜ਼ਾਰ ਕਰੋੜ ਦਾ ਨਵਾਂ ਕਰਜ਼ਾ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਗਵੰਤ ਮਾਨ ਸਰਕਾਰ 'ਤੇ ਸਾਧਿਆ ਤਿੱਖਾ ਨਿਸ਼ਾਨਾ
[responsivevoice_button voice="Hindi Male"]

ਬਰਨਾਲਾ ਬਿਊਰੋ

            ਪੰਜਾਬ ਦੀ ਆਰਥਿਕ ਸਥਿਤੀ ਅਤੇ ਬਿਜਲੀ ਮਹਿਕਮੇ ਦੇ ਹਾਲਾਤਾਂ ਨੂੰ ਲੈ ਕੇ ਸੂਬੇ ਦੀ ਰਾਜਨੀਤੀ ਇੱਕ ਵਾਰ ਫਿਰ ਪੂਰੀ ਤਰ੍ਹਾਂ ਗਰਮਾ ਗਈ ਹੈ। ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਇੱਕ ਵੱਡਾ ਬਿਆਨ ਜਾਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਰੰਧਾਵਾ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਵਿੱਤੀ ਹਾਲਤ ਅਤੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ਼ਤਿਹਾਰਾਂ ਦੀ ਨਹੀਂ ਸਗੋਂ ਅਸਲ ਜਵਾਬਾਂ ਦੀ ਲੋੜ ਹੈ। ਰੰਧਾਵਾ ਨੇ ਇੱਕ ਅਹਿਮ ਖ਼ੁਲਾਸਾ ਕਰਦਿਆਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਅਜਿਹਾ ਦੇਖਣ ਨੂੰ ਮਿਲਿਆ ਹੈ ਜਦੋਂ ਪੰਜਾਬ ਸਰਕਾਰ ਨੇ ਕਥਿਤ ਤੌਰ ‘ਤੇ ਆਪਣੀ ਹੀ ਬਿਜਲੀ ਕੰਪਨੀ ਦੇ ਕਰਜ਼ੇ ਦੀ ਗਰੰਟੀ ਦੇਣ ਤੋਂ ਪਿੱਛੇ ਹਟਣ ਦਾ ਕਦਮ ਚੁੱਕਿਆ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਸਰਕਾਰ ਦੇ ਦਾਅਵਿਆਂ ਮੁਤਾਬਕ ਬਿਜਲੀ ਕੰਪਨੀ ਮੁਨਾਫ਼ੇ ਵਿੱਚ ਚੱਲ ਰਹੀ ਹੈ, ਤਾਂ ਫਿਰ ਸਰਕਾਰ ਇਸ ਦੇ ਕਰਜ਼ੇ ਦੀ ਗਰੰਟੀ ਦੇਣ ਤੋਂ ਪਿੱਛੇ ਕਿਉਂ ਹਟ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ‘ਤੇ ਦਸ ਹਜ਼ਾਰ ਕਰੋੜ ਰੁਪਏ ਦਾ ਨਵਾਂ ਬੋਝ ਪੈ ਗਿਆ ਹੈ, ਜਿਸ ਨਾਲ ਸੂਬਾ ਹੋਰ ਵਿੱਤੀ ਸੰਕਟ ਵੱਲ ਧੱਕਿਆ ਜਾ ਰਿਹਾ ਹੈ। ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੇ-ਵੱਡੇ ਦਾਅਵੇ ਕਰਕੇ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ, ਜਦੋਂ ਕਿ ਅਸਲ ਵਿੱਚ ਸੂਬੇ ਦੇ ਸਰਕਾਰੀ ਅਦਾਰੇ ਕਰਜ਼ੇ ਦੇ ਬੋਝ ਹੇਠ ਦੱਬਦੇ ਜਾ ਰਹੇ ਹਨ। ਉਨ੍ਹਾਂ ਪ੍ਰਸ਼ਾਸਨ ਅਤੇ ਸਰਕਾਰ ਨੂੰ ਸਪੱਸ਼ਟ ਕਰਨ ਲਈ ਕਿਹਾ ਕਿ ਬਿਜਲੀ ਮਹਿਕਮੇ ਦੀ ਅਸਲ ਵਿੱਤੀ ਸਥਿਤੀ ਕੀ ਹੈ ਅਤੇ ਇਸ ਵਧ ਰਹੇ ਕਰਜ਼ੇ ਲਈ ਕੌਣ ਜ਼ਿੰਮੇਵਾਰ ਹੈ। ਸੰਸਦ ਮੈਂਬਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸੂਬੇ ਦੀ ਆਰਥਿਕਤਾ ਅਤੇ ਬਿਜਲੀ ਕੰਪਨੀ ਦੇ ਹਾਲਾਤਾਂ ਵਿੱਚ ਸੁਧਾਰ ਲਈ ਠੋਸ ਕਦਮ ਨਾ ਚੁੱਕੇ, ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕਾਂ ‘ਤੇ ਇਸ ਦਾ ਭਾਰੀ ਆਰਥਿਕ ਬੋਝ ਪਵੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪ੍ਰੈਸ ਕਲੱਬ ਭਦੌੜ ਦਾ ਗਠਨ: ਵਿਨੋਦ ਕੁਮਾਰ ਕਲਸੀ ਸਰਪ੍ਰਸਤ ਅਤੇ ਗੁਰਬਿੰਦਰ ਸਿੰਘ ਪ੍ਰਧਾਨ ਨਿਯੁਕਤ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 6 6 5 3
Users Today : 69
Users Yesterday : 17
Users Last 7 days : 589

ਰਾਸ਼ੀਫਲ