Home » ਪ੍ਰਮੁੱਖ ਖ਼ਬਰਾਂ » ਆਰਿਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਵਿੱਚ ਨਵੀਆਂ ਖੇਡ ਸਹੂਲਤਾਂ ਦੀ ਸ਼ੁਰੂਆਤ, ਹੁਣ ਵਿਦਿਆਰਥੀ ਖੇਡਣਗੇ ਪਿਕਲਬਾਲ

ਆਰਿਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਵਿੱਚ ਨਵੀਆਂ ਖੇਡ ਸਹੂਲਤਾਂ ਦੀ ਸ਼ੁਰੂਆਤ, ਹੁਣ ਵਿਦਿਆਰਥੀ ਖੇਡਣਗੇ ਪਿਕਲਬਾਲ

 ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਹਨਾਂ ਨੂੰ ਤੰਦਰੁਸਤ ਜੀਵਨ ਸ਼ੈਲੀ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਆਰਿਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਵੱਲੋਂ ਆਪਣੇ ਪਰਿਸਰ ਵਿੱਚ ਪਿਕਲਬਾਲ ਖੇਡ ਮੈਦਾਨ ਅਤੇ ਹੋਰ ਖੇਡ ਸਹੂਲਤਾਂ ਦੀ ਸ਼ੁਰੂਆਤ ਕੀਤੀ ਗਈ ਹੈ।
ਫੋਟੋ ਕੈਪਸ਼ਨ: ਆਰਿਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਵਿਖੇ ਨਵੇਂ ਬਣੇ ਪਿਕਲਬਾਲ ਖੇਡ ਮੈਦਾਨ ਦਾ ਉਦਘਾਟਨ ਕਰਦੇ ਹੋਏ ਚੇਅਰਮੈਨ ਰਾਕੇਸ਼ ਕੁਮਾਰ ਗੁਪਤਾ, ਨਿਰਦੇਸ਼ਕ ਡਾਕਟਰ ਅਜੈ ਕੁਮਾਰ ਮਿੱਤਲ ਅਤੇ ਹੋਰ ਸਟਾਫ ਮੈਂਬਰ।
[responsivevoice_button voice="Hindi Male"]
ਬੇਅੰਤ ਬਰਨਾਲਾ 22 ਮਈ

ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਹਨਾਂ ਨੂੰ ਤੰਦਰੁਸਤ ਜੀਵਨ ਸ਼ੈਲੀ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਆਰਿਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਵੱਲੋਂ ਆਪਣੇ ਪਰਿਸਰ ਵਿੱਚ ਪਿਕਲਬਾਲ ਖੇਡ ਮੈਦਾਨ ਅਤੇ ਹੋਰ ਖੇਡ ਸਹੂਲਤਾਂ ਦੀ ਸ਼ੁਰੂਆਤ ਕੀਤੀ ਗਈ ਹੈ। ਪਿਕਲਬਾਲ ਇੱਕ ਆਧੁਨਿਕ ਖੇਡ ਹੈ ਜੋ ਟੈਨਿਸ, ਬੈਡਮਿੰਟਨ ਅਤੇ ਟੇਬਲ ਟੈਨਿਸ ਦਾ ਇੱਕ ਬਿਹਤਰੀਨ ਮਿਸ਼ਰਣ ਹੈ। ਇਹ ਖੇਡ ਹਰ ਉਮਰ ਦੇ ਵਰਗ ਲਈ ਢੁਕਵੀਂ ਹੈ ਅਤੇ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਇਕਾਗਰਤਾ ਅਤੇ ਟੀਮ ਭਾਵਨਾ ਨੂੰ ਵਧਾਉਂਦੀ ਹੈ। ਕਾਲਜ ਪ੍ਰਬੰਧਕਾਂ ਦਾ ਮੰਨਣਾ ਹੈ ਕਿ ਅਜੋਕੇ ਡਿਜੀਟਲ ਯੁੱਗ ਵਿੱਚ ਵਿਦਿਆਰਥੀਆਂ ਨੂੰ ਸਰੀਰਕ ਗਤੀਵਿਧੀਆਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ ਕਿਉਂਕਿ ਖੇਡਾਂ ਨਾਲ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਅਗਵਾਈ ਕਰਨ ਦੀ ਸਮਰੱਥਾ, ਸਬਰ ਅਤੇ ਸਕਾਰਾਤਮਕ ਸੋਚ ਵਰਗੇ ਗੁਣਾਂ ਦਾ ਵਿਕਾਸ ਹੁੰਦਾ ਹੈ। ਕਾਲਜ ਦੇ ਚੇਅਰਮੈਨ ਰਾਕੇਸ਼ ਕੁਮਾਰ ਗੁਪਤਾ ਅਤੇ ਨਿਰਦੇਸ਼ਕ ਡਾਕਟਰ ਅਜੈ ਕੁਮਾਰ ਮਿੱਤਲ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਸੰਸਥਾ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਜ਼ਰੀਏ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਮੌਕੇ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਅੱਗੇ ਕਿਹਾ ਕਿ ਇਹ ਨਵੀਂ ਸਹੂਲਤ ਵਿਦਿਆਰਥੀਆਂ ਨੂੰ ਮਾਨਸਿਕ ਤਣਾਅ ਤੋਂ ਮੁਕਤ ਰੱਖਣ ਅਤੇ ਆਪਣੀ ਲੁਕੀ ਹੋਈ ਪ੍ਰਤਿਭਾ ਨੂੰ ਨਿਖਾਰਨ ਦਾ ਇੱਕ ਨਵਾਂ ਮੰਚ ਪ੍ਰਦਾਨ ਕਰੇਗੀ। ਸੰਸਥਾ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਇਸ ਨਵੀਂ ਖੇਡ ਸਹੂਲਤ ਦਾ ਭਰਪੂਰ ਲਾਭ ਉਠਾਉਣ ਅਤੇ ਖੇਡਾਂ ਦੇ ਖੇਤਰ ਵਿੱਚ ਵੀ ਨਵੀਆਂ ਬੁਲੰਦੀਆਂ ਨੂੰ ਛੂਹਣ ਲਈ ਵਿਸ਼ੇਸ਼ ਤੌਰ ‘ਤੇ ਪ੍ਰੇਰਿਤ ਕੀਤਾ ਗਿਆ ਹੈ ਤਾਂ ਜੋ ਉਹ ਦੇਸ਼ ਅਤੇ ਸੰਸਥਾ ਦਾ ਨਾਮ ਰੌਸ਼ਨ ਕਰ ਸਕਣ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

ਬਰਨਾਲਾ ਵਾਸੀਆਂ ਨੂੰ ਮਿਲੀ ਵੱਡੀ ਰਾਹਤ: ਸਫ਼ਾਈ ਸੇਵਕਾਂ ਦੀ ਹੜਤਾਲ, ਖ਼ਤਮ ਹੋਣ ਨਾਲ ਸ਼ਹਿਰ ਨੂੰ ਕੂੜੇ ਦੇ ਢੇਰਾਂ ਤੋਂ ਮਿਲੇਗੀ ਮੁਕਤੀ

 

0 0 votes
Article Rating
Subscribe
Notify of
guest
0 Comments
Oldest
Newest Most Voted