Home » ਪ੍ਰਮੁੱਖ ਖ਼ਬਰਾਂ » ਐੱਨਐੱਮਐੱਮਐੱਸ ਪ੍ਰੀਖਿਆ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਵਿਦਿਆਰਥਣ ਆਲੀਆ ਨਾਜ਼ ਜ਼ਿਲ੍ਹੇ ’ਚੋਂ ਮੋਹਰੀ

ਐੱਨਐੱਮਐੱਮਐੱਸ ਪ੍ਰੀਖਿਆ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਵਿਦਿਆਰਥਣ ਆਲੀਆ ਨਾਜ਼ ਜ਼ਿਲ੍ਹੇ ’ਚੋਂ ਮੋਹਰੀ

ਸਿੱਖਿਆ ਵਿਭਾਗ (ਐੱਸਸੀਈਆਰਟੀ ਪੰਜਾਬ) ਵਲੋਂ ਐੱਨਐੱਮਐੱਮਐੱਸ ਪ੍ਰੀਖਿਆ ਦੇ ਪਿਛਲੇ ਦਿਨੀਂ ਐਲਾਨੇ ਨਤੀਜੇ ’ਚ ਸਸਸਸ ਲੜਕੀਆਂ ਬਰਨਾਲਾ ਦੀ ਵਿਦਿਆਰਥਣ ਆਲੀਆ ਨਾਜ਼ ਨੇ ਜ਼ਿਲ੍ਹਾ ਬਰਨਾਲਾ ’ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ।
ਐੱਨਐੱਮਐੱਮਐੱਸ ਪ੍ਰੀਖਿਆ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਵਿਦਿਆਰਥਣ ਆਲੀਆ ਨਾਜ਼ ਜ਼ਿਲ੍ਹੇ ’ਚੋਂ ਮੋਹਰੀ
[responsivevoice_button voice="Hindi Male"]

ਬਰਨਾਲਾ ਬਿਊਰੋ  2 ਮਈ

              ਸਿੱਖਿਆ ਵਿਭਾਗ (ਐੱਸਸੀਈਆਰਟੀ ਪੰਜਾਬ) ਵਲੋਂ ਐੱਨਐੱਮਐੱਮਐੱਸ ਪ੍ਰੀਖਿਆ ਦੇ ਪਿਛਲੇ ਦਿਨੀਂ ਐਲਾਨੇ ਨਤੀਜੇ ’ਚ ਸਸਸਸ ਲੜਕੀਆਂ ਬਰਨਾਲਾ ਦੀ ਵਿਦਿਆਰਥਣ ਆਲੀਆ ਨਾਜ਼ ਨੇ ਜ਼ਿਲ੍ਹਾ ਬਰਨਾਲਾ ’ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਸਕੂਲ ਪ੍ਰਿੰਸੀਪਲ ਵਿਨਸੀ ਜਿੰਦਲ ਨੇ ਦੱਸਿਆ ਕਿ ਸਕੂਲ ਦੀਆਂ 12 ਲੜਕੀਆਂ ਆਲੀਆ ਨਾਜ਼, ਦਿਸ਼ਾ ਨੇਗੀ, ਦਿਆ ਨੇਗੀ, ਵੀਰਪਾਲ ਕੌਰ, ਸਿਮਰਨ ਕੌਰ, ਯਮੀਨੀ, ਦਮਨਪ੍ਰੀਤ ਕੌਰ, ਸਿਮਰਨ ਕੌਰ, ਨੰਦਨੀ, ਪਰੀ, ਆਰੀਆ, ਮਨਮੀਤ ਕੌਰ ਨੇ ਇਸ ਪ੍ਰੀਖਿਆ ਨੂੰ ਪਾਸ ਕੀਤਾ ਹੈ। ਆਲੀਆ ਨਾਜ਼ ਨੇ ਜ਼ਿਲ੍ਹਾ ਬਰਨਾਲਾ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਤਰ੍ਹਾਂ ਸਸਸਸ ਲੜਕੀਆਂ ਬਰਨਾਲਾ ਲਗਾਤਾਰ 5 ਵਾਰ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲਾ ਇਕਲੌਤਾ ਸਕੂਲ ਬਣਿਆ ਹੈ। ਜਿਸ ’ਚ ਲਗਾਤਾਰ ਦੋ ਵਾਰ ਸਟੇਟ ਟਾਪਰ ਸਕੂਲ ਵੀ ਰਿਹਾ ਹੈ। ਸਕੂਲ ਮੁਖੀ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਹਰ ਸਾਲ ਬੱਚਿਆਂ ਨੂੰ ਸਤੰਬਰ ਮਹੀਨੇ ਤੋਂ ਵਿਸ਼ੇਸ ਤਿਆਰੀ ਸ਼ੁਰੂ ਕਾਰਵਾਈ ਜਾਂਦੀ ਹੈ। ਸਕੂਲ ਦੇ ਨੈਸ਼ਨਲ ਐਵਾਰਡੀ ਅਧਿਆਪਕ ਪੰਕਜ ਗੋਇਲ ਦੁਆਰਾ ਬੱਚਿਆਂ ਨੂੰ ਸਰਦੀ ਦੀਆਂ ਸਾਰੀਆ ਛੁੱਟੀਆਂ ਤੇ ਸਕੂਲ ਸਮੇਂ ਤੋਂ ਪਹਿਲਾ ਸਪੈਸ਼ਲ ਕਲਾਸ ਲਗਾ ਕੇ ਕੋਚਿੰਗ ਦਿੱਤੀ ਜਾਂਦੀ ਹੈ। ਪ੍ਰੀਖਿਆ ਦੀ ਤਿਆਰੀ ਲਈ ਸਾਰਾ ਮੈਟੀਰੀਅਲ ਸਕੂਲ ਦੁਆਰਾ ਮੁਹੱਇਆ ਕਰਵਾਇਆ ਜਾਂਦਾ ਹੈ। ਪ੍ਰਿੰਸੀਪਲ ਦੁਆਰਾ ਪਾਸ ਹੋਏ ਸਾਰੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਤੇ ਸਫ਼ਲਤਾ ਲਈ ਅਧਿਆਪਕਾਂ ਦੀ ਮੇਹਨਤ ਦੀ ਤਾਰੀਫ ਕੀਤੀ। ਮੌਕੇ ’ਤੇ ਮੌਜੂਦ ਬੱਚਿਆਂ ਦੇ ਮਾਪਿਆਂ ਨੇ ਉਨ੍ਹਾਂ ਦੇ ਬੱਚਿਆਂ ਦੀ ਇਸ ਸਫ਼ਲਤਾ ਲਈ ਸਕੂਲ ਪ੍ਰਿੰਸੀਪਲ ਦੀ ਯੋਗ ਅਗਵਾਈ, ਅਧਿਆਪਕਾਂ ਦੀ ਮਿਹਨਤ ਤੇ ਪੰਕਜ ਦਾ ਵਿਸ਼ੇਸ਼ ਯੋਗਦਾਨ ਲਈ ਧੰਨਵਾਦ ਕੀਤਾ। ਉਨ੍ਹਾਂ ਹੋਰ ਮਾਪਿਆਂ ਨੂੰ ਅਪੀਲ ਵੀ ਕੀਤੀ ਕਿ ਉਹ ਆਪਣੀਆਂ ਲੜਕੀਆਂ ਦੇ ਉੱਤਮ ਭਵਿੱਖ ਲਈ ਉਨ੍ਹਾਂ ਦਾ ਦਾਖਲਾ ਕੰਨਿਆ ਸਕੂਲ ਵਿਖੇ ਕਰਵਾਉਣ। ਇਸ ਸਮੇਂ ਸਫ਼ਲਤਾ ਪ੍ਰਾਪਤ ਬੱਚੇ ਤੇ ਸਕੂਲ ਸਟਾਫ ਹਾਜ਼ਰ ਸੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ   ਕਿਸਾਨ ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਜਗਜੀਤਪੁਰਾ ਟੋਲ ਪਲਾਜ਼ਾ ਨੇੜੇ ਰੁਕਵਾਇਆ ਜ਼ਮੀਨ ਦਾ ਵਾਰੰਟ ਕਬਜ਼ਾ 

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 4 0 7 8
Users Today : 0
Users Yesterday : 43
Users Last 7 days : 347

ਰਾਸ਼ੀਫਲ