ਬਰਨਾਲਾ ਬਿਊਰੋ 1 ਮਈ
ਸਿੱਖਿਆ ਵਿਭਾਗ ਵਲੋਂ ਐੱਨ.ਐੱਮ.ਐੱਮ.ਐੱਸ ਪ੍ਰੀਖਿਆ ਦੇ ਪਿਛਲੇ ਦਿਨੀਂ ਐਲਾਨੇ ਨਤੀਜੇ ’ਚ ਸਸਸਸ ਲੜਕੀਆਂ ਬਰਨਾਲਾ ਦੀ ਵਿਦਿਆਰਥਣ ਆਲੀਆ ਨਾਜ਼ ਨੇ ਜ਼ਿਲ੍ਹਾ ਬਰਨਾਲਾ ’ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਸਕੂਲ ਪ੍ਰਿੰਸੀਪਲ ਵਿਨਸੀ ਜਿੰਦਲ ਨੇ ਦੱਸਿਆ ਕਿ ਸਕੂਲ ਦੀਆਂ 12 ਲੜਕੀਆਂ ਆਲੀਆ ਨਾਜ਼, ਦਿਸ਼ਾ ਨੇਗੀ, ਦਿਆ ਨੇਗੀ, ਵੀਰਪਾਲ ਕੌਰ, ਸਿਮਰਨ ਕੌਰ, ਯਮੀਨੀ, ਦਮਨਪ੍ਰੀਤ ਕੌਰ, ਸਿਮਰਨ ਕੌਰ, ਨੰਦਨੀ, ਪਰੀ, ਆਰੀਆ, ਮਨਮੀਤ ਕੌਰ ਨੇ ਇਸ ਪ੍ਰੀਖਿਆ ਨੂੰ ਪਾਸ ਕੀਤਾ ਹੈ। ਆਲੀਆ ਨਾਜ਼ ਨੇ ਜ਼ਿਲ੍ਹਾ ਬਰਨਾਲਾ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਤਰ੍ਹਾਂ ਸਸਸਸ ਲੜਕੀਆਂ ਬਰਨਾਲਾ ਲਗਾਤਾਰ 5 ਵਾਰ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲਾ ਇਕਲੌਤਾ ਸਕੂਲ ਬਣਿਆ ਹੈ। ਜਿਸ ’ਚ ਲਗਾਤਾਰ ਦੋ ਵਾਰ ਸਟੇਟ ਟਾਪਰ ਸਕੂਲ ਵੀ ਰਿਹਾ ਹੈ। ਸਕੂਲ ਮੁਖੀ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਹਰ ਸਾਲ ਬੱਚਿਆਂ ਨੂੰ ਸਤੰਬਰ ਮਹੀਨੇ ਤੋਂ ਵਿਸ਼ੇਸ ਤਿਆਰੀ ਸ਼ੁਰੂ ਕਾਰਵਾਈ ਜਾਂਦੀ ਹੈ। ਸਕੂਲ ਦੇ ਨੈਸ਼ਨਲ ਐਵਾਰਡੀ ਅਧਿਆਪਕ ਪੰਕਜ ਗੋਇਲ ਦੁਆਰਾ ਬੱਚਿਆਂ ਨੂੰ ਸਰਦੀ ਦੀਆਂ ਸਾਰੀਆ ਛੁੱਟੀਆਂ ਤੇ ਸਕੂਲ ਸਮੇਂ ਤੋਂ ਪਹਿਲਾ ਸਪੈਸ਼ਲ ਕਲਾਸ ਲਗਾ ਕੇ ਕੋਚਿੰਗ ਦਿੱਤੀ ਜਾਂਦੀ ਹੈ। ਪ੍ਰੀਖਿਆ ਦੀ ਤਿਆਰੀ ਲਈ ਸਾਰਾ ਮੈਟੀਰੀਅਲ ਸਕੂਲ ਦੁਆਰਾ ਮੁਹੱਇਆ ਕਰਵਾਇਆ ਜਾਂਦਾ ਹੈ। ਪ੍ਰਿੰਸੀਪਲ ਦੁਆਰਾ ਪਾਸ ਹੋਏ ਸਾਰੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਤੇ ਸਫ਼ਲਤਾ ਲਈ ਅਧਿਆਪਕਾਂ ਦੀ ਮੇਹਨਤ ਦੀ ਤਾਰੀਫ ਕੀਤੀ। ਮੌਕੇ ’ਤੇ ਮੌਜੂਦ ਬੱਚਿਆਂ ਦੇ ਮਾਪਿਆਂ ਨੇ ਉਨ੍ਹਾਂ ਦੇ ਬੱਚਿਆਂ ਦੀ ਇਸ ਸਫ਼ਲਤਾ ਲਈ ਸਕੂਲ ਪ੍ਰਿੰਸੀਪਲ ਦੀ ਯੋਗ ਅਗਵਾਈ, ਅਧਿਆਪਕਾਂ ਦੀ ਮਿਹਨਤ ਤੇ ਪੰਕਜ ਦਾ ਵਿਸ਼ੇਸ਼ ਯੋਗਦਾਨ ਲਈ ਧੰਨਵਾਦ ਕੀਤਾ। ਉਨ੍ਹਾਂ ਹੋਰ ਮਾਪਿਆਂ ਨੂੰ ਅਪੀਲ ਵੀ ਕੀਤੀ ਕਿ ਉਹ ਆਪਣੀਆਂ ਲੜਕੀਆਂ ਦੇ ਉੱਤਮ ਭਵਿੱਖ ਲਈ ਉਨ੍ਹਾਂ ਦਾ ਦਾਖਲਾ ਕੰਨਿਆ ਸਕੂਲ ਵਿਖੇ ਕਰਵਾਉਣ। ਇਸ ਸਮੇਂ ਸਫ਼ਲਤਾ ਪ੍ਰਾਪਤ ਬੱਚੇ ਤੇ ਸਕੂਲ ਸਟਾਫ ਹਾਜ਼ਰ ਸੀ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਵਿਜੀਲੈਂਸ ਬਿਊਰੋ ਦੀ ਬਰਨਾਲਾ ਵਿੱਚ ਵੱਡੀ ਸਫ਼ਲਤਾ: ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ |









Users Today : 0
Users Yesterday : 43
Users Last 7 days : 292