Home » ਪ੍ਰਮੁੱਖ ਖ਼ਬਰਾਂ » ਬਰਨਾਲਾ ਲਾਠੀਚਾਰਜ ਮਾਮਲੇ ਵਿੱਚ ਸਫ਼ਾਈ ਕਰਮਚਾਰੀਆਂ ਦੇ ਹੱਕ ਵਿੱਚ ਉੱਤਰੀ ਕਾਂਗਰਸ, ਦੋਸ਼ੀ ਪੁਲਿਸ ਅਧਿਕਾਰੀਆਂ ‘ਤੇ ਮੁਕੱਦਮਾ ਦਰਜ ਕਰਨ ਅਤੇ ਬਰਖ਼ਾਸਤਗੀ ਦੀ ਕੀਤੀ ਮੰਗ

ਬਰਨਾਲਾ ਲਾਠੀਚਾਰਜ ਮਾਮਲੇ ਵਿੱਚ ਸਫ਼ਾਈ ਕਰਮਚਾਰੀਆਂ ਦੇ ਹੱਕ ਵਿੱਚ ਉੱਤਰੀ ਕਾਂਗਰਸ, ਦੋਸ਼ੀ ਪੁਲਿਸ ਅਧਿਕਾਰੀਆਂ ‘ਤੇ ਮੁਕੱਦਮਾ ਦਰਜ ਕਰਨ ਅਤੇ ਬਰਖ਼ਾਸਤਗੀ ਦੀ ਕੀਤੀ ਮੰਗ

ਬਰਨਾਲਾ ਲਾਠੀਚਾਰਜ ਮਾਮਲੇ ਵਿੱਚ ਸਫ਼ਾਈ ਕਰਮਚਾਰੀਆਂ ਦੇ ਹੱਕ ਵਿੱਚ ਉੱਤਰੀ ਕਾਂਗਰਸ, ਦੋਸ਼ੀ ਪੁਲਿਸ ਅਧਿਕਾਰੀਆਂ 'ਤੇ ਮੁਕੱਦਮਾ ਦਰਜ ਕਰਨ ਅਤੇ ਬਰਖ਼ਾਸਤਗੀ ਦੀ ਕੀਤੀ ਮੰਗ
ਬਰਨਾਲਾ ਲਾਠੀਚਾਰਜ ਮਾਮਲੇ ਵਿੱਚ ਸਫ਼ਾਈ ਕਰਮਚਾਰੀਆਂ ਦੇ ਹੱਕ ਵਿੱਚ ਉੱਤਰੀ ਕਾਂਗਰਸ, ਦੋਸ਼ੀ ਪੁਲਿਸ ਅਧਿਕਾਰੀਆਂ 'ਤੇ ਮੁਕੱਦਮਾ ਦਰਜ ਕਰਨ ਅਤੇ ਬਰਖ਼ਾਸਤਗੀ ਦੀ ਕੀਤੀ ਮੰਗ
[responsivevoice_button voice="Hindi Male"]

ਬਰਨਾਲਾ ਬਿਊਰੋ

               ਪਿਛਲੇ ਦਿਨੀਂ ਬਰਨਾਲਾ ਵਿਖੇ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਪੁਲਿਸ ਦੀ ਨਿਗਰਾਨੀ ਹੇਠ ਕੂੜੇ ਦੇ ਢੇਰ ਚੁੱਕੇ ਜਾਣ ਦੌਰਾਨ ਹੜਤਾਲ ‘ਤੇ ਬੈਠੇ ਸਫ਼ਾਈ ਕਰਮਚਾਰੀਆਂ ਉੱਪਰ ਸਥਾਨਕ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਤੋਂ ਬਾਅਦ ਇਹ ਮੁੱਦਾ ਪੰਜਾਬ ਤੋਂ ਬਾਹਰ ਦੇਸ਼ ਵਿਦੇਸ਼ ਤੱਕ ਭੱਖ ਚੁੱਕਿਆ ਹੈ

ਬਰਨਾਲਾ ਲਾਠੀਚਾਰਜ ਮਾਮਲੇ ਵਿੱਚ ਸਫ਼ਾਈ ਕਰਮਚਾਰੀਆਂ ਦੇ ਹੱਕ ਵਿੱਚ ਉੱਤਰੀ ਕਾਂਗਰਸ, ਦੋਸ਼ੀ ਪੁਲਿਸ ਅਧਿਕਾਰੀਆਂ 'ਤੇ ਮੁਕੱਦਮਾ ਦਰਜ ਕਰਨ ਅਤੇ ਬਰਖ਼ਾਸਤਗੀ ਦੀ ਕੀਤੀ ਮੰਗ
ਬਰਨਾਲਾ ਲਾਠੀਚਾਰਜ ਮਾਮਲੇ ਵਿੱਚ ਸਫ਼ਾਈ ਕਰਮਚਾਰੀਆਂ ਦੇ ਹੱਕ ਵਿੱਚ ਉੱਤਰੀ ਕਾਂਗਰਸ, ਦੋਸ਼ੀ ਪੁਲਿਸ ਅਧਿਕਾਰੀਆਂ ‘ਤੇ ਮੁਕੱਦਮਾ ਦਰਜ ਕਰਨ ਅਤੇ ਬਰਖ਼ਾਸਤਗੀ ਦੀ ਕੀਤੀ ਮੰਗ

ਸ ਕਾਰਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਤੇ ਜਨਤਕ ਜਥੇਬੰਦੀਆਂ ਨੇ ਸਫ਼ਾਈ ਕਰਮਚਾਰੀਆਂ ਦੀ ਜਥੇਬੰਦੀ ਦੀ ਹਮਾਇਤ ‘ਤੇ ਆ ਕੇ ਇਸ ਮੁੱਦੇ ਨੂੰ ਆਪਣੇ ਹੱਥਾਂ ਵਿੱਚ ਲੈ ਲਿਆ ਹੈ ਅਤੇ ਇਸ ਦੇ ਅੰਜਾਮ ਤੱਕ ਸਫ਼ਾਈ ਕਰਮਚਾਰੀਆਂ ਦੀ ਹਮਾਇਤ ਦਾ ਭਰੋਸਾ ਦਿੱਤਾ ਹੈ।

ਬਰਨਾਲਾ ਲਾਠੀਚਾਰਜ ਮਾਮਲੇ ਵਿੱਚ ਸਫ਼ਾਈ ਕਰਮਚਾਰੀਆਂ ਦੇ ਹੱਕ ਵਿੱਚ ਉੱਤਰੀ ਕਾਂਗਰਸ, ਦੋਸ਼ੀ ਪੁਲਿਸ ਅਧਿਕਾਰੀਆਂ 'ਤੇ ਮੁਕੱਦਮਾ ਦਰਜ ਕਰਨ ਅਤੇ ਬਰਖ਼ਾਸਤਗੀ ਦੀ ਕੀਤੀ ਮੰਗ
ਬਰਨਾਲਾ ਲਾਠੀਚਾਰਜ ਮਾਮਲੇ ਵਿੱਚ ਸਫ਼ਾਈ ਕਰਮਚਾਰੀਆਂ ਦੇ ਹੱਕ ਵਿੱਚ ਉੱਤਰੀ ਕਾਂਗਰਸ, ਦੋਸ਼ੀ ਪੁਲਿਸ ਅਧਿਕਾਰੀਆਂ ‘ਤੇ ਮੁਕੱਦਮਾ ਦਰਜ ਕਰਨ ਅਤੇ ਬਰਖ਼ਾਸਤਗੀ ਦੀ ਕੀਤੀ ਮੰਗ

ਇਸੇ ਦੌਰਾਨ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਨਗਰ ਨਿਗਮ ਦੇ ਵਿਹੜੇ ਸਫ਼ਾਈ ਕਰਮਚਾਰੀਆਂ ਦੇ ਧਰਨੇ ਵਿੱਚ ਸ਼ਮੂਲੀਅਤ ਕੀਤੀ ਅਤੇ ਸਰਕਾਰੀ ਹਸਪਤਾਲ ਵਿੱਚ ਲਾਠੀਚਾਰਜ ਦੌਰਾਨ ਜ਼ਖਮੀ ਹੋਏ ਸਫ਼ਾਈ ਕਾਮਿਆਂ ਦਾ ਹਾਲ ਚਾਲ ਜਾਣਿਆ।

ਬਰਨਾਲਾ ਲਾਠੀਚਾਰਜ ਮਾਮਲੇ ਵਿੱਚ ਸਫ਼ਾਈ ਕਰਮਚਾਰੀਆਂ ਦੇ ਹੱਕ ਵਿੱਚ ਉੱਤਰੀ ਕਾਂਗਰਸ, ਦੋਸ਼ੀ ਪੁਲਿਸ ਅਧਿਕਾਰੀਆਂ 'ਤੇ ਮੁਕੱਦਮਾ ਦਰਜ ਕਰਨ ਅਤੇ ਬਰਖ਼ਾਸਤਗੀ ਦੀ ਕੀਤੀ ਮੰਗ
ਬਰਨਾਲਾ ਲਾਠੀਚਾਰਜ ਮਾਮਲੇ ਵਿੱਚ ਸਫ਼ਾਈ ਕਰਮਚਾਰੀਆਂ ਦੇ ਹੱਕ ਵਿੱਚ ਉੱਤਰੀ ਕਾਂਗਰਸ, ਦੋਸ਼ੀ ਪੁਲਿਸ ਅਧਿਕਾਰੀਆਂ ‘ਤੇ ਮੁਕੱਦਮਾ ਦਰਜ ਕਰਨ ਅਤੇ ਬਰਖ਼ਾਸਤਗੀ ਦੀ ਕੀਤੀ ਮੰਗ

ਇਸ ਮੌਕੇ ਵਿਧਾਇਕ ਕਾਲਾ ਢਿੱਲੋਂ ਦੀ ਰਿਹਾਇਸ਼ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਪੁਲਿਸ ਵੱਲੋਂ ਸਫ਼ਾਈ ਕਰਮਚਾਰੀਆਂ ‘ਤੇ ਕੀਤੇ ਲਾਠੀਚਾਰਜ ਦੀ ਘਟਨਾ ਨੂੰ ਅਤਿ ਮੰਦਭਾਗੀ ਦੱਸਦੇ ਹੋਏ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਚੇਤਾਵਨੀ ਦਿੱਤੀ ਕਿ ਸਮਾਂ ਆਉਣ ‘ਤੇ ਇਹਨਾਂ ਜ਼ੁਲਮਾਂ ਦਾ ਹਿਸਾਬ ਕਿਤਾਬ ਬਰਾਬਰ ਕੀਤਾ ਜਾਵੇਗਾ।

ਬਰਨਾਲਾ ਲਾਠੀਚਾਰਜ ਮਾਮਲੇ ਵਿੱਚ ਸਫ਼ਾਈ ਕਰਮਚਾਰੀਆਂ ਦੇ ਹੱਕ ਵਿੱਚ ਉੱਤਰੀ ਕਾਂਗਰਸ, ਦੋਸ਼ੀ ਪੁਲਿਸ ਅਧਿਕਾਰੀਆਂ 'ਤੇ ਮੁਕੱਦਮਾ ਦਰਜ ਕਰਨ ਅਤੇ ਬਰਖ਼ਾਸਤਗੀ ਦੀ ਕੀਤੀ ਮੰਗ
ਬਰਨਾਲਾ ਲਾਠੀਚਾਰਜ ਮਾਮਲੇ ਵਿੱਚ ਸਫ਼ਾਈ ਕਰਮਚਾਰੀਆਂ ਦੇ ਹੱਕ ਵਿੱਚ ਉੱਤਰੀ ਕਾਂਗਰਸ, ਦੋਸ਼ੀ ਪੁਲਿਸ ਅਧਿਕਾਰੀਆਂ ‘ਤੇ ਮੁਕੱਦਮਾ ਦਰਜ ਕਰਨ ਅਤੇ ਬਰਖ਼ਾਸਤਗੀ ਦੀ ਕੀਤੀ ਮੰਗ

ਸਰਦਾਰ ਚੰਨੀ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਵੱਲੋਂ ਮਹਿਲਾ ਸਫ਼ਾਈ ਕਰਮਚਾਰੀਆਂ ‘ਤੇ ਕੀਤੇ ਤਸ਼ੱਦਦ ਦੀਆਂ ਵੀਡੀਓ ਕਲਿੱਪਾਂ ਅਤੇ ਤਸਵੀਰਾਂ ਹਰ ਮਨੁੱਖ ਦਾ ਹਿਰਦਾ ਵਲੂੰਧਰਨ ਵਾਲੀਆਂ ਹਨ ਅਤੇ ਅਜਿਹੇ ਪੁਲਿਸ ਅਧਿਕਾਰੀਆਂ ਨੂੰ ਕਿਸੇ ਵੀ ਹਾਲਤ ਵਿੱਚ ਮਾਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਹੜੇ ਬੁਲੰਦ ਹੌਸਲੇ ਨਾਲ ਬਰਨਾਲਾ ਦੇ ਉਪ ਪੁਲਿਸ ਕਪਤਾਨ ਨੇ ਨਿਹੱਥੇ ਸਫ਼ਾਈ ਕਰਮਚਾਰੀਆਂ ‘ਤੇ ਡਾਂਗਾਂ ਨਾਲ ਹਮਲਾ ਕੀਤਾ, ਔਰਤਾਂ ਦੇ ਸਿਰ ਤੱਕ ਪਾੜ ਦਿੱਤੇ ਅਤੇ ਬਾਹਾਂ ਤੋੜ ਦਿੱਤੀਆਂ, ਅਜਿਹਾ ਜ਼ੁਲਮ ਕੋਈ ਪੁਲਿਸ ਅਧਿਕਾਰੀ ਸਰਕਾਰ ਦੀ ਸ਼ਹਿ ਤੋਂ ਬਿਨਾਂ ਨਹੀਂ ਕਰ ਸਕਦਾ ਇਸ ਲਈ ਪੰਜਾਬ ਦੇ ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਰਨਾਲੇ ਆ ਕੇ ਸਫ਼ਾਈ ਕਰਮਚਾਰੀਆਂ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ। ਸਰਦਾਰ ਚੰਨੀ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਕਾਂਗਰਸ ਦੀ ਬਣਨ ਤੋਂ ਬਾਅਦ ਸਾਰੇ ਕੱਚੇ ਸਫ਼ਾਈ ਕਾਮਿਆਂ ਨੂੰ ਪੱਕੇ ਕੀਤਾ ਜਾਵੇਗਾ ਅਤੇ ਅੱਗੇ ਤੋਂ ਸਫ਼ਾਈ ਕਰਮਚਾਰੀਆਂ ਦੀ ਭਰਤੀ ਪੱਕੇ ਕਰਮਚਾਰੀ ਦੇ ਤੌਰ ‘ਤੇ ਹੀ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਵਿੱਚ ਜ਼ਖ਼ਮੀ ਹੋਏ ਸਫ਼ਾਈ ਕਰਮਚਾਰੀਆਂ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਅਤੇ ਉਹਨਾਂ ‘ਤੇ ਪ੍ਰਥਮ ਸੂਚਨਾ ਰਿਪੋਰਟ ਦਰਜ ਕਰਨ ਤੋਂ ਘੱਟ ਕੋਈ ਵੀ ਕਾਰਵਾਈ ਮਨਜ਼ੂਰ ਨਹੀਂ ਹੋਵੇਗੀ। ਇਸ ਮੌਕੇ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਸਫ਼ਾਈ ਕਰਮਚਾਰੀਆਂ ਦੇ ਅੰਦੋਲਨ ਦੀ ਪੂਰੀ ਹਮਾਇਤ ਕਰਦੀ ਹੈ ਅਤੇ ਲਾਠੀਚਾਰਜ ਦੇ ਦੋਸ਼ੀਆਂ ਨੂੰ ਬਣਦੀ ਕਾਨੂੰਨੀ ਸਜ਼ਾ ਦੇਣ ਤੱਕ ਸਫ਼ਾਈ ਕਰਮਚਾਰੀਆਂ ਦੇ ਹਰ ਸੰਘਰਸ਼ ਵਿੱਚ ਨਾਲ ਖੜ੍ਹੇਗੀ।

ਬਰਨਾਲਾ ਲਾਠੀਚਾਰਜ ਮਾਮਲੇ ਵਿੱਚ ਸਫ਼ਾਈ ਕਰਮਚਾਰੀਆਂ ਦੇ ਹੱਕ ਵਿੱਚ ਉੱਤਰੀ ਕਾਂਗਰਸ, ਦੋਸ਼ੀ ਪੁਲਿਸ ਅਧਿਕਾਰੀਆਂ 'ਤੇ ਮੁਕੱਦਮਾ ਦਰਜ ਕਰਨ ਅਤੇ ਬਰਖ਼ਾਸਤਗੀ ਦੀ ਕੀਤੀ ਮੰਗ
ਬਰਨਾਲਾ ਲਾਠੀਚਾਰਜ ਮਾਮਲੇ ਵਿੱਚ ਸਫ਼ਾਈ ਕਰਮਚਾਰੀਆਂ ਦੇ ਹੱਕ ਵਿੱਚ ਉੱਤਰੀ ਕਾਂਗਰਸ, ਦੋਸ਼ੀ ਪੁਲਿਸ ਅਧਿਕਾਰੀਆਂ ‘ਤੇ ਮੁਕੱਦਮਾ ਦਰਜ ਕਰਨ ਅਤੇ ਬਰਖ਼ਾਸਤਗੀ ਦੀ ਕੀਤੀ ਮੰਗ

ਸਰਦਾਰ ਬਾਜਵਾ ਨੇ ਕਿਹਾ ਕਿ ਲਾਠੀਚਾਰਜ ਕਰਨ ਵਾਲੇ ਉਪ ਪੁਲਿਸ ਕਪਤਾਨ ਨੂੰ ਮੁਅੱਤਲ ਕਰਕੇ ਸਰਕਾਰ ਨੇ ਮਗਰਮੱਛ ਦੇ ਹੰਝੂ ਬਹਾਏ ਹਨ ਜਦਕਿ ਅਜਿਹੇ ਪੁਲਿਸ ਅਧਿਕਾਰੀ ਨੂੰ ਤੁਰੰਤ ਬਰਖ਼ਾਸਤ ਕਰਕੇ ਉਸ ਉੱਪਰ ਮੁਕੱਦਮਾ ਦਰਜ ਕਰਨਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਦੀ ਸਰਕਾਰ ਨੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਵਿਦਿਆਰਥੀਆਂ ਨੂੰ ਕੁੱਟਣ ਅਤੇ ਪੰਜਾਬ ਨੂੰ ਲੁੱਟਣ ਤੋਂ ਸਿਵਾਏ ਕੁਝ ਨਹੀਂ ਕੀਤਾ। ਪ੍ਰਤਾਪ ਸਿੰਘ ਕੈਰੋਂ ਸਮੇਤ ਪੰਜਾਬ ਦੇ ਸਫ਼ਲ ਮੁੱਖ ਮੰਤਰੀਆਂ ਦਾ ਜ਼ਿਕਰ ਕਰਦੇ ਹੋਏ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹੁਣ ਤੱਕ ਦੇ ਸਭ ਤੋਂ ਨਾਕਾਮ ਮੁੱਖ ਮੰਤਰੀ ਨਿਕਲੇ ਹਨ ਜਿਨ੍ਹਾਂ ਨੇ ਪੰਜਾਬ ਨੂੰ ਦਿੱਲੀ ਹਾਈਕਮਾਂਡ ਕੋਲ ਗਿਰਵੀ ਰੱਖ ਦਿੱਤਾ ਹੈ। ਇਸ ਮੌਕੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਵੀ ਸਫ਼ਾਈ ਕਰਮਚਾਰੀਆਂ ‘ਤੇ ਹੋਏ ਤਸ਼ੱਦਦ ਦੀ ਜ਼ੋਰਦਾਰ ਨਿਖੇਧੀ ਕੀਤੀ, ਜਦਕਿ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਮੰਗ ਕੀਤੀ ਕਿ ਜ਼ਖ਼ਮੀ ਸਫ਼ਾਈ ਕਰਮਚਾਰੀਆਂ ਦਾ ਸਾਰਾ ਇਲਾਜ ਸਰਕਾਰ ਆਪਣੇ ਖ਼ਰਚੇ ‘ਤੇ ਕਰਵਾਏ ਅਤੇ ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਗੱਲਬਾਤ ਦੌਰਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਮਹਿਲ ਕਲਾਂ ਤੋਂ ਵਿਧਾਇਕ ਦੇ ਹੋਟਲ ਦਾ ਜ਼ਿਕਰ ਕੀਤੇ ਜਾਣ ਤੋਂ ਬਾਅਦ ਜ਼ਿਲ੍ਹੇ ਦੀ ਰਾਜਨੀਤੀ ਵਿੱਚ ਇੱਕ ਨਵੀਂ ਚਰਚਾ ਛਿੜ ਗਈ ਹੈ, ਜਦਕਿ ਇਸ ਮੌਕੇ ਸੁਰਿੰਦਰਪਾਲ ਸਿੰਘ ਸਿਬੀਆ, ਮਦਨਲਾਲ ਜਲਾਲਪੁਰ, ਹਰਿੰਦਰਪਾਲ ਸਿੰਘ ਹੈਰੀਮਾਨ ਅਤੇ ਸੁਮਿਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਫੋਟੋ ਕੈਪਸ਼ਨ: ਬਰਨਾਲਾ ਵਿਖੇ ਧਰਨੇ ਵਿੱਚ ਸ਼ਾਮਲ ਹੋ ਕੇ ਜ਼ਖ਼ਮੀ ਸਫ਼ਾਈ ਕਰਮਚਾਰੀਆਂ ਦਾ ਹਾਲ-ਚਾਲ ਪੁੱਛਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਕਾਂਗਰਸੀ ਆਗੂ।

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 4 0
Users Today : 5
Users Yesterday : 14
Users Last 7 days : 150

ਰਾਸ਼ੀਫਲ