Home » ਪ੍ਰਮੁੱਖ ਖ਼ਬਰਾਂ » ਸਿਵਲ ਹਸਪਤਾਲ ਬਰਨਾਲਾ ਵਿਖੇ ਕੇਅਰ ਕੰਪੇਨੀਅਨ ਪ੍ਰੋਗਰਾਮ ਤਹਿਤ ਨਰਸਿੰਗ ਸਟਾਫ਼ ਨੂੰ ਮਿਲੀ ਵਿਸ਼ੇਸ਼ ਟ੍ਰੇਨਿੰਗ

ਸਿਵਲ ਹਸਪਤਾਲ ਬਰਨਾਲਾ ਵਿਖੇ ਕੇਅਰ ਕੰਪੇਨੀਅਨ ਪ੍ਰੋਗਰਾਮ ਤਹਿਤ ਨਰਸਿੰਗ ਸਟਾਫ਼ ਨੂੰ ਮਿਲੀ ਵਿਸ਼ੇਸ਼ ਟ੍ਰੇਨਿੰਗ

ਸਿਵਲ ਸਰਜਨ ਬਰਨਾਲਾ ਡਾਕਟਰ ਹਰੀਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਸਿਵਲ ਹਸਪਤਾਲ ਦੇ ਨਰਸਿੰਗ ਸਟਾਫ਼ ਲਈ ਕੇਅਰ ਕੰਪੇਨੀਅਨ ਪ੍ਰੋਗਰਾਮ ਤਹਿਤ ਇੱਕ ਵਿਸ਼ੇਸ਼ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
[responsivevoice_button voice="Hindi Male"]

ਬੇਅੰਤ ਬਰਨਾਲਾ

ਸਿਵਲ ਸਰਜਨ ਬਰਨਾਲਾ ਡਾਕਟਰ ਹਰੀਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਸਿਵਲ ਹਸਪਤਾਲ ਦੇ ਨਰਸਿੰਗ ਸਟਾਫ਼ ਲਈ ਕੇਅਰ ਕੰਪੇਨੀਅਨ ਪ੍ਰੋਗਰਾਮ ਤਹਿਤ ਇੱਕ ਵਿਸ਼ੇਸ਼ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਅਹਿਮ ਪ੍ਰੋਗਰਾਮ ਦਾ ਮੁੱਖ ਉਦੇਸ਼ ਸਿਹਤ ਸੇਵਾਵਾਂ ਨੂੰ ਆਮ ਜਨਤਾ ਤੱਕ ਵਧੇਰੇ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਪਹੁੰਚਾਉਣਾ ਹੈ। ਇਸ ਸਿਖਲਾਈ ਵਰਕਸ਼ਾਪ ਦੌਰਾਨ ਹਸਪਤਾਲ ਦੇ ਨਰਸਿੰਗ ਸਟਾਫ਼ ਨੂੰ ਗਰਭਵਤੀ ਔਰਤਾਂ, ਬੱਚਿਆਂ ਨੂੰ ਦੁੱਧ ਪਿਲਾਉਣ ਵਾਲੀਆਂ ਮਾਤਾਵਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਗਰਭ ਅਵਸਥਾ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ, ਦੇਖਭਾਲ ਦੇ ਸਹੀ ਤਰੀਕਿਆਂ, ਗੈਰ-ਛੂਤਕਾਰੀ ਬੀਮਾਰੀਆਂ ਤੋਂ ਬਚਾਅ ਅਤੇ ਪੌਸ਼ਟਿਕ ਖ਼ੁਰਾਕ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਤੌਰ ‘ਤੇ ਸਿਖਲਾਈ ਦਿੱਤੀ ਗਈ ਤਾਂ ਜੋ ਉਹ ਮਰੀਜ਼ਾਂ ਨੂੰ ਚੰਗੀ ਤਰ੍ਹਾਂ ਸਿੱਖਿਅਤ ਕਰ ਸਕਣ। ਇਸ ਮੌਕੇ ਸਿਹਤ ਵਿਭਾਗ ਵੱਲੋਂ ਇੱਕ ਮੁਫ਼ਤ ਫੋਨ ਨੰਬਰ 18008899389 ਜਾਰੀ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਗਈ

ਫੋਟੋ ਕੈਪਸ਼ਨ: ਬਰਨਾਲਾ ਦੇ ਸਿਵਲ ਹਸਪਤਾਲ ਵਿਖੇ ਕੇਅਰ ਕੰਪੇਨੀਅਨ ਪ੍ਰੋਗਰਾਮ ਦੀ ਵਰਕਸ਼ਾਪ ਦੌਰਾਨ ਨਰਸਿੰਗ ਸਟਾਫ਼ ਨੂੰ ਸਨਮਾਨਿਤ ਕਰਦੇ ਹੋਏ ਸਿਵਲ ਸਰਜਨ ਡਾਕਟਰ ਹਰੀਪਾਲ ਸਿੰਘ ਸਿੱਧੂ, ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਇੰਦੂ ਬਾਂਸਲ ਅਤੇ ਹੋਰ ਸਿਹਤ ਅਧਿਕਾਰੀ।
 ਬਰਨਾਲਾ ਦੇ ਸਿਵਲ ਹਸਪਤਾਲ ਵਿਖੇ ਕੇਅਰ ਕੰਪੇਨੀਅਨ ਪ੍ਰੋਗਰਾਮ ਦੀ ਵਰਕਸ਼ਾਪ ਦੌਰਾਨ ਨਰਸਿੰਗ ਸਟਾਫ਼ ਨੂੰ ਸਨਮਾਨਿਤ ਕਰਦੇ ਹੋਏ ਸਿਵਲ ਸਰਜਨ ਡਾਕਟਰ ਹਰੀਪਾਲ ਸਿੰਘ ਸਿੱਧੂ, ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਇੰਦੂ ਬਾਂਸਲ ਅਤੇ ਹੋਰ ਸਿਹਤ ਅਧਿਕਾਰੀ।

, ਜਿਸ ਦੇ ਜ਼ਰੀਏ ਕੋਈ ਵੀ ਵਿਅਕਤੀ ਘਰ ਬੈਠੇ ਹੀ ਸਿਹਤ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਇਸ ਦੇ ਨਾਲ ਹੀ ਇੱਕ ਵਿਸ਼ੇਸ਼ ਕੋਡ ਨੂੰ ਸਕੈਨ ਕਰਕੇ ਇਸ ਸੇਵਾ ਨਾਲ ਜੁੜਨ ਦੀ ਸਹੂਲਤ ਬਾਰੇ ਵੀ ਵਿਸਥਾਰਪੂਰਵਕ ਦੱਸਿਆ ਗਿਆ। ਸਿਵਲ ਸਰਜਨ ਡਾਕਟਰ ਹਰੀਪਾਲ ਸਿੰਘ ਸਿੱਧੂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਇੰਦੂ ਬਾਂਸਲ ਨੇ ਸਟਾਫ਼ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਹਸਪਤਾਲ ਵਿੱਚ ਆਉਣ ਵਾਲੇ ਹਰ ਮਰੀਜ਼ ਨੂੰ ਛੁੱਟੀ ਮਿਲਣ ਤੋਂ ਪਹਿਲਾਂ ਇਸ ਕੇਅਰ ਕੰਪੇਨੀਅਨ ਸੇਵਾ ਤਹਿਤ ਲਾਜ਼ਮੀ ਤੌਰ ‘ਤੇ ਦਰਜ ਕੀਤਾ ਜਾਵੇ, ਤਾਂ ਜੋ ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰ ਘਰ ਜਾਣ ਤੋਂ ਬਾਅਦ ਵੀ ਸਿਹਤ ਦੀ ਬਿਹਤਰ ਦੇਖਭਾਲ ਲਈ ਸਹੀ ਮਾਰਗਦਰਸ਼ਨ ਪ੍ਰਾਪਤ ਕਰਦੇ ਰਹਿਣ। ਸਮਾਗਮ ਦੇ ਅਖੀਰ ਵਿੱਚ ਸਿਖਲਾਈ ਪ੍ਰਾਪਤ ਕਰਨ ਵਾਲੇ ਸਮੂਹ ਨਰਸਿੰਗ ਸਟਾਫ਼ ਨੂੰ ਹੌਸਲਾ ਅਫ਼ਜ਼ਾਈ ਲਈ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਵਿਸ਼ੇਸ਼ ਪ੍ਰੋਗਰਾਮ ਦੌਰਾਨ ਸਿਹਤ ਵਿਭਾਗ ਦੇ ਉੱਚ ਅਧਿਕਾਰੀ ਅਤੇ ਜ਼ਿਲ੍ਹਾ ਕੋਆਰਡੀਨੇਟਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾ

ਸਵਰ ਸੰਸਾਰ ਦੀ ਅਨੋਖੀ ਯਾਤਰਾ, ਬੀ ਵੀ ਐਮ ਇੰਟਰਨੈਸ਼ਨਲ ਸਕੂਲ ਦੇ ਯੂਕੇਜੀ ਦੇ ਨੰਨ੍ਹੇ ਵਿਦਿਆਰਥੀਆਂ ਨੇ ਦਿਖਾਈ ਸਿੱਖਣ ਦੀ ਅਦਭੁਤ ਪ੍ਰਤਿਭਾ

 

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 3 5
Users Today : 0
Users Yesterday : 14
Users Last 7 days : 171

ਰਾਸ਼ੀਫਲ