ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਹਾਂਗ ਕਾਂਗ ਪੁੱਜਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਅਲੌਕਿਕ ਤੇ ਭਰਵਾਂ ਸੁਆਗਤ

ਹਾਂਗ ਕਾਂਗ ਪੁੱਜਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਅਲੌਕਿਕ ਤੇ ਭਰਵਾਂ ਸੁਆਗਤ

ਹਾਂਗ ਕਾਂਗ ਪੁੱਜਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਪਾ ਕੇ ਭਰਵਾਂ ਸਵਾਗਤ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਅਤੇ ਸਥਾਨਕ ਸਿੱਖ ਸੰਗਤ।

ਕੇਂਦਰੀ ਬਿਊਰੋ:

                 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਖ਼ਾਲਸਾ ਦੀਵਾਨ ਹਾਂਗ ਕਾਂਗ ਦੇ ਵਿਸ਼ੇਸ਼ ਅਤੇ ਨਿੱਘੇ ਸੱਦੇ ਉੱਤੇ ਤਿੰਨ ਦਿਨਾਂ ਦੇ ਅਹਿਮ ਧਾਰਮਿਕ ਦੌਰੇ ਲਈ ਹਾਂਗ ਕਾਂਗ ਪਹੁੰਚ ਗਏ ਹਨ, ਜਿੱਥੇ ਪਹੁੰਚਣ ’ਤੇ ਸਥਾਨਕ ਸਿੱਖ ਸੰਗਤ, ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਅਤੇ ਨੌਜਵਾਨਾਂ ਵੱਲੋਂ ਉਨ੍ਹਾਂ ਦਾ ਬਹੁਤ ਹੀ ਉਤਸ਼ਾਹ, ਸਤਿਕਾਰ ਅਤੇ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ। ਹਵਾਈ ਅੱਡੇ ’ਤੇ ਉਤਰਦਿਆਂ ਹੀ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਅਤੇ ਪ੍ਰਬੰਧਕਾਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਪਾ ਕੇ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਅਕਾਸ਼ਗੁੰਜਾਊ ਜੈਕਾਰਿਆਂ ਦੀ ਗੂੰਜ ਵਿੱਚ ਜੀ ਆਇਆਂ ਨੂੰ ਆਖਿਆ। ਇਸ ਤੋਂ ਬਾਅਦ ਜਦੋਂ ਸਿੰਘ ਸਾਹਿਬ ਦਾ ਕਾਫ਼ਲਾ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ ਤਾਂ ਉੱਥੇ ਮਾਹੌਲ ਪੂਰੀ ਤਰ੍ਹਾਂ ਅਲੌਕਿਕ ਹੋ ਗਿਆ, ਜਿੱਥੇ ਖ਼ਾਲਸਈ ਪਹਿਰਾਵੇ ਵਿੱਚ ਸਜੇ ਨੌਜਵਾਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦਾ ਸੁਆਗਤ ਜੈਕਾਰਿਆਂ ਦੀ ਗੂੰਜ ਦੇ ਵਿੱਚ ਆਪਣੀਆਂ ਕਿਰਪਾਨਾਂ ਦੀ ਛਾਂ ਕਰਕੇ ਬੜੇ ਹੀ ਸ਼ਾਨੋ-ਸ਼ੌਕਤ ਨਾਲ ਕੀਤਾ। ਆਪਣੇ ਇਸ ਤਿੰਨ ਦਿਨਾਂ ਦੇ ਵਿਸ਼ੇਸ਼ ਪ੍ਰਵਾਸ ਦੌਰਾਨ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਖ਼ਾਲਸਾ ਦੀਵਾਨ ਹਾਂਗ ਕਾਂਗ ਵਿਖੇ ਆਯੋਜਿਤ ਕੀਤੇ ਜਾ ਰਹੇ ਮਹਾਨ ਗੁਰਮਤਿ ਸਮਾਗਮਾਂ ਵਿੱਚ ਉਚੇਚੇ ਤੌਰ ’ਤੇ ਸ਼ਮੂਲੀਅਤ ਕਰਨਗੇ ਅਤੇ ਰੱਬੀ ਬਾਣੀ ਦੇ ਪ੍ਰਵਾਹ ਵਿੱਚ ਜੁੜੀਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਨ ਦੇ ਨਾਲ-ਨਾਲ ਸਥਾਨਕ ਸੰਗਤ ਤੇ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਵਿੱਚ ਸਿੱਖੀ, ਸਿੱਖ ਇਤਿਹਾਸ, ਗੁਰੂ ਸਾਹਿਬਾਨ ਦੇ ਸਿਧਾਂਤਾਂ ਅਤੇ ਧਰਮ ਦਾ ਪ੍ਰਚਾਰ ਤੇ ਪ੍ਰਸਾਰ ਕਰਨਗੇ। ਵਰਣਨਯੋਗ ਹੈ ਕਿ ਹਾਂਗ ਕਾਂਗ ਦੀ ਧਰਤੀ ਨਾਲ ਸਿੱਖਾਂ ਦਾ ਇਤਿਹਾਸ ਬਹੁਤ ਪੁਰਾਣਾ ਹੈ, ਜਿੱਥੇ ਲਗਭਗ ਇੱਕ ਸੌ ਪੱਚੀ ਸਾਲ ਪਹਿਲਾਂ ਸਿੱਖਾਂ ਨੇ ਪਹਿਲੀ ਵਾਰ ਕਦਮ ਰੱਖਿਆ ਸੀ ਅਤੇ ਆਪਣੀ ਸਖ਼ਤ ਮਿਹਨਤ ਤੇ ਲਗਨ ਸਦਕਾ ਸੰਨ ਉੱਨੀ ਸੌ ਇੱਕ ਵਿੱਚ ਸ੍ਰੀ ਗੁਰੂ ਸਿੰਘ ਸਭਾ ਦੀ ਸਥਾਪਨਾ ਕੀਤੀ ਸੀ, ਜਿੱਥੇ ਅੱਜ ਇੱਕ ਬਹੁਤ ਹੀ ਆਕਰਸ਼ਕ ਅਤੇ ਸੁੰਦਰ ਗੁਰਦੁਆਰਾ ਖ਼ਾਲਸਾ ਦੀਵਾਨ ਸਿੱਖ ਅਸਥਾਨ ਸੁਸ਼ੋਭਿਤ ਹੈ ਜੋ ਸਮੁੱਚੇ ਖੇਤਰ ਵਿੱਚ ਸਿੱਖੀ ਅਤੇ ਮਾਨਵਤਾ ਦੀ ਸੇਵਾ ਦਾ ਮੁੱਖ ਕੇਂਦਰ ਬਣਿਆ ਹੋਇਆ ਹੈ। ਜਥੇਦਾਰ ਗੜਗੱਜ ਦੇ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਵੀ ਇਸ ਮਹੱਤਵਪੂਰਨ ਧਾਰਮਿਕ ਦੌਰੇ ਉੱਤੇ ਹਾਂਗ ਕਾਂਗ ਪਹੁੰਚੇ ਹਨ, ਜਿਨ੍ਹਾਂ ਦਾ ਵੀ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਸਿੰਘ ਸਾਹਿਬ ਦੇ ਗੁਰਦੁਆਰਾ ਸਾਹਿਬ ਪਹੁੰਚਣ ਦੇ ਇਸ ਸ਼ੁਭ ਅਵਸਰ ’ਤੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਸਵੰਤ ਸਿੰਘ, ਪ੍ਰਧਾਨ ਨਿਰਮਲ ਸਿੰਘ ਪਟਿਆਲਾ, ਮੀਤ ਪ੍ਰਧਾਨ ਜੁਗਰਾਜ ਸਿੰਘ ਡੁੱਗਰੀ, ਪ੍ਰਬੰਧਕੀ ਕਮੇਟੀ ਦੇ ਮੈਂਬਰ ਮਹਿੰਦਰ ਸਿੰਘ ਪੱਕੀ, ਸਾਬਕਾ ਪ੍ਰਧਾਨ ਦਲਜੀਤ ਸਿੰਘ ਜ਼ੀਰਾ, ਸਾਬਕਾ ਬੋਰਡ ਮੈਂਬਰ ਬਲਜਿੰਦਰ ਸਿੰਘ ਦਸਮੇਸ਼ ਨਗਰ, ਸਾਬਕਾ ਬੋਰਡ ਮੈਂਬਰ ਜੁਝਾਰ ਸਿੰਘ, ਸਾਬਕਾ ਸਕੱਤਰ ਜਸਕਰਨ ਸਿੰਘ ਵਾਂਦਰ, ਸਾਬਕਾ ਸਕੱਤਰ ਬਲਜੀਤ ਸਿੰਘ, ਸੁਖਚੈਨ ਸਿੰਘ, ਗਗਨਪ੍ਰੀਤ ਸਿੰਘ, ਜੀਵਨ ਸਿੰਘ, ਤੇਜਪਾਲ ਸਿੰਘ, ਨਵਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਸਿੱਖ ਆਗੂ, ਪਤਵੰਤੇ ਸੱਜਣ ਅਤੇ ਧਾਰਮਿਕ ਸ਼ਖ਼ਸੀਅਤਾਂ ਹਾਜ਼ਰ ਸਨ, ਜਿਨ੍ਹਾਂ ਨੇ ਸਿੰਘ ਸਾਹਿਬ ਦੀ ਹਾਂਗ ਕਾਂਗ ਫੇਰੀ ਨੂੰ ਸਿੱਖੀ ਦੇ ਪ੍ਰਚਾਰ ਲਈ ਇੱਕ ਇਤਿਹਾਸਕ ਮੀਲ ਪੱਥਰ ਦੱਸਿਆ ਅਤੇ ਉਮੀਦ ਜਤਾਈ ਕਿ ਇਸ ਦੌਰੇ ਨਾਲ ਨੌਜਵਾਨ ਪੀੜ੍ਹੀ ਆਪਣੇ ਅਮੀਰ ਵਿਰਸੇ ਅਤੇ ਧਾਰਮਿਕ ਮੂਲ ਨਾਲ ਹੋਰ ਵਧੇਰੇ ਦ੍ਰਿੜਤਾ ਨਾਲ ਜੁੜੇਗੀ।

ਹੋਰ ਤਾਜ਼ਾ ਖਬਰਾਂ ਲਈ ਖੁੱਲੀਆਂ ਅੱਖਾਂ ਤੇ ਕਲਿੱਕ ਕਰੋ।

ਕਬੱਡੀ ਜਗਤ ਨੂੰ ਲੱਗਿਆ ਬਹੁਤ ਵੱਡਾ ਝਟਕਾ, ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਕੋਚ ਗੋਪੀ ਧੂੜਕੋਟ ਦਾ ਬਿਮਾਰੀ ਕਾਰਨ ਦੇਹਾਂਤ, ਖੇਡ ਪ੍ਰੇਮੀਆਂ ਵਿੱਚ ਸੋਗ ਦੀ ਲਹਿਰ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 1 8
Users Today : 109
Users Yesterday : 59
Users Last 7 days : 329

ਰਾਸ਼ੀਫਲ

error: Content is protected !!