Home » ਪ੍ਰਮੁੱਖ ਖ਼ਬਰਾਂ » ਭਿਆਨਕ ਸੜਕ ਹਾਦਸੇ ਵਿੱਚ ਇੱਕ ਦੀ ਮੌਤ ਦੂਜਾ ਜ਼ਖਮੀ

ਭਿਆਨਕ ਸੜਕ ਹਾਦਸੇ ਵਿੱਚ ਇੱਕ ਦੀ ਮੌਤ ਦੂਜਾ ਜ਼ਖਮੀ

ਬਰਨਾਲਾ ਬਠਿੰਡਾ ਦੇ ਮੁੱਖ ਮਾਰਗ ਤੇ ਸਥਿਤ ਡੇਰਾ ਬਾਬਾ ਇੰਦਰਦਾਸ ਦੇ ਨੇੜੇ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਅਣਪਛਾਤੇ ਵਾਹਨ ਨੇ ਮੋਟਰਸਾਇਕਲ ਸਵਾਰ ਦੋ ਵਿਅਕਤੀਆਂ ਨੂੰ ਜ਼ੋਰਦਾਰ ਟੱਕਰ ਮਾਰੀ ਜਿਸ ਕਾਰਨ ਮੌਕੋ ਤੇ ਹੀ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਜਾ ਗੰਭਿਰ ਰੂਪ ਵਿੱਚ ਜ਼ਖਮੀ ਹੋ ਗਿਆ ਜਿਸ ਨੂੰ ਬਠਿੰਡਾ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਭਿਆਨਕ ਸੜਕ ਹਾਦਸੇ ਵਿੱਚ ਇੱਕ ਦੀ ਮੌਤ ਦੂਜਾ ਜ਼ਖਮੀ
[responsivevoice_button voice="Hindi Male"]

ਅਣਪਛਾਤੇ ਵਾਹਨ ਦੀ ਟੱਕਰ ਨਾਲ ਇੱਕ ਮੋਟਰਸਾਇਕਲ ਸਵਾਰ ਦੀ ਮੌਤ ਇੱਕ ਜ਼ਖਮੀ

ਬਰਨਾਲਾ ਬਿਊਰੋ 6 ਮਾਰਚ

ਬਰਨਾਲਾ ਬਠਿੰਡਾ ਦੇ ਮੁੱਖ ਮਾਰਗ ਤੇ ਸਥਿਤ ਡੇਰਾ ਬਾਬਾ ਇੰਦਰਦਾਸ ਦੇ ਨੇੜੇ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਅਣਪਛਾਤੇ ਵਾਹਨ ਨੇ ਮੋਟਰਸਾਇਕਲ ਸਵਾਰ ਦੋ ਵਿਅਕਤੀਆਂ ਨੂੰ ਜ਼ੋਰਦਾਰ ਟੱਕਰ ਮਾਰੀ ਜਿਸ ਕਾਰਨ ਮੌਕੋ ਤੇ ਹੀ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਜਾ ਗੰਭਿਰ ਰੂਪ ਵਿੱਚ ਜ਼ਖਮੀ ਹੋ ਗਿਆ ਜਿਸ ਨੂੰ ਬਠਿੰਡਾ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਇਸ ਸੰਬੰਧੀ ਮ੍ਰਿਤਕ ਦੇ ਛੋਟੇ ਭਰਾ ਬੱਬੀ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਪੁੱਤਰ ਆਤਮਾ ,ਸਿੰਘ ਆਪਣੇ ਸਾਥੀ ਹਾਕਮ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਢਿੱਲਵਾਂ ਨਾਲ ਮੋਟਰਸਾਇਕਲ ਤੇ ਸਵਾਰ ਹੋ ਕਿ ਰਾਮਪੁਰੇ ਤੋ ਦਵਾਈ ਲੈਂਣ ਜਾ ਰਹੇ ਸਨ। ਜਦੋ ਉਹ ਬਾਬਾ ਇੰਦਰਦਾਸ ਦੇ ਡੇਰੇ ਨੇੜੇ ਪੁੱਜੇ ਤਾਂ ਅਚਾਨਕ ਇੱਕ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਮੋਟਰਸਾਇਕਲ ਸਵਾਰ ਸੜਕ ਦੇ ਦੂਸਰੇ ਪਾਸੇ ਜਾ ਡਿੱਗੇ ਜਿੰਨ੍ਹਾਂ ਵਿੱਚੋ ਗੁਰਮੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਉਸਦਾ ਸਾਥੀ ਹਾਕਮ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸ ਨੂੰ ਮਿੰਨੀ ਸਹਾਰਾ ਕਲੱਬ ਦੀ ਐਬੂਲੈਂਸ ਰਾਹੀਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂhttp://ਬਰਨਾਲਾ ਮਿਆਦ ਲੰਘੀ ਬੀਅਰ ਮਾਮਲਾ: ਕੀ ਇਹ ਮਹਿਜ਼ ਲਾਪਰਵਾਹੀ ਹੈ ਜਾਂ ਕੋਈ ਵੱਡੀ ਸਾਜਿਸ਼? ਜਾਂਚ ਦੇ ਘੇਰੇ ’ਚ ਕਈ ਅਣਸੁਲਝੇ ਸਵਾਲ

ਪਰ ਹਾਲਤ ਜ਼ਿਆਦਾ ਗੰਭੀਰ ਦੇਖਦੇ ਹੋਏ ਬਠਿੰਡਾ ਏਮਜ਼ ਹਸਪਤਾਲ ਵਿੱਚ ਰੈਫਰ ਕੀਤਾ ਗਿਆ।  ਇਸ ਹਾਦਸੇ ਵਿੱਚ ਮੋਟਰਸਾਇਕਲ ਦਾ ਬੇਹੱਦ ਨੁਕਸਾਨ ਹੋ ਗਿਆ ।ਹਾਦਸੇ ਤੋਂ ਬਾਅਦ ਦੋਸ਼ੀ ਵਾਹਨ ਚਾਲਕ ਮੌਕੇ ਤੋਂ ਹੀ ਫਰਾਰ ਹੋ ਗਏ। ਇਸ ਘਟਨਾ ਦਾ ਪਤਾ ਲੱਗਦੇ ਹੀ ਸੜਕ ਸੁਰਖਿੱਆ ਫੋਰਸ ਦੇ ਥਾਣੇਦਾਰ ਅਤੇ ਪੁਲਿਸ ਚੌਂਕੀ ਤਪਾ ਦੀ ਪੁਲਿਸ ਘਟਨਾ ਸਥਲ ਤੇ ਪਹੁੰਚ ਗਏ ਜਿੰਨ੍ਹਾਂ ਮ੍ਰਿਤਕ ਗੁਰਮੀਤ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਮਿੰਨੀ ਸਹਾਰਾ ਕਲੱਬ ਦੀ ਐਂਬੂਲੈਸ ਰਾਹੀ ਬਰਨਾਲਾ ਵਿਖੇ ਪੋਸਟਮਾਰਟਮ ਲਈ  ਭੇਜ ਦਿੱਤੀ ਗਈ ਅਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ  ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦਰਦਨਾਕ ਐਂਕਸੀਡੈਟ ਦੀ ਖਬਰ ਸੁਣ ਕੇ ਮੌਕੇ ਤੇ ਮ੍ਰਿਤਕਾਂ ਦੇ ਪਰਿਵਾਰ ਪਹੁੰਚ ਗਏ ਜਿੰਨ੍ਹਾਂ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਕੀਤੀ ਜਾ ਰਹੀ ਹੈ. ਅਤੇ ਪੁਲਿਸ ਵੱਲੋਂ ਇਸ ਘਟਨਾ ਦੇ ਸੰਬੰਧ ਵਿੱਚ ਸੀ.ਸੀ.ਟੀ.ਵੀ ਕੈਮਰਿਆ ਦੀ ਜਾਂਚ ਕਰਕੇ ਦੋਸ਼ੀ ਵਾਹਨ ਦੀ ਪਛਾਣ ਕਰਨ ਦੀ ਕੋਸ਼ਿਸ਼ ਜਾਰੀ ਹੈ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ ਖੁੱਲ੍ਹੀਆਂ ਅੱਖਾਂ https://theopeneyes24.com/wp-admin/post-new.php

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 8 7 4
Users Today : 5
Users Yesterday : 9
Users Last 7 days : 215

ਰਾਸ਼ੀਫਲ