Home » ਪ੍ਰਮੁੱਖ ਖ਼ਬਰਾਂ » ਬੇਕਾਬੂ ਕਾਰ ਦਰੱਖਤ ਨਾਲ ਟਕਰਾਈ, ਦੋ ਸਕੇ ਭਰਾਵਾਂ `ਚੋਂ ਇਕ ਦੀ ਮੌਤ

ਬੇਕਾਬੂ ਕਾਰ ਦਰੱਖਤ ਨਾਲ ਟਕਰਾਈ, ਦੋ ਸਕੇ ਭਰਾਵਾਂ `ਚੋਂ ਇਕ ਦੀ ਮੌਤ

ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਖਿਆਲੀ ਵਿਖੇ ਇਕ ਦਰਦਨਾਕ ਸੜਕ ਹਾਦਸੇ `ਚ ਕਾਰ ਸਵਾਰ ਦੋ ਭਰਾਵਾਂ ’ਚੋਂ ਇਕ ਦੀ ਮੌਤ ਹੋ ਗਈ। ਜਦਕਿ ਦੂਜਾ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ਸਹਾਇਕ ਉਪ ਇੰਸਪੈਕਟਰ ਗੁਰਨਾਮ ਸਿੰਘ ਨੇ ਦੱਸਿਆ ਕਿ
ਬੇਕਾਬੂ ਕਾਰ ਦਰੱਖਤ ਨਾਲ ਟਕਰਾਈ, ਦੋ ਸਕੇ ਭਰਾਵਾਂ `ਚੋਂ ਇਕ ਦੀ ਮੌਤ
[responsivevoice_button voice="Hindi Male"]

ਬਰਨਾਲਾ ਬਿਊਰੋ  27 ਅਪ੍ਰੈਲ

                  ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਖਿਆਲੀ ਵਿਖੇ ਇਕ ਦਰਦਨਾਕ ਸੜਕ ਹਾਦਸੇ `ਚ ਕਾਰ ਸਵਾਰ ਦੋ ਭਰਾਵਾਂ ਚੋਂ ਇਕ ਦੀ ਮੌਤ ਹੋ ਗਈ। ਜਦਕਿ ਦੂਜਾ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ਸਹਾਇਕ ਉਪ ਇੰਸਪੈਕਟਰ ਗੁਰਨਾਮ ਸਿੰਘ ਨੇ ਦੱਸਿਆ ਕਿ ਆਕਾਸ਼ਦੀਪ ਸਿੰਘ ਤੇ ਰਵਿੰਦਰਦੀਪ ਸਿੰਘ ਪੁਤਰ ਸਵਰਨ ਸਿੰਘ ਵਾਸੀ ਖਿਆਲੀ ਆਪਣੀ ਕਾਰ ਰਾਹੀਂ ਪਿੰਡ ਤੋਂ ਸਹੋਰ ਵਿਖੇ ਕੰਮਕਾਜ ਲਈ ਗਏ ਹੋਏ ਸਨ। ਸ਼ਾਮ ਕਰੀਬ ਛੇ ਵਜੇ ਉਹ ਆਪਣਾ ਕੰਮ ਮੁਕਾ ਕੇ ਵਾਪਸ ਪਿੰਡ ਆ ਰਹੇ ਸਨ ਕਿ ਪਿੰਡ ਸਹੌਰ ਦੀ ਹੱਦ ਚ ਉਨ੍ਹਾਂ ਦੀ ਕਾਰ ਬੇਕਾਬੂ ਹੋ ਗਈ। ਕਾਰ ਆਕਾਸ਼ਦੀਪ ਸਿੰਘ ਚਲਾ ਰਿਹਾ ਸੀ ਤੇ ਸੰਤੁਲਨ ਵਿਗੜਨ ਕਾਰਨ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ। ਹਾਦਸੇ ਦੌਰਾਨ 15 ਸਾਲਾ ਰਵਿੰਦਰਦੀਪ ਸਿੰਘ ਗੰਭੀਰ ਰੂਪ ਚ ਜ਼ਖਮੀ ਹੋ ਗਿਆ। ਜਦਕਿ ਉਸ ਦੇ ਵੱਡੇ ਭਰਾ 18 ਸਾਲਾ ਆਕਾਸ਼ਦੀਪ ਸਿੰਘ ਨੂੰ ਵੀ ਸੱਟਾਂ ਲੱਗੀਆਂ। ਪਰਿਵਾਰਿਕ ਮੈਂਬਰਾਂ ਵਲੋਂ ਦੋਵਾਂ ਨੂੰ ਤੁਰੰਤ ਇਲਾਜ ਲਈ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਚ ਦਾਖਲ ਕਰਵਾਇਆ ਗਿਆ। ਜਿਥੇ ਰਵਿੰਦਰਦੀਪ ਸਿੰਘ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਪੁਲਿਸ ਮੁਤਾਬਕ ਮ੍ਰਿਤਕ ਨੌਜਵਾਨ ਦੇ ਵੱਡੇ ਭਰਾ ਆਕਾਸ਼ਦੀਪ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਥਾਣਾ ਠੁੱਲੀਵਾਲ ਪੁਲਿਸ ਵਲੋਂ ਧਾਰਾ 194 ਬੀਐੱਨਐੱਸਐੱਸ ਤਹਿਤ ਅਗਲੀ ਕਾਰਵਾਈ ਅਮਲ ਚ ਲਿਆਂਦੀ ਗਈ ਹੈ। ਇਸ ਦਰਦਨਾਕ ਘਟਨਾ ਨਾਲ ਪਿੰਡ ਤੇ ਆਸ-ਪਾਸ ਦੇ ਇਲਾਕੇ ਚ ਗਹਿਰਾ ਸੋਗ ਛਾ ਗਿਆ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

0 0 votes
Article Rating
Subscribe
Notify of
guest
0 Comments
Oldest
Newest Most Voted