Home » ਪ੍ਰਮੁੱਖ ਖ਼ਬਰਾਂ » ਖਨੌਰੀ ਨੇੜੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਦਰਦਨਾਕ ਮੌਤ, ਦੋ ਦੀ ਹਾਲਤ ਗੰਭੀਰ

ਖਨੌਰੀ ਨੇੜੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਦਰਦਨਾਕ ਮੌਤ, ਦੋ ਦੀ ਹਾਲਤ ਗੰਭੀਰ

 ਖਨੌਰੀ ਨੇੜੇ ਵਾਪਰੇ ਹਾਦਸੇ ਵਿੱਚ ਹਾਦਸਾਗ੍ਰਸਤ ਹੋਈ ਕਾਰ ਦੀ ਤਸਵੀਰ।
[responsivevoice_button voice="Hindi Male"]

ਕੇਂਦਰੀ ਬਿਊਰੋ

                  ਖਨੌਰੀ ਨੇੜੇ ਘੱਗਰ ਪੁਲ ਕੋਲ ਬੀਤੀ ਰਾਤ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਪਿੰਡ ਗੁਲਾੜੀ ਦੇ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਗੁਲਾੜੀ ਦੇ ਚਾਰ ਦੋਸਤ ਆਪਣੀ ਕਾਰ ਵਿੱਚ ਸਵਾਰ ਹੋ ਕੇ ਪਾਤੜਾਂ ਤੋਂ ਖਨੌਰੀ ਮੰਡੀ ਵੱਲ ਆ ਰਹੇ ਸਨ। ਕਾਰ ਅੰਕੁਸ਼ ਨਾਮ ਦਾ ਨੌਜਵਾਨ ਚਲਾ ਰਿਹਾ ਸੀ। ਜਦੋਂ ਉਹ ਖਨੌਰੀ ਨੇੜੇ ਘੱਗਰ ਪੁਲ ਕੋਲ ਪਹੁੰਚੇ ਤਾਂ ਪਿੱਛੋਂ ਬਹੁਤ ਹੀ ਤੇਜ਼ ਰਫ਼ਤਾਰ ਨਾਲ ਆ ਰਹੀ ਇਕ ਹੋਰ ਕਾਰ ਨੇ ਉਨ੍ਹਾਂ ਦੀ ਗੱਡੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਨ੍ਹਾਂ ਦੀ ਕਾਰ ਸੜਕ ਤੋਂ ਹੇਠਾਂ ਉੱਤਰ ਕੇ ਖੇਤਾਂ ਵਿੱਚ ਜਾ ਡਿੱਗੀ ਅਤੇ ਹਾਦਸੇ ਤੋਂ ਬਾਅਦ ਦੂਜੀ ਕਾਰ ਦਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸ਼ਿਕਾਇਤਕਰਤਾ ਸਰਦੂਲ ਸਿੰਘ ਨੇ ਥਾਣਾ ਖਨੌਰੀ ਪੁਲਿਸ ਨੂੰ ਦਿੱਤੀ ਦਰਖ਼ਾਸਤ ਵਿੱਚ ਦੱਸਿਆ ਕਿ ਇਸ ਹਾਦਸੇ ਵਿੱਚ ਉਸ ਦੇ ਚੌਵੀ ਸਾਲਾ ਭਰਾ ਸੰਜੂ ਅਤੇ ਉਸ ਦੇ ਦੋਸਤ ਸਮੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਅੰਕੁਸ਼ ਅਤੇ ਗੁਰਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਘਟਨਾ ਤੋਂ ਤੁਰੰਤ ਬਾਅਦ ਰਾਹਗੀਰਾਂ ਦੀ ਮਦਦ ਨਾਲ ਦੋਵਾਂ ਜ਼ਖ਼ਮੀਆਂ ਨੂੰ ਪਾਤੜਾਂ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਟੋਹਾਣਾ ਦੇ ਗਰਗ ਹਸਪਤਾਲ ਲਈ ਰੈਫ਼ਰ ਕਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਖਨੌਰੀ ਦੀ ਪੁਲਿਸ ਟੀਮ ਸਬ ਇੰਸਪੈਕਟਰ ਚੰਨਾ ਸਿੰਘ ਦੀ ਅਗਵਾਈ ਹੇਠ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਮ੍ਰਿਤਕ ਨੌਜਵਾਨਾਂ ਦੀਆਂ ਦੇਹਾਂ ਦਾ ਮੂਨਕ ਤੋਂ ਪੋਸਟਮਾਰਟਮ ਕਰਵਾਉਣ ਉਪਰੰਤ ਉਨ੍ਹਾਂ ਨੂੰ ਪਰਿਵਾਰਕ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਫ਼ਰਾਰ ਕਾਰ ਚਾਲਕ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਹੋਰ ਤਾਜ਼ਾ ਖਬਰਾਂ ਲਈ ਖੁੱਲੀਆਂ ਅੱਖਾਂ ਤੇ ਕਲਿੱਕ ਕਰੋ।ਪਹਿਲੀ ਪਤਨੀ ਦੇ ਦੇਹਾਂਤ ਤੋਂ ਬਾਅਦ ਦੂਜੀ ਪਤਨੀ ਨੂੰ ਪਰਿਵਾਰਕ ਪੈਨਸ਼ਨ ਦਾ ਹੱਕ ਨਹੀਂ, ਹਾਈ ਕੋਰਟ ਨੇ ਸੁਣਾਇਆ ਅਹਿਮ ਫੈਸਲਾ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 0 3
Users Today : 11
Users Yesterday : 24
Users Last 7 days : 180

ਰਾਸ਼ੀਫਲ