Home » ਪ੍ਰਮੁੱਖ ਖ਼ਬਰਾਂ » ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਅਹਿਮ ਮੀਟਿੰਗ: ਪੁਲਿਸ ਧੱਕੇਸ਼ਾਹੀ ਦੀ ਕੀਤੀ ਸਖ਼ਤ ਨਿਖੇਧੀ

ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਅਹਿਮ ਮੀਟਿੰਗ: ਪੁਲਿਸ ਧੱਕੇਸ਼ਾਹੀ ਦੀ ਕੀਤੀ ਸਖ਼ਤ ਨਿਖੇਧੀ

   ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਇਕਾਈ ਤਪਾ ਦੀ ਮਾਸਿਕ ਮੀਟਿੰਗ ਇਕਾਈ ਪ੍ਰਧਾਨ ਚਾਨਣ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਪੱਧਰ 'ਤੇ ਆਯੋਜਿਤ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਪੈਨਸ਼ਨਰ ਸਾਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦੌਰਾਨ ਪ੍ਰੇਮ ਨਾਥ, ਰੂਪ ਚੰਦ ਪਾਵਰਕੌਮ, ਜੋਗਿੰਦਰ ਨਾਥ, ਪਵਨ ਕੁਮਾਰ ਅਤੇ ਰਾਮੇਸ਼ਵਰ ਦਾਸ ਆਦਿ ਬੁਲਾਰਿਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਹਾਲ ਹੀ ਵਿੱਚ ਪ੍ਰਦਰਸ਼ਨ ਕਰ ਰਹੇ ਅਪ੍ਰੈਂਟਿਸ ਲਾਈਨਮੈਨਾਂ 'ਤੇ ਹੋਏ ਪੁਲਿਸ ਲਾਠੀ
ਤਪਾ ਮੰਡੀ ਵਿਖੇ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਹੋਈ ਮਾਸਿਕ ਮੀਟਿੰਗ ਦਾ ਇੱਕ ਦ੍ਰਿਸ਼।
[responsivevoice_button voice="Hindi Male"]

ਬਰਨਾਲਾ ਬਿਊਰੋ

       ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਇਕਾਈ ਤਪਾ ਦੀ ਮਾਸਿਕ ਮੀਟਿੰਗ ਇਕਾਈ ਪ੍ਰਧਾਨ ਚਾਨਣ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਪੱਧਰ ‘ਤੇ ਆਯੋਜਿਤ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਪੈਨਸ਼ਨਰ ਸਾਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦੌਰਾਨ ਪ੍ਰੇਮ ਨਾਥ, ਰੂਪ ਚੰਦ ਪਾਵਰਕੌਮ, ਜੋਗਿੰਦਰ ਨਾਥ, ਪਵਨ ਕੁਮਾਰ ਅਤੇ ਰਾਮੇਸ਼ਵਰ ਦਾਸ ਆਦਿ ਬੁਲਾਰਿਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਹਾਲ ਹੀ ਵਿੱਚ ਪ੍ਰਦਰਸ਼ਨ ਕਰ ਰਹੇ ਅਪ੍ਰੈਂਟਿਸ ਲਾਈਨਮੈਨਾਂ ‘ਤੇ ਹੋਏ ਪੁਲਿਸ ਲਾਠੀਚਾਰਜ ਅਤੇ ਬਲ ਪ੍ਰਯੋਗ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਮੌਕੇ ਉਨ੍ਹਾਂ ਸੁਵਿਧਾ ਕੇਂਦਰ ਦੇ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦਾ ਪੁਰਜ਼ੋਰ ਸਮਰਥਨ ਕੀਤਾ ਅਤੇ ਵਿੱਤ ਮੰਤਰੀ ਨਾਲ ਹੋਈ ਮੀਟਿੰਗ ਦੇ ਬਾਵਜੂਦ ਮੰਗਾਂ ਨੂੰ ਪੂਰਾ ਨਾ ਕਰਨ ਅਤੇ ਮਾਨਯੋਗ ਉੱਚ ਅਦਾਲਤ ਦੇ ਫੈਸਲਿਆਂ ਨੂੰ ਲਾਗੂ ਨਾ ਕਰਨ ਲਈ ਸਰਕਾਰ ਦੇ ਅੜੀਅਲ ਵਤੀਰੇ ਦੀ ਆਲੋਚਨਾ ਕੀਤੀ। ਮੀਟਿੰਗ ਦੌਰਾਨ ਜਥੇਬੰਦੀ ਦੀਆਂ ਭਵਿੱਖੀ ਗਤੀਵਿਧੀਆਂ ‘ਤੇ ਵੀ ਚਾਨਣਾ ਪਾਇਆ ਗਿਆ। ਜਨਮਦਿਨ ਮੁਬਾਰਕਬਾਦ ਪ੍ਰੋਗਰਾਮ ਦੇ ਤਹਿਤ ਯੋਗ ਸਾਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਜਨਮਦਿਨ ਦੀ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਖੁਸ਼ਹਾਲੀ ਲਈ ਦੁਆ ਕੀਤੀ ਗਈ। ਇਸ ਦੇ ਨਾਲ ਹੀ ਦੇਵ ਰਾਜ ਗਰਗ ਅਤੇ ਆਗਿਆ ਰਾਣੀ ਨੂੰ ਉਨ੍ਹਾਂ ਦੇ ਵਿਆਹ ਦੀ ਅਠਤਾਲੀਵੀਂ ਵਰ੍ਹੇਗੰਢ ‘ਤੇ ਵਧਾਈ ਦਿੱਤੀ ਗਈ। ਅੱਜ ਦੀ ਇਸ ਇਕੱਤਰਤਾ ਵਿੱਚ ਨਵੇਂ ਸ਼ਾਮਲ ਹੋਏ ਸਾਥੀ ਗਜਿੰਦਰ ਸਿੰਘ ਸਿੱਖਿਆ ਵਿਭਾਗ ਦਾ ਜਥੇਬੰਦੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਅੰਤ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਚਾਨਣ ਸਿੰਘ ਨੇ ਸਭ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਸਹਿਯੋਗ ਦੀ ਉਮੀਦ ਜਤਾਈ। ਇਸ ਮੌਕੇ ਸਕੱਤਰ ਭਾਰਤ ਭੂਸ਼ਣ, ਅਛਰੂ ਰਾਮ, ਮਲਕੀਤ ਸਿੰਘ, ਹਮੀਰ ਸਿੰਘ, ਸੁਰਿੰਦਰ ਕੁਮਾਰ, ਮੇਵਾ ਸਿੰਘ, ਪ੍ਰਕਾਸ਼ ਚੰਦ, ਮੇਜਰ ਸਿੰਘ, ਸੁਰਜੀਤ ਸਿੰਘ, ਅਜਮੇਰ ਸਿੰਘ, ਜੋਰਾ ਸਿੰਘ, ਨਾਹਰ ਸਿੰਘ, ਨਰੇਨ ਦਾਸ, ਕੇਵਲ ਕ੍ਰਿਸ਼ਨ, ਸ਼੍ਰੀਪਾਲ, ਪੁਰਸ਼ੋਤਮ ਦਾਸ, ਬਲਵਿੰਦਰ ਸ਼ਰਮਾ, ਹਰਬੰਸ ਸਿੰਘ, ਦਰਸ਼ਨ ਸਿੰਘ, ਜਸਪਾਲ ਸਿੰਘ, ਸੋਹਣ ਸਿੰਘ, ਭਜਨ ਸਿੰਘ ਅਤੇ ਹਰਪਾਲ ਕੌਰ ਸਮੇਤ ਕਈ ਆਗੂ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਮਹਿਲ ਕਲਾਂ ਪੁਲਿਸ ਦੀ ਵੱਡੀ ਕਾਰਵਾਈ, ਸਵਾ ਕਿਲੋ ਅਫ਼ੀਮ ਅਤੇ ਨਗਦੀ ਸਮੇਤ ਔਰਤ ਤੇ ਮਰਦ ਕਾਬੂ

0 0 votes
Article Rating
Subscribe
Notify of
guest
0 Comments
Oldest
Newest Most Voted