ਬਰਨਾਲਾ ਬਿਊਰੋ
ਬਰਨਾਲਾ ਦੀ ਅਨਾਜ ਮੰਡੀ ਰੋਡ ’ਤੇ ਸਥਿਤ ਸੈਂਸੀ ਬਸਤੀ ਵਿਖੇ ਸ਼ਰੇਆਮ ਵਿਕ ਰਹੇ ਨਸ਼ੇ ਤੋਂ ਤੰਗ ਆਏ ਦੁਕਾਨਦਾਰਾਂ, ਸਥਾਨਕ ਵਸਨੀਕਾਂ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਵੱਲੋਂ ਇਕਜੁੱਟ ਹੋ ਕੇ ਸੜਕ ਜਾਮ ਕਰਕੇ ਰੋਸ ਧਰਨਾ ਲਗਾਇਆ ਗਿਆ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ, ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬੇਅੰਤ ਸਿੰਘ ਬਾਠ, ਕਾਂਗਰਸੀ ਆਗੂ ਅਰੁਣ ਪ੍ਰਤਾਪ ਸਿੰਘ ਢਿੱਲੋਂ, ਵਰੁਣ ਬੱਤਾ, ਲੱਕੀ ਕੰਡਾ ਅਤੇ ਆਲੇ-ਦੁਆਲੇ ਦੇ ਸਮੂਹ ਦੁਕਾਨਦਾਰਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੋਸ਼ ਲਾਇਆ ਕਿ ਅਨਾਜ ਮੰਡੀ ਵਾਲੇ ਇਲਾਕੇ ਵਿੱਚ ਸ਼ਰੇਆਮ ਨਸ਼ਾ ਵੇਚਿਆ ਜਾ ਰਿਹਾ ਹੈ, ਜਿਸ ਕਾਰਨ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਨੌਜਵਾਨ ਰੋਜ਼ਾਨਾ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਉਨ੍ਹਾਂ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਗੰਭੀਰ ਸਮੱਸਿਆ ਵੱਲ ਸੱਤਾਧਾਰੀ ਧਿਰ ਦੇ ਆਗੂਆਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਦਾ ਬਿਲਕੁਲ ਵੀ ਧਿਆਨ ਨਹੀਂ ਹੈ, ਜਿਸ ਕਾਰਨ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ ਹੋ ਚੁੱਕੇ ਹਨ। ਧਰਨਾਕਾਰੀਆਂ ਨੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰਕੇ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਨਸ਼ਾ ਤਸਕਰਾਂ ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਸੜਕ ਜਾਮ ਹੋਣ ਕਾਰਨ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਪਰ ਧਰਨਾਕਾਰੀ ਆਪਣੀਆਂ ਮੰਗਾਂ ‘ਤੇ ਅੜੇ ਰਹੇ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੁਲਿਸ ਨੇ ਇਲਾਕੇ ਵਿੱਚ ਸ਼ਰੇਆਮ ਵਿਕ ਰਹੇ ਨਸ਼ੇ ਨੂੰ ਜਲਦ ਬੰਦ ਨਾ ਕਰਵਾਇਆ ਅਤੇ ਤਸਕਰਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਇਹ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸਪੈਸ਼ਲ ਕੇਡਰ ਅਧਿਆਪਕਾਂ ਦਾ ਧਰਨਾ ਛੇਵੇਂ ਦਿਨ ਵੀ ਜਾਰੀ, ਹੱਲ ਨਾ ਨਿਕਲਣ ’ਤੇ 19 ਅਗਸਤ ਨੂੰ ਗੰਭੀਰਪੁਰੇ ਵਿਖੇ ਕੈਂਡਲ ਮਾਰਚ ਕੱਢਣ ਦਾ ਐਲਾਨ









Users Today : 26
Users Yesterday : 24
Users Last 7 days : 195