ਬਰਨਾਲਾ ਬਿਊਰੋ
ਆਰੀਆਭੱਟ ਕਾਲਜ ਚੀਮਾ-ਜੋਧਪੁਰ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਕੰਪਿਊਟਰ ਐਪਲੀਕੇਸ਼ਨਜ਼ (ਪੀਜੀਡੀਸੀਏ) ਪਹਿਲੇ ਸਮੈਸਟਰ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਕਾਲਜ ਦੇ ਵਿਦਿਆਰਥੀਆਂ ਵੱਲੋਂ ਪ੍ਰਾਪਤ ਕੀਤੇ ਗਏ ਸ਼ਾਨਦਾਰ ਨਤੀਜਿਆਂ ਨੇ ਨਾ ਸਿਰਫ਼ ਸੰਸਥਾ ਦੀ ਅਕਾਦਮਿਕ ਉੱਤਮਤਾ ਨੂੰ ਸਾਬਤ ਕੀਤਾ ਹੈ, ਸਗੋਂ ਇਹ ਵੀ ਦਰਸਾਇਆ ਹੈ ਕਿ ਆਰੀਆਭੱਟ ਕਾਲਜ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਨਿਰੰਤਰ ਵਚਨਬੱਧ ਹੈ। ਕਾਲਜ ਦੇ ਚੇਅਰਮੈਨ ਇੰਜੀਨੀਅਰ ਆਰ ਕੇ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ

ਪੀਜੀਡੀਸੀਏ ਪਹਿਲੇ ਸਮੈਸਟਰ ਦੇ ਨਤੀਜਿਆਂ ਵਿੱਚ ਅਮਨਜੋਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 76.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਜਮਾਤ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਹਰਪਾਲ ਕੌਰ ਪੁੱਤਰੀ ਗੁਰਜੰਟ ਸਿੰਘ ਨੇ 75.2 ਫ਼ੀਸਦੀ ਅੰਕਾਂ ਦੇ ਨਾਲ ਦੂਜਾ ਸਥਾਨ ਅਤੇ ਲਵਜੋਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 71.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ।

ਕਾਲਜ ਦੀਆਂ ਇਨ੍ਹਾਂ ਵਿਦਿਆਰਥਣਾਂ ਦੀ ਇਸ ਵੱਡੀ ਪ੍ਰਾਪਤੀ ਨੇ ਕਾਲਜ ਵਿੱਚ ਖ਼ੁਸ਼ੀ ਅਤੇ ਮਾਣ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਚੇਅਰਮੈਨ ਨੇ ਅੱਗੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਯੋਗ ਅਗਵਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਸਾਂਝਾ ਨਤੀਜਾ ਹਨ। ਉਨ੍ਹਾਂ ਦੱਸਿਆ ਕਿ ਆਰੀਆਭੱਟ ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਯਤਨਸ਼ੀਲ ਰਹਿੰਦਾ ਹੈ ਤਾਂ ਜੋ ਉਹ ਭਵਿੱਖ ਵਿੱਚ ਵੀ ਸਫ਼ਲਤਾ ਦੇ ਮੁਕਾਮ ਹਾਸਲ ਕਰ ਸਕਣ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹਾਆਂ ਅੱਖਾਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦੇ 10 ਸਾਲ ਪੂਰੇ ਹੋਣ ‘ਤੇ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ, ਮਾਂ ਅਤੇ ਬੱਚੇ ਦੀ ਸਿਹਤ ਲਈ ਬੇਹੱਦ ਲਾਭਦਾਇਕ ਯੋਜਨਾ: ਡਾ. ਕੰਵਲਜੀਤ ਸਿੰਘ ਬਾਜਵਾ








Users Today : 24
Users Yesterday : 43
Users Last 7 days : 316